ਕੋਟਕਪੂਰਾ, 23 ਜੂਨ (ਟਿੰਕੂ ਕਮਾਰ/ਵਰਲਡ ਪੰਜਾਬੀ ਟਾਈਮਜ਼)
ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਬੀਤੀ ਸ਼ਾਮ ਵਿਧਾਨ ਸਭਾ ਹਲਕਾ ਕੋਟਕਪੂਰਾ ਅਧੀਨ ਪੈਂਦੇ ਪਿੰਡ ਭਾਣਾ, ਮੋਰਾਂਵਾਲੀ ਅਤੇ ਮਿਸ਼ਰੀਵਾਲਾ ਵਿਖੇ ਲੋਕ ਮਿਲਣੀ ਪ੍ਰੋਗਰਾਮਾਂ ਦੌਰਾਨ ਇਲਾਕਾ ਵਾਸੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਮੰਗਾਂ ਸੁਣੀਆਂ। ਇਸ ਮੌਕੇ ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਦੀ ਅਗਵਾਈ ਹੇਠ ਲੋਕਾਂ ਨੂੰ ਪਾਰਦਰਸ਼ੀ, ਜਵਾਬਦੇਹ ਅਤੇ ਘਰ-ਘਰ ਤੱਕ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਲੋਕ ਮਿਲਣੀ ਪ੍ਰੋਗਰਾਮਾਂ ਰਾਹੀਂ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਸਿੱਧੇ ਤੌਰ ’ਤੇ ਸੁਣ ਕੇ ਉਨ੍ਹਾਂ ਦੇ ਹੱਲ ਲਈ ਤੁਰੰਤ ਕਾਰਵਾਈ ਯਕੀਨੀ ਬਣਾਈ ਜਾ ਰਹੀ ਹੈ। ਸਪੀਕਰ ਸ. ਸੰਧਵਾਂ ਨੇ ਲੋਕਾਂ ਵੱਲੋਂ ਰੱਖੀਆਂ ਵੱਖ-ਵੱਖ ਮੰਗਾਂ ਅਤੇ ਸਮੱਸਿਆਵਾਂ ਸਬੰਧੀ ਸਬੰਧਤ ਅਧਿਕਾਰੀਆਂ ਨੂੰ ਲੋੜੀਂਦੇ ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਲੋਕ ਭਲਾਈ ਨਾਲ ਜੁੜੇ ਮਾਮਲਿਆਂ ਦੇ ਨਿਪਟਾਰੇ ਵਿੱਚ ਕਿਸੇ ਕਿਸਮ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿੰਡਾਂ ਅਤੇ ਸ਼ਹਿਰਾਂ ਦੇ ਸਰਬਪੱਖੀ ਵਿਕਾਸ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਲੋਕਾਂ ਦੀਆਂ ਲੋੜਾਂ ਅਨੁਸਾਰ ਵਿਕਾਸ ਕਾਰਜਾਂ ਨੂੰ ਪਹਿਲ ਦਿੱਤੀ ਜਾ ਰਹੀ ਹੈ। ਇਸ ਮੌਕੇ ਬਲਦੇਵ ਸਿੰਘ ਸਰਪੰਚ, ਜਸਪਾਲ ਕੌਰ ਬਰਾੜ ਸਰਪੰਚ, ਕੇਵਲ ਸਿੰਘ ਬਰਾੜ, ਜੋਗਿੰਦਰ ਸਿੰਘ, ਗੁਰਮੇਲ ਸਿੰਘ ਬਰਾੜ, ਕੁਲਵਿੰਦਰ ਸਿੰਘ, ਕਾਰਜ ਸਿੰਘ,ਪੂਜਾ ਕੌਰ, ਜਸਵੀਰ ਕੌਰ, ਬਲਵਿੰਦਰ ਕੌਰ, ਗੁਰਦੇਵ ਸਿੰਘ ਮੈਂਬਰ, ਣਜੀਤ ਸਿੰਘ ਬਰਾੜ, ਸਰਬਜੀਤ ਸਿੰਘ ਸਰਪੰਚ, ਜਸਵੰਤ ਸਿੰਘ ਚੇਅਰਮੈਨ, ਗੁਰਨਾਮ ਸਿੰਘ ਸੰਧੂ, ਬਲਜੀਤ ਸਿੰਘ ਪੰਚ, ਰੋਸ਼ਨ ਸਿੰਘ ਠੇਕੇਦਾਰ ਬਲਬੀਰ ਸਿੰਘ ਖਾਲਸਾ, ਪੁਸ਼ਵਿੰਦਰ ਸਿੰਘ ਸੰਧੂ, ਕੁਲਵੀਰ ਸਿੰਘ ਬਲੂਰੀਆ,ਦਰਸ਼ਨ ਸਿੰਘ ਖਾਲਸਾ ਹਾਜ਼ਰ ਸਨ।

