-ਲੋਕਾਂ ਨੂੰ ਪੀਣ ਵਾਲੇ ਪਾਣੀ ਦੀ ਨਹੀਂ ਆਉਣ ਦਿੱਤੀ ਜਾਵੇਗੀ ਕੋਈ ਸਮੱਸਿਆ-ਸੰਧਵਾਂ
ਫਰੀਦਕੋਟ 8 ਸਤੰਬਰ (ਧਰਮ ਪ੍ਰਵਾਨਾਂ /ਵਰਲਡ ਪੰਜਾਬੀ ਟਾਈਮਜ਼)
ਪਿੰਡ ਵਾਂਦਰ ਜਟਾਣਾ ਵਿਖੇ ਲੋਕਾਂ ਨੂੰ ਪੀਣ ਵਾਲੇ ਪਾਣੀ ਦੀ ਆ ਰਹੀ ਸਮੱਸਿਆ ਦੇ ਹੱਲ ਲਈ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ 30 ਲੱਖ ਰੁਪਏ ਦੀ ਲਾਗਤ ਨਾਲ ਸੋਲਰ ਸਿਸਟਮ ਲਗਵਾਇਆ ਗਿਆ ਜਿਸ ਨਾਲ ਲੋਕਾਂ ਨੂੰ ਪੀਣ ਲਈ ਵਧੀਆ ਪਾਣੀ ਮੁਹਈਆ ਹੋਵੇਗਾ।
ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਪਾਣੀ ਮਨੁੱਖ ਦੀ ਮੁੱਢਲੀ ਲੋੜ ਹੈ ਇਸ ਲਈ ਲੋਕਾਂ ਨੂੰ ਵਧੀਆ ਪਾਣੀ ਮੁਹਈਆ ਕਰਾਉਣ ਲਈ ਪਾਈਪਾਂ ਨੂੰ ਸਿੱਧਾ ਵਾਟਰ ਵਰਕਸ ਨਾਲ ਜੋੜਿਆ ਗਿਆ ਹੈ।
ਉਨ੍ਹਾਂ ਦੱਸਿਆ ਕਿ ਪਾਣੀ ਦੀਆਂ ਪਾਈਪਾਂ ਵਿੱਚ ਬਲੋਕੇਜ ਹੋਣ ਕਾਰਨ ਪਿੰਡ ਵਾਸੀਆਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ ਜਿਸ ਦੇ ਹੱਲ ਲਈ ਇਹ ਉਪਰਾਲਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕੋਲ ਫੰਡਾਂ ਦੀ ਕੋਈ ਕਮੀ ਨਹੀਂ ਹੈ ਅਤੇ ਇਹ ਫੰਡ ਲੋਕਾਂ ਦੀ ਸਹੂਲਤ ਲਈ ਹੀ ਵਰਤੇ ਜਾ ਰਹੇ ਹਨ।ਪਿੰਡ ਦੀ ਪੰਚਾਇਤ ਨੇ ਸਪੀਕਰ ਸੰਧਵਾਂ ਦਾ ਇਸ ਉਪਰਾਲੇ ਲਈ ਧੰਨਵਾਦ ਕੀਤਾ।
ਇਸ ਮੌਕੇ ਸਰਪੰਚ ਸ. ਕੌਰ ਸਿੰਘ ਵਾਂਦਰ ਜਟਾਣਾ, ਸਰਪੰਚ ਲਸ਼ਮਣ ਸਿੰਘ ਵਾਂਦਰ ਜਟਾਣਾ ਨਵਾਂ, ਪਰਗਟ ਸਿੰਘ,ਹਰਵਿੰਦਰ ਸਿੰਘ ਬਰਾੜ, ਪਰਮਿੰਦਰ ਪਿੰਦਾ ਆਦਿ ਹਾਜ਼ਰ ਸਨ।