ਕੋਟਕਪੂਰਾ, 14 ਜੂਨ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਸਪਕੀਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਆਪਣੇ ਰੁਝੇਵਿਆਂ ਵਿੱਚੋਂ ਸਮਾਂ ਕੱਢ ਕੇ ਜਿਲ੍ਹੇ ਦੇ ਵੱਖ ਵੱਖ ਪਿੰਡਾਂ ਵਿੱਚ ਜਾ ਕੇ ਲੋਕਾਂ ਦੇ ਦੁੱਖ-ਸੁੱਖ ਦੇ ਸਮਾਗਮਾਂ ਵਿੱਚ ਸ਼ਿਰਕਤ ਕੀਤੀ ਅਤੇ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ। ਉਹ ਅੱਜ ਪਿੰਡ ਪੱਕਾ ਨੰਬਰ 1 ਵਿਖੇ ਸਵ. ਹਰਨੇਕ ਸਿੰਘ ਦੇ ਭੋਗ ਸਮਾਗਮ ਵਿਚ ਸ਼ਾਮਲ ਹੋਏ ਤੇ ਉਹਨਾਂ ਦੀ ਆਤਮਾ ਦੀ ਸ਼ਾਂਤੀ ਲਈ ਅਰਦਾਸ ਕੀਤੀ। ਇਸ ਤੋਂ ਇਲਾਵਾ ਉਨ੍ਹਾਂ ਪਿੰਡ ਭਾਣਾ ਵਿਖੇ ਸਵ. ਮੇਜਰ ਸਿੰਘ ਦੀ ਅੰਤਿਮ ਅਰਦਾਸ ਵਿੱਚ ਸ਼ਿਰਕਤ ਕੀਤੀ। ਉਨ੍ਹਾਂ ਪਿੰਡ ਸਿੱਖਾਂਵਾਲਾ ਵਿਖੇ ਬਾਬਾ ਕਾਲਾ ਮਿਹਰ ਸੰਸਥਾ ਦੇ ਪ੍ਰਧਾਨ ਪਰਮਜੀਤ ਸਿੰਘ ਪੰਮਾਂ ਦੇ ਮਾਤਾ ਦੀ ਅੰਤਿਮ ਅਰਦਾਸ ਵਿਚ ਸ਼ਮੂਲੀਅਤ ਕੀਤੀ ਸਬੰਧਤ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ। ਇਸ ਤੋਂ ਇਲਾਵਾ ਉਹ ਪਿੰਡ ਸਿਰਸੜੀ ਵਿਖੇ ਜਗਤਾਰ ਸਿੰਘ ਗੱਗੀ ਦੇ ਘਰ ਜਾ ਕੇ ਪਰਿਵਾਰ ਨਾਲ ਦੁੱਖ ਦੀ ਘੜੀ ਵਿੱਚ ਵੀ ਸ਼ਰੀਕ ਹੋਏ। ਇਸ ਉਪਰੰਤ ਸਪੀਕਰ ਸੰਧਵਾਂ ਨੇ ਕੋਟਕਪੂਰਾ ਸ਼ਹਿਰ ਵਿਖੇ ਵੱਖ ਵੱਖ ਸਮਾਗਮਾਂ ਵਿਚ ਸ਼ਿਰਕਤ ਕਰਕੇ ਲੋਕਾਂ ਵਿਚ ਹਾਜ਼ਰੀ ਭਰੀ।