ਕੋਟਕਪੂਰਾ, 14 ਫਰਵਰੀ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਕੋਟਕਪੂਰਾ ਹਲਕੇ ਲਈ ਵਿਕਾਸ ਦੀ ਦਿਸ਼ਾ ਵਿੱਚ ਇੱਕ ਹੋਰ ਮਹੱਤਵਪੂਰਨ ਕਦਮ ਚੁੱਕਦਿਆਂ ਮਿਤੀ 14 ਫਰਵਰੀ 2026 ਨੂੰ 3 ਕਰੋੜ ਰੁਪਏ ਤੋਂ ਵਧੇਰੇ ਲਾਗਤ ਨਾਲ ਨਵੀਆਂ ਸੜਕਾਂ ਦੇ ਨੀਂਹ ਪੱਥਰ ਰੱਖੇ ਜਾਣਗੇ| ਸਪੀਕਰ ਸੰਧਵਾਂ ਵੱਲੋਂ ਪਿੰਡ ਭਾਣਾ ਦੇ ਚੁਰਸਤੇ ਅਤੇ ਪਿੰਡ ਢੁੱਡੀ ਦੀ ਫਿਰਨੀ ਸੜਕ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ ਜਾਣਗੇ। ਇਨ•ਾਂ ਪ੍ਰੋਜੈਕਟਾਂ ਨਾਲ ਪਿੰਡਾਂ ਦੀ ਅੰਦਰੂਨੀ ਅਤੇ ਆਪਸੀ ਆਵਾਜਾਈ ਨੂੰ ਮਜ਼ਬੂਤੀ ਮਿਲੇਗੀ ਅਤੇ ਲੋਕਾਂ ਨੂੰ ਸੁਵਿਧਾਜਨਕ ਆਵਾਜਾਈ ਦੀ ਸਹੂਲਤ ਪ੍ਰਾਪਤ ਹੋਵੇਗੀ| ਸਪੀਕਰ ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਦੇ ਸਰਬਪੱਖੀ ਵਿਕਾਸ ਲਈ ਪੂਰੀ ਤਰ•ਾਂ ਵਚਨਬੱਧ ਹੈ ਅਤੇ ਹਰੇਕ ਖੇਤਰ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਕਦਮ ਚੁੱਕੇ ਜਾ ਰਹੇ ਹਨ| ਉਨ•ਾਂ ਕਿਹਾ ਕਿ ਨਵੀਆਂ ਸੜਕਾਂ ਦੇ ਨਿਰਮਾਣ ਨਾਲ ਇਲਾਕੇ ਵਿੱਚ ਆਰਥਿਕ ਗਤੀਵਿਧੀਆਂ ਨੂੰ ਹੋਰ ਉਤਸ਼ਾਹ ਮਿਲੇਗਾ ਅਤੇ ਲੋਕਾਂ ਦੀ ਰੋਜ਼ਾਨਾ ਜ਼ਿੰਦਗੀ ਹੋਰ ਸੁਖਾਲੀ ਬਣੇਗੀ| ਉਨ•ਾਂ ਨੇ ਇਲਾਕੇ ਦੇ ਲੋਕਾਂ ਨੂੰ ਇਸ ਪ੍ਰੋਗਰਾਮ ਵਿੱਚ ਵੱਧ ਚੜ• ਕੇ ਸ਼ਿਰਕਤ ਕਰਨ ਦੀ ਅਪੀਲ ਕੀਤੀ| ਇਸ ਮੌਕੇ ਮਨਪ੍ਰੀਤ ਸਿੰਘ ਮਣੀ ਧਾਲੀਵਾਲ , ਬਲਦੇਵ ਸਿੰਘ ਸਰਪੰਚ ਭਾਣਾ, ਜਲੌਰ ਸਿੰਘ ਸਰਪੰਚ ਢੁੱਡੀ, ਪੀ.ਏ.ਡੀ.ਬੀ. ਡਾਇਰੈਕਟਰ ਹਰਭਜਨ ਸਿੰਘ ਭਾਣਾ, ਪੀ.ਏ.ਡੀ.ਬੀ. ਡਾਇਰੈਕਟਰ ਡਾ. ਰਾਜਪਾਲ ਸਿੰਘ ਢੁੱਡੀ, ਸਰਪੰਚ ਜਗਸੀਰ ਸਿੰਘ ਕੋਟਕਪੂਰਾ ਦਿਹਾਤੀ, ਸਰਪੰਚ ਵਿਸ਼ਾਲ ਸਿੰਘ ਕੋਠੇ ਰਾਜੇ ਜੰਗ ਕੋਟਕਪੂਰਾ, ਸੀਪਾ ਸਰਾਂ ਸਰਪੰਚ ਪੱਕਾ, ਸੁਖਵੰਤ ਸਿੰਘ ਸਰਾ ਪੱਕਾ, ਬੱਬੂ ਪੱਕਾ ਤੋਂ ਇਲਾਵਾ ਹੋਰ ਹਾਜ਼ਰ ਸਨ|

