ਪੰਜਾਬ ਸਰਕਾਰ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਕਰ ਰਹੀ ਹੈ ਵੱਡੇ ਉਪਰਾਲੇ : ਸੰਧਵਾਂ
ਕੋਟਕਪੂਰਾ, 24 ਮਾਰਚ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਪਿੰਡ ਮੋਰਾਂਵਾਲੀ ਵਿਖੇ ਆਯੋਜਿਤ ਕੀਤੇ ਗਏ 24ਵੇਂ ਕਬੱਡੀ ਕੱਪ ਵਿੱਚ ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਖੇਡਾਂ ਰਾਹੀਂ ਨਸ਼ਾ ਰਹਿਤ ਸਮਾਜ ਦੀ ਸਿਰਜਣਾ ਹੋ ਸਕਦੀ ਹੈ, ਅਤੇ ਆਪਾਂ ਸਭ ਨੂੰ ਰਲ ਮਿਲ ਕੇ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਲਈ ਹੰਭਲਾ ਮਾਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਖੇਡਾਂ ਨਾਲ ਸਾਡਾ ਸਰੀਰਕ ਅਤੇ ਮਾਨਸਿਕ ਵਿਕਾਸ ਹੁੰਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਵੱਡੇ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪੰਜਾਬ ਨੂੰ ਨਸ਼ਾ ਮੁਕਤ ਕਰਕੇ ਹੱਸਦਾ ਵੱਸਦਾ ਤੇ ਪ੍ਰਫੁੱਲਿਤ ਪੰਜਾਬ ਬਣਾਉਣ ਵਿੱਚ ਲੱਗੀ ਹੋਈ ਹੈ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਵਿੱਚ ਕੈਂਸਰ ਲਗਾਤਾਰ ਫੈਲਦਾ ਜਾ ਰਿਹਾ ਹੈ, ਇਸ ਦੀ ਰੋਕਥਾਮ ਲਈ ਪਿੰਡਾਂ ਵਿੱਚ ਮੁਫਤ ਕੈਂਪ ਲਾਏ ਜਾਣਗੇ ਅਤੇ ਪਿੰਡ ਸੰਧਵਾਂ ਵਿਖੇ 29 ਮਾਰਚ ਨੂੰ ਇਹ ਕੈਂਪ ਲਾਇਆ ਜਾ ਰਿਹਾ ਹੈ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਨੂੰ ਕੈਂਸਰ ਸਬੰਧੀ ਕੋਈ ਵੀ ਜਾਂਚ ਕਰਵਾਉਣ ਦੀ ਲੋੜ ਹੈ ਤਾਂ ਉਹ ਇਸ ਕੈਂਪ ਦਾ ਲਾਹਾ ਲੈਣ। ਇਸ ਮੌਕੇ ਚੇਅਰਮੈਨ ਪਲਾਨਿੰਗ ਬੋਰਡ ਸ. ਸੁਖਜੀਤ ਸਿੰਘ ਢਿਲਵਾਂ ਜਗਰੂਪ ਸਿੰਘ, ਪੁਸ਼ਵਿੰਦਰ ਸਿੰਘ ਸੰਧੂ, ਨਿਰਮਲ ਸਿੰਘ ਨੰਬਰਦਾਰ, ਸਿਕੰਦਰ ਸਿੰਘ ਗਿੱਲ, ਬਲਬੀਰ ਸਿੰਘ, ਬਲਵਿੰਦਰ ਸਿੰਘ, ਸੁਖਪਾਲ ਸਿੰਘ, ਦਵਿੰਦਰ ਸਿੰਘ, ਜਸਵੰਤ ਸਿੰਘ, ਸੁਖਚੈਨ ਸਿੰਘ, ਗੁਰਪ੍ਰੀਤ ਸਿੰਘ, ਪ੍ਰਗਟ ਸਿੰਘ, ਮੱਖਣ ਸਿੰਘ, ਹਰਵੀਰ ਸੰਧੂ, ਸੁਖਦੇਵ ਸੰਧੂ, ਕੁਲਵੀਰ ਸਿੰਘ, ਰੋਸ਼ਨ ਸਿੰਘ, ਜਸਕਰਨ ਸਿੰਘ, ਸ਼ਮਸ਼ੇਰ ਸਿੰਘ ਆਦਿ ਹਾਜ਼ਰ ਸਨ।