ਸਾਹਿਬਜ਼ਾਦਾ ਅਜੀਤ ਸਿੰਘ ਨਗਰ, 23 ਅਪ੍ਰੈਲ:(ਵਰਲਡ ਪੰਜਾਬੀ ਟਾਈਮਜ਼)
ਐਸ.ਏ.ਐਸ ਨਗਰ ਵਿਧਾਨ ਸਭਾ ਹਲਕੇ ਅਧੀਨ ਸਰਕਾਰੀ ਪ੍ਰਾਈਮਰੀ ਸਕੂਲ, ਨਾਨੂੰਮਾਜਰਾ ਵਿੱਚ 9,55,000 ਰੁਪਏ ਦੀ ਲਾਗਤ ਨਾਲ ਬਣੇ ਐਡੀਸ਼ਨਲ ਕਲਾਸਰੂਮ ਦਾ ਉਦਘਾਟਨ ਅੱਜ ਸ਼੍ਰੀ ਪਰਮਿੰਦਰ ਸਿੰਘ ਗੋਲਡੀ, ਚੇਅਰਮੈਨ ਯੂਥ ਡਿਵੈਲਪਮੈਂਟ ਬੋਰਡ, ਪੰਜਾਬ ਵੱਲੋਂ ਕੀਤਾ ਗਿਆ।
ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਖੇਤਰ ਵਿੱਚ ਲਗਾਤਾਰ ਸੁਧਾਰ ਕੀਤੇ ਜਾ ਰਹੇ ਹਨ ਅਤੇ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਬਣਾਉਣ ਲਈ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ, ਤਾਂ ਜੋ ਵਿਦਿਆਰਥੀਆਂ ਨੂੰ ਵਧੀਆ ਸਿੱਖਣ ਦਾ ਮਾਹੌਲ ਪ੍ਰਦਾਨ ਕੀਤਾ ਜਾ ਸਕੇ।
ਇਸ ਮੌਕੇ ਸ਼੍ਰੀ ਹਰਮੀਤ ਸਿੰਘ ਛਿੱਬਰ, ਰੀਜਨਲ ਜੋਨਲ ਇੰਚਾਰਜ ਮਾਲਵਾ ਈਸਟ ਸਿੱਖਿਆ ਕ੍ਰਾਂਤੀ, ਸ਼੍ਰੀਮਤੀ ਕਿਰਣਾ ਦੇਵੀ (ਸੈਂਟਰ ਹੈਡ ਟੀਚਰ), ਰੇਨੂ ਮਿੱਤਲ, ਸਰਪੰਚ ਸ੍ਰੀਮਤੀ ਪਲਵਿੰਦਰ ਕੌਰ, ਸਕੂਲ ਸਟਾਫ, ਮਾਪੇ ਅਤੇ ਐਸ.ਐਮ.ਸੀ ਮੈਂਬਰ ਵੀ ਹਾਜ਼ਰ ਸਨ।
