ਕੋਟਕਪੂਰਾ, 19 ਮਈ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਵਾਰਡ ਨੰਬਰ 26 ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਖਜਿੰਦਰ ਸਿੰਘ ਤੱਖੀ ਸੁਪਰਡੈਂਟ ਦੇ ਚੋਣ ਦਫ਼ਤਰ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀਆਂ, ਪਾਰਟੀ ਆਗੂਆਂ ਅਤੇ ਵਰਕਰਾਂ ਨੇ ਸ਼ਮੂਲੀਅਤ ਕਰਦਿਆਂ ਭਰਪੂਰ ਸਮਰਥਨ ਦਿੱਤਾ। ਇਸ ਮੌਕੇ ਸੰਬੋਧਨ ਕਰਦਿਆਂ ਸਪੀਕਰ ਸੰਧਵਾਂ ਨੇ ਕਿਹਾ ਕਿ ਵਾਰਡ ਨੰਬਰ 26 ਦੇ ਵੋਟਰ “ਆਪ ਦੀ ਸਰਕਾਰ, ਆਪ ਦਾ ਐਮ ਸੀ” ਦੇ ਨਾਅਰੇ ਨੂੰ ਸਾਕਾਰ ਕਰਦਿਆਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਖਜਿੰਦਰ ਸਿੰਘ ਤੱਖੀ ਨੂੰ ਵੱਡੀ ਲੀਡ ਨਾਲ ਜਿਤਾਉਣਗੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਲੋਕ ਪੱਖੀ ਕੰਮਾਂ ਅਤੇ ਵਿਕਾਸ ਕਾਰਜਾਂ ਨੂੰ ਦੇਖਦਿਆਂ ਲੋਕਾਂ ਵਿੱਚ ਆਮ ਆਦਮੀ ਪਾਰਟੀ ਪ੍ਰਤੀ ਭਾਰੀ ਉਤਸ਼ਾਹ ਹੈ।
ਉਨ੍ਹਾਂ ਕਿਹਾ ਕਿ ਕੋਟਕਪੂਰਾ ਸ਼ਹਿਰ ਦੇ ਵਿਕਾਸ ਲਈ ਲਗਾਤਾਰ ਵੱਡੇ ਪ੍ਰੋਜੈਕਟ ਲਿਆਂਦੇ ਜਾ ਰਹੇ ਹਨ ਅਤੇ ਹਰ ਵਾਰਡ ਵਿੱਚ ਬੁਨਿਆਦੀ ਸੁਵਿਧਾਵਾਂ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ। ਸਪੀਕਰ ਸੰਧਵਾਂ ਨੇ ਕਿਹਾ ਕਿ ਲੋਕਾਂ ਦੇ ਪਿਆਰ, ਵਿਸ਼ਵਾਸ ਅਤੇ ਸਹਿਯੋਗ ਸਦਕਾ ਆਮ ਆਦਮੀ ਪਾਰਟੀ ਦੇ ਉਮੀਦਵਾਰ ਇਤਿਹਾਸਕ ਜਿੱਤ ਦਰਜ ਕਰਨਗੇ। ਇਸ ਮੌਕੇ ਸ਼ਹੀਦ ਭਗਤ ਸਿੰਘ ਕਲੱਬ ਦੇ ਸਮੂਹ ਆਗੂਆਂ ਤੋਂ ਇਲਾਵਾ ਜਗਤਾਰ ਸਿੰਘ ਜੱਗਾ ਬਰਾੜ ਸਰਪੰਚ ਖਾਰਾ, ਜਗਜੀਤ ਸਿੰਘ ਸੁਪਰਡੈਂਟ ਜ਼ਿਲ੍ਹਾ ਪ੍ਰਧਾਨ ਐਸ.ਸੀ. ਵਿੰਗ ਫਰੀਦਕੋਟ, ਚਤਰ ਸਿੰਘ ਬਲਾਕ ਪ੍ਰਧਾਨ ਕੋਟਕਪੂਰਾ, ਪਿੰਕੂ ਛਾਬੜਾ, ਮੈਡਮ ਡਿੰਪਲ, ਜਗਦੀਪ ਸਿੰਘ ਬਰਾੜ ਸਰਪੰਚ, ਸੁਖਵਿੰਦਰ ਸਿੰਘ ਡੀਸੀ, ਜੋਗਿੰਦਰ ਸਿੰਘ, ਜਲੌਰ ਸਿੰਘ, ਕੋਰਾ ਸਿੰਘ ਬਰਾੜ, ਸੁਦਾਮਾ ਮਿਸ਼ਰਾ, ਕੁਲਦੀਪ ਮਾਣਕ, ਜੋਨੀ ਰਾਜ ਸਿੰਘ ਢਿੱਲੋਂ, ਲਵਪ੍ਰੀਤ ਸਿੰਘ ਬੋਬੀ ਅਤੇ ਵਾਰਡ ਨੰਬਰ 26 ਦੇ ਸਮੂਹ ਅਹੁਦੇਦਾਰ ਹਾਜ਼ਰ ਸਨ। ਇਲਾਕੇ ਦੇ ਵਿਕਾਸ, ਸਪੀਕਰ ਸੰਧਵਾਂ ਦੀ ਨਿਮਰਤਾ ਅਤੇ ਭਗਵੰਤ ਮਾਨ ਸਰਕਾਰ ਦੇ ਲੋਕ ਪੱਖੀ ਫੈਸਲਿਆਂ ਕਰਕੇ ਲੋਕਾਂ ਵਿੱਚ ਭਾਰੀ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ ਅਤੇ ਵੱਡੀ ਗਿਣਤੀ ਵਿੱਚ ਲੋਕ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਡਟ ਰਹੇ ਹਨ।

