ਕੋਟਕਪੂਰਾ, 7 ਅਪ੍ਰੈਲ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਕੋਟਕਪੂਰਾ ਹਲਕੇ ਦੇ ਪਿੰਡ ਪੱਕਾ-2 ਵਿਖੇ ਬਾਬਾ ਸਾਲੂ ਰਾਮ ਦੀ ਯਾਦ ਵਿੱਚ ਪਹਿਲੇ ਖੂਨਦਾਨ ਕੈਂਪ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਸਪੀਕਰ ਸੰਧਵਾਂ ਨੇ ਕਿਹਾ ਕਿ ਖੂਨਦਾਨ ਇੱਕ ਉੱਤਮ ਸੇਵਾ ਹੈ ਜਿਸ ਨਾਲ ਕੀਮਤੀ ਜਾਨਾਂ ਨੂੰ ਬਚਾਇਆ ਜਾ ਸਕਦਾ ਹੈ। ਉਨ੍ਹਾਂ ਪੰਚਾਇਤ ਤੇ ਸ਼ਹੀਦ ਉਧਮ ਸਿੰਘ ਵੈਲਫੇਅਰ ਕਲੱਬ ਪਿੰਡ ਪੱਕਾ-2 ਵੱਲੋਂ ਕੀਤੇ ਗਏ ਉਪਰਾਲੇ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਖੂਨਦਾਨ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਖੂਨਦਾਨ ਜਿਥੇ ਕਿਸੇ ਲੋੜਵੰਦ ਨੂੰ ਨਵੀਂ ਜ਼ਿੰਦਗੀ ਬਖਸ਼ਦਾ ਹੈ, ਉਥੇ ਹੀ ਖੂਨ ਦਾਨ ਕਰਨ ਵਾਲੇ ਮਨੁੱਖੀ ਸਰੀਰ ਨੂੰ ਕਈ ਲਾਭ ਪਹੁੰਚਾ ਸਕਦਾ ਹੈ। ਉਨ੍ਹਾਂ ਕਿਹਾ ਕਿ ਸਾਡਾ ਜੀਵਨ ਮਾਨਵਤਾ ਦੀ ਸੇਵਾ ਨੂੰ ਸਮਰਪਿਤ ਹੋਣਾ ਚਾਹੀਦਾ ਹੈ ਅਤੇ ਖੂਨਦਾਨ ਕਰਕੇ ਮਾਨਵਤਾ ਦੀ ਸੇਵਾ ਵਿੱਚ ਆਪਣਾ ਯੋਗਦਾਨ ਪਾਇਆ ਜਾ ਸਕਦਾ ਹੈ। ਇਸ ਮੌਕੇ ਉਪਰੋਕਤ ਤੋਂ ਇਲਾਵਾ ਸੁਖਵੰਤ ਸਿੰਘ ਪੱਕਾ ਜ਼ਿਲ੍ਹਾ ਯੂਥ ਪ੍ਰਧਾਨ, ਬੱਬੂ ਸਿੰਘ ਸੇਖੋਂ, ਗੁਰਜਿੰਦਰ ਸਿੰਘ ਜਿੰਮਾ, ਭਾਣਾ ਭਜਨ, ਭਾਣਾ ਸੁਖਵੀਰ ਸਿੰਘ, ਪਰਸਨ ਸਿੰਘ, ਪਿਸ਼ੋਰਾ ਸਿੰਘ, ਸਰਪੰਚ ਮਲਕੀਤ ਸਿੰਘ, ਲਖਵੀਰ ਸਿੰਘ, ਜਗਤਾਰ ਸਿੰਘ, ਬਲਜਿੰਦਰ ਸਿੰਘ, ਪਾਲ ਸਿੰਘ, ਜਗਤਾਰ ਸਿੰਘ, ਜਸਪ੍ਰੀਤ ਸਿੰਘ, ਰਮਨਦੀਪ ਸਿੰਘ, ਜਗਦੀਪ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਵੀ ਹਾਜ਼ਰ ਸਨ।