ਸਪੀਕਰ ਸੰਧਵਾਂ ਦੀ ਮੌਜੂਦਗੀ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਕਈ ਪਰਿਵਾਰ ਹੋਏ ‘ਆਪ’ ਵਿੱਚ ਸ਼ਾਮਲ
ਕੋਟਕਪੂਰਾ, 6 ਸਤੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਕਲੇਰ ਵਿਖੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਉਹਨਾਂ ਦੇ ਹੱਲ ਦਾ ਭਰੋਸਾ ਵੀ ਦਿੱਤਾ। ਉਹਨਾਂ ਕਿਹਾ ਕਿ ਸਰਕਾਰ ਲੋਕਾਂ ਨੂੰ ਸੁਵਿਧਾਵਾਂ ਮੁਹਈਆ ਕਰਵਾਉਣ ਲਈ ਹਰ ਉਹ ਉਪਰਾਲਾ ਕਰ ਰਹੀ ਹੈ, ਜਿਸ ਨਾਲ ਲੋਕਾਂ ਦੀ ਖੱਜਲ ਖੁਆਰੀ ਨੂੰ ਘਟਾਇਆ ਜਾ ਸਕੇ।
ਸਪੀਕਰ ਕੁਲਤਾਰ ਸਿੰਘ ਸੰਧਵਾਂ ਦੀ ਮੌਜੂਦਗੀ ਵਿਚ ਪਿੰਡ ਕਲੇਰ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਕਈ ਪਰਿਵਾਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ। ਸਪੀਕਰ ਸਾਹਿਬ ਨੇ ਪਰਿਵਾਰਾਂ ਨੂੰ ਸਨਮਾਨਿਤ ਕਰਦੇ ਹੋਏ ਕਿਹਾ ਕਿ ਇਹ ਬਹੁਤ ਖੁਸ਼ੀ ਦੀ ਗੱਲ ਹੈ ਕਿ ਅੱਜ ਪਿੰਡ ਕਲੇਰ ਦੇ ਪਰਿਵਾਰ ਪਾਰਟੀ ਵਿੱਚ ਸ਼ਾਮਲ ਹੋਏ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਜਮੀਨੀ ਪੱਧਰ ‘ਤੇ ਲੋਕਾਂ ਵਿੱਚ ਵਿਚਰਦੀ ਹੈ। ਕਿਸੇ ਵੀ ਤਰ੍ਹਾਂ ਦੀ ਯੋਜਨਾ ਬਣਾਉਣ ਤੋਂ ਪਹਿਲਾਂ ਜਮੀਨੀ ਪੱਧਰ ਤੇ ਪਿੰਡ ਵਾਸੀਆਂ ਦੇ ਨਾਲ ਵਿਚਾਰ ਵਟਾਂਦਰਾ ਕੀਤਾ ਜਾਂਦਾ ਹੈ ਅਤੇ ਫਿਰ ਸਮੱਸਿਆਵਾਂ ਦੇ ਹੱਲ ਲਈ ਪੱਕੇ ਤੌਰ ਤੇ ਯੋਜਨਾ ਉਲੀਕੀ ਜਾਂਦੀ ਹੈ। ਉਨ੍ਹਾਂ ਆਖਿਆ ਕਿ ਸਰਕਾਰ ਹਰ ਇਕ ਵਰਗ ਦੇ ਨਾਲ ਖੜੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਤੋਂ ਹਰ ਵਰਗ ਖੁਸ਼ ਹੈ ਅਤੇ ਪਾਰਟੀ ਦੇ ਨਾਲ ਜੁੜਨਾ ਚਾਹੁੰਦਾ ਹੈਂ। ਮੌਜੂਦਾ ਸਰਕਾਰ ਹਰ ਵਰਗ ਦੇ ਭਲਾਈ ਲਈ ਕੰਮ ਕਰਨ ਲਈ ਵਚਨਬੱਧ ਹੈ।

