ਕੋਟਕਪੂਰਾ, 23 ਫਰਵਰੀ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਆਲ ਇੰਡੀਆ ਹਿੰਦੂ ਵੈਲਫੇਅਰ ਕਮੇਟੀ ਅਤੇ ਆਲ ਇੰਡੀਆ ਖੱਤਰੀ ਸਭਾ ਨੇ ਕੇਂਦਰ ਅਤੇ ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਨੂੰ ਪੱਤਰ ਲਿੱਖ ਕੇ ਕੋਟਕਪੂਰਾ ਦੇ ਮੁੱਖ ਬੱਤੀਆਂ ਵਾਲੇ ਚੌਂਕ ਤੋਂ ਮੋਗਾ-ਬਠਿੰਡਾ ਤਿੰਨਕੋਣੀ ਤੱਕ ਫਲਾਈ ਓਵਰ ਬਿ੍ਰਜ ਬਣਾਉਣ ਦੀ ਮੰਗ ਕੀਤੀ ਹੈ। ਸਮਾਜਸੇਵੀ ਨਰੇਸ਼ ਕੁਮਾਰ ਸਹਿਗਲ ਇਸ ਸਬੰਧ ਵਿੱਚ ਜਾਣਕਾਰੀ ਦਿੰਦੇ ਹੋਏ ਆਲ ਇੰਡੀਆ ਹਿੰਦੂ ਵੈਲਫੇਅਰ ਕਮੇਟੀ ਅਤੇ ਆਲ ਇੰਡੀਆ ਖੱਤਰੀ ਸਭਾ ਦੇ ਪ੍ਰਧਾਨ ਨਰੇਸ਼ ਕੁਮਾਰ ਸਹਿਗਲ ਨੇ ਦੱਸਿਆ ਕਿ ਇਸ ਫਲਾਈ ਓਵਰ ਬਿ੍ਰਜ ਬਣਨ ਦੇ ਨਾਲ ਸ਼ਹਿਰ ਵਿੱਚ ਲੱਗਦੇ ਜਾਮ ਅਤੇ ਟ੍ਰੈਫਿਕ ਸਮੱਸਿਆ ਤੋਂ ਛੁੱਟਕਾਰਾ ਮਿਲੇਗਾ। ਉਨ੍ਹਾਂ ਦੱਸਿਆ ਕਿ ਕੋਟਕਪੂਰਾ ਸ਼ਹਿਰ ਦੀ ਅਬਾਦੀ ਵਧਣ ਅਤੇ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਤੋਂ ਦੂਜੇ ਸ਼ਹਿਰਾਂ ਨੂੰ ਜਾਣ ਲਈ ਭਾਰੀ ਗਿਣਤੀ ਵਿੱਚ ਵਾਹਨ ਚਾਲਕਾਂ ਵੱਲੋਂ ਇਸ ਰੂਟ ਦੀ ਵਰਤੋਂ ਕੀਤੀ ਜਾਂਦੀ ਹੈ, ਜਿਸ ਨਾਲ ਸ਼ਹਿਰ ’ਚੋਂ ਲੰਘਦੀ ਇਸ ਮੁੱਖ ਸੜਕ ’ਤੇ ਅਕਸਰ ਹੀ ਜਾਮ ਲੱਗਿਆ ਰਹਿੰਦਾ ਹੈ। ਉਨ੍ਹਾਂ ਕਿਹਾ ਕਿ ਇਸ ਫਲਾਈ ਓਵਰ ਬਿ੍ਰਜ ਦੇ ਬਣਨ ਨਾਲ ਵੱਡੀ ਗਿਣਤੀ ਵਿੱਚ ਵਾਹਨਾਂ ਨੂੰ ਅਸਾਨੀ ਹੋਵੇਗੀ ਅਤੇ ਟਰੈਫਿਕ ਸਮੱਸਿਆ ਤੋਂ ਵੀ ਛੁੱਟਕਾਰਾ ਮਿਲੇਗਾ। ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿੱਚ ਪ੍ਰਧਾਨ ਮੰਤਰੀ, ਰੇਲਵੇ ਮੰਤਰੀ, ਖਜਾਨਾ ਮੰਤਰੀ, ਗ੍ਰਹਿ ਮੰਤਰੀ, ਗਵਰਨਰ ਪੰਜਾਬ, ਮੁੱਖ ਮੰਤਰੀ ਪੰਜਾਬ, ਚੀਫ ਸੈਕਟਰੀ ਪੰਜਾਬ, ਡਾਈਰੈਕਟਰ ਸਥਾਨਕ ਸਰਕਾਰ, ਡਿਪਟੀ ਕਮਿਸ਼ਨਰ ਫਰੀਦਕੋਟ, ਐੱਸ.ਡੀ.ਐੱਮ. ਕੋਟਕਪੂਰਾ, ਪ੍ਰਧਾਨ ਨਗਰ ਕੌਂਸਲ ਅਤੇ ਕਾਰਜ ਸਾਧਕ ਅਫਸਰ ਕੋਟਕਪੂਰਾ ਨੂੰ ਪੱਤਰ ਲਿਖਿਆ ਗਿਆ ਹੈ।