ਕਬੱਡੀ,ਫੁੱਟਬਾਲ ਵਿੱਚ ਕੋਟਸੁਖੀਆ ਦੀ ਝੰਡੀ
ਕੋਟਕਪੂਰਾ 21 ਅਗਸਤ (ਵਰਲਡ ਪੰਜਾਬੀ ਟਾਈਮਜ਼)
ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕੋਟਸੁਖੀਆ ਕਬੱਡੀ ਖੇਡ ਟੂਰਨਾਮੈਂਟ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਖਿਡਾਰੀਆਂ ਦੀ ਹੌਸਲਾ ਅਫਜ਼ਾਈ ਕੀਤੀ। ਉਨ੍ਹਾਂ ਵੱਲੋਂ ਸੁਸਾਇਟੀ ਲਈ 2 ਲੱਖ ਰੁਪਏ ਦੀ ਗ੍ਰਾਂਟ ਦੇਣ ਦਾ ਐਲਾਨ ਵੀ ਕੀਤਾ ਗਿਆ।
ਇਸ ਮੌਕੇ ਸ. ਸਪੀਕਰ ਸੰਧਵਾਂ ਨੇ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨਾ ਸਮੇਂ ਦੀ ਮੁੱਖ ਲੋੜ ਹੈ, ਕਿਉਂਕਿ ਖੇਡਾਂ ਨੌਜਵਾਨਾਂ ਨੂੰ ਨਸ਼ਿਆਂ ਅਤੇ ਹੋਰ ਸਮਾਜਿਕ ਬੁਰਾਈਆਂ ਤੋਂ ਦੂਰ ਰੱਖਣ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਟੂਰਨਾਮੈਂਟ ਦੌਰਾਨ ਕੋਟਸੁਖੀਆ ਦੀਆਂ ਟੀਮਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਫੁੱਟਬਾਲ, 75 ਕਿਲੋ ਕਬੱਡੀ ਅਤੇ ਓਪਨ ਕਬੱਡੀ-ਤਿੰਨਾਂ ਮੁਕਾਬਲਿਆਂ ਵਿੱਚ ਪਹਿਲਾ ਸਥਾਨ ਹਾਸਲ ਕਰਕੇ ਤਿੰਨੇ ਕੱਪ ਆਪਣੇ ਨਾਮ ਕੀਤੇ।
ਫੁੱਟਬਾਲ ਮੁਕਾਬਲੇ ਵਿੱਚ ਪਹਿਲਾ ਸਥਾਨ ਕੋਟਸੁਖੀਆ ਦੀ ਟੀਮ ਨੇ ਹਾਸਲ ਕੀਤਾ, ਜਦਕਿ ਦੂਜਾ ਸਥਾਨ ਘੋਲੀਆ ਦੀ ਟੀਮ ਨੇ ਪ੍ਰਾਪਤ ਕੀਤਾ। 75 ਕਿਲੋ ਕਬੱਡੀ ਵਿੱਚ ਕੋਟਸੁਖੀਆ ਦੀ ਟੀਮ ਨੇ ਪਹਿਲਾ ਸਥਾਨ ਅਤੇ ਥਰਾਜ, ਹਰਿਆਣਾ ਦੀ ਟੀਮ ਨੇ ਦੂਜਾ ਸਥਾਨ ਹਾਸਲ ਕੀਤਾ। ਓਪਨ ਕਬੱਡੀ ਦੇ ਮੁਕਾਬਲੇ ਵਿੱਚ ਵੀ ਕੋਟਸੁਖੀਆ ਦੀ ਟੀਮ ਨੇ ਬਾਜ਼ੀ ਮਾਰਦਿਆਂ ਪਹਿਲਾ ਸਥਾਨ ਹਾਸਲ ਕੀਤਾ, ਜਦਕਿ ਘੋਲੀਆ ਦੀ ਟੀਮ ਦੂਜੇ ਸਥਾਨ ’ਤੇ ਰਹੀ।
ਇਸ ਮੌਕੇ ਬਲਰਾਜ ਸਿੰਘ ਸਰਪੰਚ, ਗੁਰਦਾਵਰ ਸਿੰਘ, ਲਖਵਿੰਦਰ, ਗੁਰਵਿੰਦਰ, ਰਣਜੀਤ, ਹਰਦੀਪ, ਭਿੰਦਰ, ਯਾਦਵਿੰਦਰ, ਕੁਲਦੀਪ, ਹਰਭਜਨ, ਗੁਰਮੀਤ, ਬਿੱਟੂ ਚੀਨਾ ਨੇ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।

