ਹਲਕੇ ਦੇ ਲੋਕਾਂ ਨੂੰ ਪੀਣ ਵਾਲਾ ਪਾਣੀ ਸਾਫ-ਸੁਥਰਾ ਹੋਵੇਗਾ ਪ੍ਰਾਪਤ-ਸੰਧਵਾਂ
ਕੋਟਕਪੂਰਾ, 17 ਮਈ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ ਅਤੇ ਸੂਬੇ ਦੇ ਲੋਕਾਂ ਨੂੰ ਕਿਸੇ ਕਿਸਮ ਦੀ ਕੋਈ ਪ੍ਰੇਸ਼ਾਨੀ ਦੀ ਸਾਹਮਣਾ ਨਹੀਂ ਕਰਨਾ ਪਵੇਗਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਪੀਕਰ ਕੁਲਤਾਰ ਸਿੰਘ ਸੰਧਵਾ ਨੇ ਕੋਟਕਪੂਰਾ ਸ਼ਹਿਰ ਵਿਖੇ ਨਵੀਆਂ ਵਾਟਰ ਸਪਲਾਈ ਦੀਆਂ ਪਾਈਪਾਂ ਪਾਉਣ ਦੇ ਕੰਮ ਦੀ ਸ਼ੁਰੂਆਤ ਕਰਨ ਮੌਕੇ ਕੀਤਾ। ਇਸ ਮੌਕੇ ਆਪਣੇ ਸੰਬੋਧਨ ਵਿੱਚ ਸਪੀਕਰ ਸੰਧਵਾਂ ਨੇ ਕਿਹਾ ਕਿ ਉਨ੍ਹਾਂ ਦਾ ਇੱਕੋ ਇਕ ਮਕਸਦ ਹੈ ਕਿ ਉਨ੍ਹਾਂ ਦੀ ਸਰਕਾਰ ਦੇ ਹੁੰਦਿਆਂ ਹਲਕਾ ਵਾਸੀਆਂ ਨੂੰ ਕਿਸੇ ਕਿਸਮ ਦੀ ਕੋਈ ਪ੍ਰੇਸ਼ਾਨੀ ਨਾ ਆਵੇ। ਉਨ੍ਹਾਂ ਦੱਸਿਆ ਕਿ ਇਹ ਕੰਮ ਅੰਮ੍ਰਿਤ-2.0 ਸਕੀਮ ਅਧੀਨ ਕਰਵਾਇਆ ਜਾਣਾ ਹੈ। ਜਿਸ ਦੀ ਡੀ.ਪੀ.ਆਰ. ਲਾਗਤ 1950.71 ਲੱਖ ਰੁਪਏ ਹੈ। ਉਨ੍ਹਾਂ ਦੱਸਿਆ ਕਿ ਇਸ ਪ੍ਰੋਜੈਕਟ ਅਧੀਨ 31 ਕਿ:ਮੀ: ਡੀ.ਆਈ.ਕੇ.-7 ਪਾਣੀ ਦੀ ਪਾਈਪ ਪਾਈ ਜਾਵੇਗਾ, ਜਿੰਨਾਂ ਵਿੱਚ ਸ਼੍ਰੀ ਮੁਕਤਸਰ ਸਾਹਿਬ ਰੋਡ, ਜਲਾਲੇਆਣਾ ਰੋਡ, ਸਿੱਖਾਂਵਾਲਾ ਰੋਡ, ਸਾਂਈ ਮੰਦਰ ਰੋਡ, ਬੀੜ ਸਿੱਖਾਂਵਾਲਾ ਰੋਡ, ਦੇਵੀਵਾਲਾ ਰੋਡ, ਬਠਿੰਡਾ ਰੋਡ, ਜੈਤੋ ਰੋਡ, ਅਤੇ ਇਸਦੇ ਨਾਲ ਲੱਗਦੇ ਏਰੀਏ ਸ਼ਾਮਿਲ ਹਨ। ਉਨ੍ਹਾਂ ਕਿਹਾ ਕਿ ਸਾਰਾ ਕੰਮ 12 ਮਹੀਨਿਆਂ ਦੇ ਅੰਦਰ-ਅੰਦਰ ਪੂਰਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਨਾਲ ਸ਼ਹਿਰ ਨਿਵਾਸੀਆਂ ਨੂੰ ਪੀਣ ਵਾਲਾ ਪਾਣੀ ਸਾਫ-ਸੁਥਰਾ ਪ੍ਰਾਪਤ ਹੋਵੇਗਾ। ਇਸ ਮੌਕੇ ਗੁਰਮੀਤ ਸਿੰਘ ਆਰੇਵਾਲਾ ਚੇਅਰਮੈਨ ਮਾਰਕਿਟ ਕਮੇਟੀ ਕੋਟਕਪੂਰਾ, ਅਮਰਇੰਦਰ ਸਿੰਘ ਕਾਰਜ ਸਾਧਕ ਅਫਸਰ ਨਗਰ ਕੋਂਸਲ ਕੋਟਕਪੂਰਾ, ਅਮਨਦੀਪ ਸਿੰਘ ਸੰਧੂ ਪੀ.ਏ. ਸਪੀਕਰ ਸੰਧਵਾਂ, ਮਨਜੀਤ ਸ਼ਰਮਾ, ਨਰੇਸ਼ ਕੁਮਾਰ ਸਿੰਗਲਾ, ਸਿਮਰਨਜੀਤ ਸਿੰਘ ਸਿਮਰਾ ਐਮ.ਸੀ., ਸੁਪਿੰਦਰ ਸਿੰਘ ਕਾਰਜਕਾਰੀ ਇੰਜੀਨੀਅਰ ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਮੰਡਲ ਮੋਗਾ, ਭੋਲਾ ਸਿੰਘ, ਉਪ ਮੰਡਲ ਇੰਜੀਨੀਅਰ ਕੋਟਕਪੂਰਾ, ਜੂਨੀਅਰ ਇੰਜੀਨੀਅਰ ਪ੍ਰਵੇਸ਼ ਬਾਬੂ, ਜਗਮੀਤ ਸਿੰਘ ਸਿੱਧੂ, ਸੁਖਜੀਤ ਸਿੰਘ ਆਦਿ ਵੀ ਹਾਜ਼ਰ ਸਨ।