ਸਰੀਰਕ ਤੇ ਮਾਨਸਿਕ ਤੰਦਰੁਸਤੀ ਲਈ ਖੇਡਾਂ ਜਰੂਰੀ : ਸਪੀਕਰ ਸੰਧਵਾਂ


ਫ਼ਰੀਦਕੋਟ, 10 ਨਵੰਬਰ (ਵਰਲਡ ਪੰਜਾਬੀ ਟਾਈਮਜ਼)
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਅੱਜ ਸਕੂਲ ਆਫ ਐਮੀਨੈਂਸ, ਸਰਕਾਰੀ ਬਲਬੀਰ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਫ਼ਰੀਦਕੋਟ ਵਿਖੇ ਆਯੋਜਿਤ 69ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ (ਸਾਲ 2025-26) ਵਿੱਚ ਬਤੌਰ ਮੁੱਖ ਮਹਿਮਾਨ ਸ਼ਾਮਿਲ ਹੋਏ। ਇਸ ਮੌਕੇ ਉਨ੍ਹਾਂ ਨੇ ਖਿਡਾਰੀਆਂ ਨੂੰ ਖੇਡਾਂ ਵਿੱਚ ਭਾਗ ਲੈਣ ਲਈ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਨੇ ਕਿਹਾ ਕਿ ਖੇਡਾਂ ਨਾਲ ਸਰੀਰਕ ਤੰਦਰੁਸਤੀ ਦੇ ਨਾਲ-ਨਾਲ ਆਪਸੀ ਭਾਈਚਾਰੇ ਅਤੇ ਅਨੁਸ਼ਾਸਨ ਦੀ ਭਾਵਨਾ ਮਜ਼ਬੂਤ ਹੁੰਦੀ ਹੈ। ਸਪੀਕਰ ਸੰਧਵਾਂ ਨੇ ਖਿਡਾਰੀਆਂ ਨੂੰ ਸੱਚੀ ਖੇਡ ਆਤਮਾ ਨਾਲ ਖੇਡਣ ਅਤੇ ਆਪਣੀ ਪ੍ਰਤਿਭਾ ਰਾਹੀਂ ਪੰਜਾਬ ਦਾ ਨਾਮ ਰੌਸ਼ਨ ਕਰਨ ਲਈ ਪ੍ਰੇਰਿਤ ਕੀਤਾ। ਸਪੀਕਰ ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਕੂਲ ਆਫ ਐਮੀਨੈਂਸ ਮਾਡਲ ਰਾਹੀਂ ਵਿਦਿਆਰਥੀਆਂ ਨੂੰ ਵਿੱਦਿਅਕ ਤੇ ਖੇਡਾਂ ਦੇ ਖੇਤਰ ਵਿੱਚ ਸਮਾਨ ਮੌਕੇ ਪ੍ਰਦਾਨ ਕਰਨ ਲਈ ਕਈ ਉਪਰਾਲੇ ਕੀਤੇ ਜਾ ਰਹੇ ਹਨ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫਸਰ ਮੈਡਮ ਨੀਲਮ ਰਾਣੀ, ਕੇਵਲ ਕੌਰ ਸਪੋਰਟਸ ਕੋਆਰਡੀਨੇਟਰ, ਕੁਲਦੀਪ ਸਿੰਘ ਲੈਕਚਰਾਰ, ਬਲਵਿੰਦਰ ਸਿੰਘ ਸੀਨੀਅਰ ਮੀਤ ਪ੍ਰਧਾਨ, ਨਵਪ੍ਰੀਤ ਸਿੰਘ ਜਨਰਲ ਸਕੱਤਰ, ਨਰੇਸ਼ ਕੁਮਾਰ ਲੈਕਚਰਾਰ ਸਹਾਇਕ ਜਨਰਲ ਸਕੱਤਰ, ਇਕਬਾਲ ਸਿੰਘ ਲੈਕਚਰਾਰ ਟੈਕਨੀਕਲ ਮੈਂਬਰ, ਮਨੋਜ ਭਨਿਆਰ ਕਮੇਟੀ ਮੈਂਬਰ, ਮੈਡਮ ਗਗਨਦੀਪ ਕੌਰ ਕਮੇਟੀ ਮੈਂਬਰ, ਵੀਰਪਾਲ ਕੌਰ ਪ੍ਰਭਜੋਤ ਕੌਰ ਸੁਖਵੰਤ ਕੌਰ ਗੁਰਮੀਤ ਕੌਰ, ਕੁਲਦੀਪ ਕੌਰ, ਗਗਨਦੀਪ ਸਿੰਘ ਡੀਪੀਈ, ਨਿਸ਼ਾਨ ਸਿੰਘ, ਨਵਦੀਪ ਸਿੰਘ, ਕੁਲਦੀਪ ਸਿੰਘ, ਰਮਨਦੀਪ ਸਿੰਘ, ਗੁਰਬਾਜ ਸਿੰਘ, ਲਵਕਰਨ ਸਿੰਘ, ਹਰਜਸਦੀਪ ਸਿੰਘ, ਵਰਿੰਦਰ ਸਿੰਘ, ਪਰਮਿੰਦਰ ਸਿੰਘ, ਸੋਨੀ ਥਾਪਰ, ਦਵਿੰਦਰ ਸਿੰਘ ਜੋਟੀ, ਰਾਜਕੁਮਾਰ ਕੋਚਰ, ਜਸਪਾਲ ਸਿੰਘ ਪਾਲਾ, ਚੰਦਨ ਸਿੰਘ, ਮਨਜਿੰਦਰ ਸਿੰਘ, ਮਨਪ੍ਰੀਤ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਸਕੂਲੀ ਬੱਚੇ ਅਤੇ ਹੋਰ ਹਾਜ਼ਰ ਸਨ।

