ਕੋਟਕਪੂਰਾ, 7 ਅਪ੍ਰੈਲ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਰਗਬੀ ਐਸੋਸੀਏਸ਼ਨ ਫਰੀਦਕੋਟ ਵਲੋਂ ਪਿੰਡ ਹਰੀਨੌਂ ਵਿਖੇ ਕਰਵਾਏ ਗਏ 9ਵੇਂ ਰਗਬੀ ਟੂਰਨਾਮੈਂਟ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਆਪਣੇ ਸੰਬੋਧਨ ਵਿੱਚ ਸਪੀਕਰ ਸੰਧਵਾਂ ਨੇ ਕਿਹਾ ਕਿ ਜਿੱਥੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਨੌਜਵਾਨਾਂ ਲਈ ‘ਖੇਡਾਂ ਵਤਨ ਪੰਜਾਬ ਦੀਆਂ’ ਕਰਵਾ ਕੇ ਖਿਡਾਰੀਆਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਦਾ ਉਪਰਾਲਾ ਕੀਤਾ ਜਾ ਰਿਹਾ ਹੈ, ਉੱਥੇ ਪਿੰਡ ਪੱਧਰ ’ਤੇ ਕਰਵਾਏ ਜਾਂਦੇ ਅਜਿਹੇ ਟੂਰਨਾਮੈਂਟ ਬਹੁਤ ਹੀ ਪ੍ਰਸ਼ੰਸਾਯੋਗ ਕਦਮ ਹੈ। ਇਸ ਮੌਕੇ ਉਨ੍ਹਾਂ ਖਿਡਾਰੀਆਂ ਨੂੰ ਖੇਡਾਂ ਪ੍ਰਤੀ ਪਿਆਰ ਰੱਖਣ ਅਤੇ ਨਸ਼ਿਆਂ ਤੋਂ ਦੂਰ ਰਹਿਣ ਦਾ ਵੀ ਸੁਨੇਹਾ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਲਗਾਤਾਰ ਯਤਨਸ਼ੀਲ ਹੈ। ਪੰਜਾਬ ਸਰਕਾਰ ਵੱਲੋਂ ‘ਖੇਡਾਂ ਵਤਨ ਪੰਜਾਬ ਦੀਆਂ’ ਕਰਵਾ ਕੇ ਹਰ ਉਮਰ ਵਰਗ ਦੇ ਵਿਅਕਤੀ ਨੂੰ ਖੇਡਾਂ ਨਾਲ ਜੋੜਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਖਿਡਾਰੀਆਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕਰ ਰਹੀ ਹੈ ਤਾਂ ਜੋ ਉਹ ਖੇਡਾਂ ਵਿੱਚ ਮੱਲ੍ਹਾਂ ਮਾਰ ਕੇ ਆਪਣੇ ਮਾਤਾ ਪਿਤਾ ਅਤੇ ਇਲਾਕੇ ਦਾ ਨਾਮ ਰੋਸ਼ਨ ਕਰ ਸਕਣ। ਇਸ ਮੌਕੇ ਉਪਰੋਕਤ ਤੋਂ ਇਲਾਵਾ ਡਿਪਟੀ ਡਾਇਰੈਕਟਰ ਪਰਮਿੰਦਰ ਸਿੰਘ, ਨੰਬਰਦਾਰ ਸੁਖਵਿੰਦਰ ਸਿੰਘ ਪੱਪੂ, ਅਰੁਣ ਸਿੰਗਲਾ, ਮਾਸਟਰ ਸ਼ਿੰਦਰ ਸਿੰਘ, ਨਿਰਭੈ ਸਿੰਘ ਸਿੱਧੂ, ਜਗਸੀਰ ਸਿੰਘ, ਸੁਰਜੀਤ ਸਿੰਘ, ਕੋਚ ਜੋਨਟੀ, ਗੁਰਚਰਨ ਸਿੰਘ ਹਰੀਨੌ, ਸੁਖਰਾਜ ਸਿੰਘ ਕੋਚ ਅਤੇ ਪਿੰਡ ਵਾਸੀ ਵੀ ਹਾਜ਼ਰ ਸਨ।