ਸਿਹਤ ਮੰਤਰੀ ਪੰਜਾਬ ਡਾਕਟਰ ਬਲਬੀਰ ਸਿੰਘ ਵੱਲੋਂ ਪਟਿਆਲਾ ਵਿਖੇ ਦਿੱਤਾ ਗਿਆ ਸਨਮਾਨ
ਫਰੀਦਕੋਟ – 13 ਅਕਤੂਬਰ (ਧਰਮ ਪ੍ਰਵਾਨਾਂ/ਵਰਲਡ ਪੰਜਾਬੀ ਟਾਈਮਜ਼ )
ਸਮਾਜ ਸੇਵਾ ਵਿੱਚ ਮੋਹਰੀ ਭੂਮਿਕਾ ਨਿਭਾਉਣ ਵਾਲੇ ਵੱਧ ਤੋਂ ਵੱਧ ਖੂਨਦਾਨ ਕਰਨ ਅਤੇ ਸਮਾਜ ਸੇਵਾ ਵਿਚ ਦਿੱਤੇ ਜਾ ਰਹੇ ਯੋਗਦਾਨ ਬਦਲੇ ਸਮਾਜ ਸੇਵੀ ਡਾਕਟਰ ਬਲਜੀਤ ਕੁਮਾਰ ਸ਼ਰਮਾ ਗੋਲੇਵਾਲਾ ਨੂੰ ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਸਿਹਤ ਮੰਤਰੀ ਡਾਕਟਰ ਬਲਬੀਰ ਸਿੰਘ ਨੇ ਪਟਿਆਲਾ ਵਿਖੇ ਸਟੇਟ ਐਵਾਰਡ, ਸਰਟੀਫਿਕੇਟ ਅਤੇ ਪ੍ਰਸੰਸਾ ਪੱਤਰ ਨਾਲ ਸਨਮਾਨਿਤ ਕੀਤਾ। ਦੱਸਣਯੋਗ ਹੈ ਕਿ ਡਾਕਟਰ ਬਲਜੀਤ ਕੁਮਾਰ ਸ਼ਰਮਾ ਗੋਲੇਵਾਲਾ ਵਰਤਮਾਨ ਸਮੇਂ ਮਹਾਂ ਕਾਲ ਸਵਰਗ ਧਾਮ ਸੇਵਾ ਸੁਸਾਇਟੀ ਰਜਿ ਫਰੀਦਕੋਟ ਦੇ ਪ੍ਰਧਾਨ ਹਨ ਅਤੇ ਇਸ ਤੋਂ ਪਹਿਲਾਂ ਉਹ ਨੈਸ਼ਨਲ ਯੂਥ ਕਲੱਬ ਫ਼ਰੀਦਕੋਟ ਦੇ ਦੋ ਵਾਰ ਪ੍ਰਧਾਨ ਰਹਿ ਚੁੱਕੇ ਹਨ ਅਤੇ ਉਹ ਭਾਰਤ ਵਿਕਾਸ ਪਰਿਸ਼ਦ ਦੇ ਮੀਤ ਪ੍ਰਧਾਨ ਹੋਣ ਦੇ ਨਾਲ ਨਾਲ ਸਵਾਮੀ ਵਿਵੇਕਾਨੰਦ ਸੁਸਾਇਟੀ ਗੋਲੇਵਾਲਾ ਦੇ ਵੀ ਮੀਤ ਪ੍ਰਧਾਨ ਹਨ । ਬਾਬਾ ਫ਼ਰੀਦ ਬਲੱਡ ਸੇਵਾ ਸੁਸਾਇਟੀ ਰਜਿ ਫਰੀਦਕੋਟ ਜਿਸਨੂੰ ਕਿ ਅੱਜ ਦੂਸਰੀ ਵਾਰ ਸਟੇਟ ਐਵਾਰਡ ਮਿਲਿਆ ਹੈ ,ਡਾਕਟਰ ਬਲਜੀਤ ਕੁਮਾਰ ਸ਼ਰਮਾ ਇਸ ਸੁਸਾਇਟੀ ਦੇ ਵੀ ਸਰਗਰਮ ਮੈਂਬਰ ਹਨ ਅਤੇ ਵੱਧ ਤੋਂ ਵੱਧ ਖੂਨਦਾਨ ਕਰਨ ਕਰਕੇ ਉਨ੍ਹਾਂ ਦਾ ਪੰਜਾਬ ਸਰਕਾਰ ਵੱਲੋਂ ਪੰਜਾਬ ਰਾਜ ਸੇਵਾ ਐਵਾਰਡ ਨਾਲ ਪੰਜਾਬ ਦੇ ਰਾਜ ਪੱਧਰੀ ਸਮਾਗਮ ਵਿੱਚ ਪੰਜਾਬ ਦੇ ਸਿਹਤ ਮੰਤਰੀ ਡਾਕਟਰ ਬਲਬੀਰ ਸਿੰਘ ਵੱਲੋਂ ਪਟਿਆਲਾ ਵਿਖੇ ਵਿਸ਼ੇਸ਼ ਸਨਮਾਨ ਕੀਤਾ ਗਿਆ ।