ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ, ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ
ਪੰਜਾਬ ਸਰਕਾਰ ਸੂਬੇ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ : ਸੰਧਵਾਂ

ਕੋਟਕਪੂਰਾ, 25 ਅਕਤੂਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਹਲਕਾ ਕੋਟਕਪੂਰਾ ਦੇ ਪਿੰਡ ਕੋਹਾਰਵਾਲਾ ਅਤੇ ਮੌੜ ਦਾ ਦੌਰਾ ਕਰਕੇ ਪਿੰਡ ਵਾਸੀਆਂ ਨਾਲ ਲੋਕ ਮਿਲਣੀ ਕੀਤੀ। ਇਸ ਦੌਰਾਨ ਉਨ੍ਹਾਂ ਨੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਧਿਆਨ ਨਾਲ ਸੁਣਿਆ ਅਤੇ ਹੱਲ ਲਈ ਤੁਰਤ ਕਾਰਵਾਈ ਦੇ ਨਿਰਦੇਸ਼ ਦਿੱਤੇ। ਸਪੀਕਰ ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬੇ ਦੇ ਸਰਵਪੱਖੀ ਵਿਕਾਸ ਲਈ ਬਚਨਬੰਧ ਹੈ ਤੇ ਹਰ ਪਿੰਡ ਅਤੇ ਹਰ ਘਰ ਤੱਕ ਵਿਕਾਸ ਪਹੁੰਚਾ ਰਹੀ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਖੇਤਰ ਵਿੱਚ ਸਰਕਾਰੀ ਸਕੂਲਾਂ ਨੂੰ ਆਧੁਨਿਕ ਸਹੂਲਤਾਂ ਨਾਲ ਸਜਾਇਆ ਜਾ ਰਿਹਾ ਹੈ, ਸਮਾਰਟ ਕਲਾਸਾਂ ਬਣਾਈਆਂ ਜਾ ਰਹੀਆਂ ਹਨ ਅਤੇ ਵਿਦਿਆਰਥੀਆਂ ਲਈ ਗੁਣਵੱਤਾ ਪੂਰਨ ਸਿੱਖਿਆ ਯਕੀਨੀ ਬਣਾਈ ਜਾ ਰਹੀ ਹੈ। ਸਿਹਤ ਖੇਤਰ ਦੀ ਗੱਲ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਸਰਕਾਰ ਵਲੋਂ ਆਮ ਆਦਮੀ ਕਲੀਨਿਕਾਂ ਰਾਹੀਂ ਮੁਫ਼ਤ ਸਿਹਤ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ, ਜਿਸ ਨਾਲ ਆਮ ਲੋਕਾਂ ਨੂੰ ਵੱਡਾ ਲਾਭ ਹੋ ਰਿਹਾ ਹੈ। ਪਿੰਡਾਂ ਵਿੱਚ ਸੜਕਾਂ ਦੀ ਮੁਰੰਮਤ, ਪਾਣੀ ਸਪਲਾਈ ਤੇ ਨਿਕਾਸੀ ਪ੍ਰਣਾਲੀ ਦੇ ਸੁਧਾਰ ਉੱਤੇ ਵੀ ਜ਼ੋਰ ਦਿੱਤਾ ਜਾ ਰਿਹਾ ਹੈ। ਇਸ ਮੌਕੇ ਸਪੀਕਰ ਨੇ ਪਿੰਡ ਵਾਸੀਆਂ ਨੂੰ ਕਿਹਾ ਕਿ ਉਹ ਸਰਕਾਰ ਦੀਆਂ ਲੋਕ-ਭਲਾਈ ਯੋਜਨਾਵਾਂ ਦਾ ਲਾਭ ਲੈਣ ਲਈ ਅੱਗੇ ਆਉਣ। ਇਸ ਮੌਕੇ ਸਰਪੰਚ ਗੁਰਮੀਤ ਕੌਰ, ਗੁਰਪ੍ਰੀਤ ਸਿੰਘ ਗੈਰੀ ਵੜਿੰਗ ਹਲਕਾ ਸੰਗਠਨ ਇੰਚਾਰਜ ਕੋਟਕਪੂਰਾ, ਸਿਮਰਨਜੀਤ ਸਿੰਘ ਖਾਲਸਾ, ਮਾ. ਕੁਲਦੀਪ ਸਿੰਘ ਮੌੜ, ਕੁਲਦੀਪ ਸਿੰਘ ਸੰਧੂ, ਜਗਤਾਰ ਸਿੰਘ, ਸੁਖਮੰਦਰ ਸਿੰਘ, ਪੱਪੀ ਸਿੰਘ, ਸੁਖਜਿੰਦਰ ਸਿੰਘ, ਸਵਰਨਜੀਤ ਸਿੰਘ, ਗਮਦੂਰ ਸਿੰਘ, ਸੁਖਦੇਵ ਸਿੰਘ, ਜਰਮਨ ਸਿੰਘ, ਸ਼ਮਿੰਦਰ ਸਿੰਘ, ਜਗਰੂਪ ਸਿੰਘ, ਹੈਪੀ ਸਿੰਘ, ਜਗਸੀਰ ਸਿੰਘ, ਚਮਕੌਰ ਸਿੰਘ, ਗੁਰਸੇਵਕ ਸਿੰਘ, ਸੂਬਾ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।
