ਕੋਟਕਪੂਰਾ, 28 ਅਕਤੂਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਅੱਜ ਪ੍ਰਦੂਸ਼ਣ ਸਮਾਜ ਲਈ ਵੱਡੀ ਚੁਣੌਤੀ ਦਾ ਰੂਪ ਧਾਰਨ ਕਰ ਚੁੱਕਾ ਹੈ। ਇਸ ਦੀ ਮਾਰ ਕਾਰਣ ਆਮ ਆਦਮੀ ਲਈ ਜ਼ਿੰਦਗੀ ਜਿਉਣਾ ਦੁੱਭਰ ਹੋਇਆ ਪਿਆ ਹੈ। ਇਸ ਤੋਂ ਬਚਾਅ ਲਈ ਵਿਦਿਆਰਥੀ ਮਹੱਤਵਪੂਰਨ ਭੂਮਿਕਾ ਅਦਾ ਕਰ ਸਕਦੇ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪ੍ਰਭਜੋਤ ਸਿੰਘ ਸਹੋਤਾ ਪ੍ਰਿੰਸੀਪਲ ਡਾ. ਚੰਦਾ ਸਿੰਘ ਮਰਵਾਹਾ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਕੋਟਕਪੂਰਾ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕੀਤਾ। ਇਸ ਮੌਕੇ ਵਿਦਿਆਰਥੀ ਪ੍ਰੀਸ਼ਦ ਦੇ ਰਾਸ਼ਟਰਪਤੀ ਵਿਦਿਆਰਥਣ ਅੰਕਿਤਾ ਨੇ ਦੀਵਾਲੀ ਮੌਕੇ ਪਟਾਕੇ ਨਾ ਚਲਾਉਣ ਦਾ ਅਹਿਦ ਲਿਆ। ਲੈਕ. ਮੈਡਮ ਰੀਤੂ ਨੇ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਦਰੱਖਤ ਲਗਾਉਣ ਲਈ ਪ੍ਰੇਰਿਤ ਕੀਤਾ ਅਤੇ ਪਟਾਕੇ ਨਾ ਚਲਾ ਕੇ ਵਾਤਾਵਰਣ ਨੂੰ ਸੁਰੱਖਿਅਤ ਰੱਖਣ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਸ੍ਰੀਮਤੀ ਚੰਦਨ ਸੋਢੀ, ਸਵਿੰਦਰ ਕੌਰ, ਵਿਵੇਕ ਕਪੂਰ, ਨਰੇਸ਼ ਕੁਮਾਰ, ਚੰਦਨ ਸਿੰਘ, ਨਵਦੀਪ ਕੱਕੜ ਅਤੇ ਕੁਲਵਿੰਦਰ ਸਿੰਘ ਤੋਂ ਇਲਾਵਾ ਸਕੂਲ ਦਾ ਸਮੁੱਚਾ ਸਟਾਫ ਹਾਜ਼ਰ ਸੀ।

