ਕੋਟਕਪੂਰਾ, 15 ਜਨਵਰੀ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼))
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਲੋਹੜੀ ਦੇ ਪਾਵਨ ਤਿਉਹਾਰ ਮੌਕੇ ਕੋਟਕਪੂਰਾ ਵਿਖੇ ਆਯੋਜਿਤ ਵੱਖ-ਵੱਖ ਸਮਾਜਿਕ ਅਤੇ ਪਰਿਵਾਰਕ ਸਮਾਗਮਾਂ ਵਿੱਚ ਸ਼ਿਰਕਤ ਕੀਤੀ ਗਈ। ਇਸ ਦੌਰਾਨ ਸਪੀਕਰ ਸੰਧਵਾਂ ਸੇਤੀਆ ਪੈਲੇਸ ਮੋਗਾ ਰੋਡ ਕੋਟਕਪੂਰਾ ਵਿਖੇ ਲੋਹੜੀ ਦੇ ਸਮਾਗਮ ਵਿੱਚ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਇਸ ਮੌਕੇ ਉਨ੍ਹਾਂ ਕਿਹਾ ਕਿ ਲੋਹੜੀ ਪੰਜਾਬ ਦੀ ਧਨੀ ਸੱਭਿਆਚਾਰਕ ਵਿਰਾਸਤ ਦਾ ਅਹਿਮ ਤਿਉਹਾਰ ਹੈ, ਜੋ ਸਾਂਝ, ਭਾਈਚਾਰੇ ਅਤੇ ਆਪਸੀ ਪ੍ਰੇਮ-ਪਿਆਰ ਦਾ ਸੰਦੇਸ਼ ਦਿੰਦਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਰਿਵਾਇਤੀ ਤਿਉਹਾਰਾਂ ਨੂੰ ਮਿਲ-ਜੁਲ ਕੇ ਮਨਾਉਣ ਅਤੇ ਆਪਸੀ ਭਾਈਚਾਰਕ ਸਾਂਝ ਨੂੰ ਹੋਰ ਮਜ਼ਬੂਤ ਬਣਾਉਣ। ਸਪੀਕਰ ਸੰਧਵਾਂ ਨੇ ਸਿਵਿਲ ਹਸਪਤਾਲ ਕੋਟਕਪੂਰਾ ਦਾ ਵੀ ਦੌਰਾ ਕੀਤਾ, ਜਿੱਥੇ ਉਨ੍ਹਾਂ ਮਰੀਜ਼ਾਂ ਨੂੰ ਮਿਲ ਕੇ ਲੋਹੜੀ ਦੇ ਤਿਉਹਾਰ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ ਅਤੇ ਉਨ੍ਹਾਂ ਦੀ ਸਿਹਤ ਬਾਰੇ ਜਾਣਕਾਰੀ ਲੈਂਦੇ ਹੋਏ ਜਲਦੀ ਸਿਹਤਮੰਦ ਹੋਣ ਦੀ ਕਾਮਨਾ ਕੀਤੀ। ਇਸ ਤੋਂ ਇਲਾਵਾ ਸਪੀਕਰ ਸੰਧਵਾਂ ਵੱਲੋਂ ਕੋਟਕਪੂਰਾ ਸ਼ਹਿਰ ਦੇ ਵੱਖ-ਵੱਖ ਸਥਾਨਾਂ ’ਤੇ ਆਯੋਜਿਤ ਲੋਹੜੀ ਸਮਾਗਮਾਂ ਵਿੱਚ ਵੀ ਸ਼ਿਰਕਤ ਕੀਤੀ ਗਈ, ਜਿੱਥੇ ਉਨ੍ਹਾਂ ਲੋਕਾਂ ਨਾਲ ਤਿਉਹਾਰ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ ਅਤੇ ਸਭ ਨੂੰ ਲੋਹੜੀ ਦੀਆਂ ਮੁਬਾਰਕਾਂ ਦਿੱਤੀਆਂ। ਇਸ ਮੌਕੇ ਹੋਰਨਾ ਤੋਂ ਇਲਾਵਾ ਐਮ.ਸੀ. ਸਿਮਰਨਜੀਤ ਸਿੰਘ ਤੋਂ ਇਲਾਵਾ ਹੋਰ ਹਾਜ਼ਰ ਸਨ।

