ਸਰਕਾਰੀ ਸਕੂਲਾਂ ਪ੍ਰਤੀ ਲੋਕਾਂ ਦੀ ਬਦਲੀ ਸੋਚ : ਸਪੀਕਰ ਕੁਲਤਾਰ ਸਿੰਘ ਸੰਧਵਾਂ
ਕੋਟਕਪੂਰਾ, 3 ਮਈ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਸਰਕਾਰੀ ਸਕੂਲਾਂ ਵਿੱਚ ਆਧੁਨਿਕ ਸਿੱਖਿਆ ਪ੍ਰਦਾਨ ਕਰਨ, ਸਕੂਲਾਂ ਦੀ ਨੁਹਾਰ ਬਦਲਣ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ‘ਪੰਜਾਬ ਸਿੱਖਿਆ ਕ੍ਰਾਂਤੀ’ ਮੁਹਿੰਮ ਤਹਿਤ ਹਰੇਕ ਸਕੂਲ ਵਿੱਚ ਸਹੂਲਤਾਂ ਦੇ ਕੇ ਬੁਨਿਆਦੀ ਢਾਂਚਾ ਮਜ਼ਬੂਤ ਕੀਤਾ ਜਾ ਰਿਹਾ ਹੈ। ਇਹ ਪ੍ਰਗਟਾਵਾ ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਨੇ ਹਲਕਾ ਕੋਟਕਪੂਰਾ ਦੇ ਵੱਖ ਵੱਖ ਪਿੰਡਾਂ ਵਿੱਚ ਸਕੂਲਾਂ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਕੰਮਾਂ ਦਾ ਉਦਘਾਟਨ ਕਰਨ ਮੌਕੇ ਕੀਤਾ। ਵੱਖ ਵੱਖ ਸਕੂਲਾਂ ਵਿੱਚ ਆਪਣੇ ਸੰਬੋਧਨ ਵਿੱਚ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਅਤੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਦੇ ਯਤਨਾਂ ਨਾਲ ਪੰਜਾਬ ਸਰਕਾਰ ਜਿੱਥੇ ਸਕੂਲਾਂ ਵਿੱਚ ਬੁਨਿਆਦੀ ਢਾਂਚਾ ਮਜ਼ਬੂਤ ਕੀਤਾ ਜਾ ਰਿਹਾ ਹੈ, ਓਥੇ ਹੀ ਬੱਚਿਆਂ ਦੇ ਪ੍ਰਦਰਸ਼ਨ ਵਿੱਚ ਸਕਾਰਾਤਮਕ ਸੁਧਾਰ ਲਈ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੂੰ ਵਿਦੇਸ਼ਾਂ ਵਿੱਚ ਭੇਜ ਕੇ ਉੱਚ ਪੱਧਰੀ ਸਿਖਲਾਈ ਦਿਵਾਈ ਗਈ ਹੈ। ਉਨਾਂ ਕਿਹਾ ਕਿ ਹੁਣ ਸਰਕਾਰੀ ਸਕੂਲਾਂ ਪ੍ਰਤੀ ਲੋਕਾਂ ਦੀ ਸੋਚ ਬਦਲੀ ਹੈ ਅਤੇ ਉਹ ਆਪਣੇ ਬੱਚਿਆਂ ਦੇ ਦਾਖ਼ਲੇ ਸਰਕਾਰੀ ਸਕੂਲਾਂ ਵਿੱਚ ਕਰਵਾਉਣ ਨੂੰ ਤਰਜੀਹ ਦੇ ਰਹੇ ਹਨ। ਉਨ੍ਹਾਂ ਦੱਸਿਆ ਕਿ ਅੱਜ ਸਰਕਾਰੀ ਹਾਈ ਸਕੂਲ ਪਿੰਡ ਜਲਾਲੇਆਣਾ ਵਿਖੇ 6.25 ਲੱਖ ਰੁਪਏ, ਸਰਕਾਰੀ ਪ੍ਰਾਇਮਰੀ ਸਕੂਲ ਪਿੰਡ ਫਿੱਡੇ ਖੁਰਦ ਵਿਖੇ 30.16 ਲੱਖ, ਸਰਕਾਰੀ ਪ੍ਰਾਇਮਰੀ ਸਕੂਲ ਫਿੱਡੇ ਕਾਲ ਵਿਖੇ 4.68 ਲੱਖ ਰੁਪਏ, ਸਰਕਾਰੀ ਮਿਡਲ ਸਕੂਲ ਫਿੱਡੇ ਕਲਾ ਵਿਖੇ 1.59 ਲੱਖ, ਸਰਕਾਰੀ ਪ੍ਰਾਇਮਰੀ ਸਕੂਲ ਕੰਮੇਆਣਾ ਵਿਖੇ 19.69 ਲੱਖ, ਸਰਕਾਰੀ ਹਾਈ ਸਕੂਲ ਪਿੰਡ ਕੰਮੇਆਣਾ ਵਿਖੇ 8.90 ਲੱਖ ਰੁਪਏ ਦੀ ਲਾਗਤ ਨਾਲ ਵਿਕਾਸ ਕਾਰਜਾਂ ਜਿੰਨਾਂ ਵਿੱਚ ਨਵੀਂ ਚਾਰਦੀਵਾਰੀ, ਪੁਰਾਣੀ ਚਾਰਦੀਵਾਰੀ ਦੀ ਰਿਪੇਅਰ, ਨਵੇਂ ਕਮਰਿਆਂ ਦੀ ਉਸਾਰੀ, ਬਾਥਰੂਮ,ਫਰਸ਼ਾ,ਨਵੇਂ ਬਰਾਡਿਆਂ ਦੇ ਨਿਰਮਾਣ ਅਤੇ ਹੋਰ ਰਿਪੇਅਰ ਦੇ ਕੰਮ ਆਦਿ ਸ਼ਾਮਲ ਹਨ,ਦਾ ਉਦਘਾਟਨ ਕੀਤਾ ਗਿਆ ਹੈ। ਇਸ ਮੌਕੇ ਮੈਡਮ ਪਰਮਜੀਤ ਕੌਰ ਮੁੱਖ ਅਧਿਆਪਕ, ਮੈਡਮ ਵਰਿੰਦਰ ਕੌਰ ਮੁੱਖ ਅਧਿਆਪਕ, ਸ੍ਰੀਮਤੀ ਰਜਨੀ, ਸ੍ਰੀਮਤੀ ਕਮਲਜੀਤ ਕੌਰ, ਸ੍ਰੀਮਤੀ ਰਮਿੰਦਰ ਕੌਰ, ਸ੍ਰੀਮਤੀ ਲਖਵਿੰਦਰ ਕੌਰ, ਸ੍ਰੀਮਤੀ ਗੁਰਪਿੰਦਰ ਕੌਰ, ਸ੍ਰੀ ਰਿੰਕੂ ਕੁਮਾਰ, ਸ੍ਰੀਮਤੀ ਕੁਲਦੀਪ ਕੌਰ, ਸ੍ਰੀਮਤੀ ਜਸਵਿੰਦਰ ਕੌਰ, ਸੁਰਿੰਦਰਪਾਲ ਸਿੰਘ, ਮੁਕੇਸ਼ ਕੁਮਾਰ, ਜਸਪ੍ਰੀਤ ਕੌਰ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਅਤੇ ਸਕੂਲੀ ਬੱਚੇ ਹਾਜ਼ਰ ਸਨ।

