ਕੋਟਕਪੂਰਾ, 5 ਜੁਲਾਈ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਰਾਮ ਮੁਹੰਮਦ ਸਿੰਘ ਆਜ਼ਾਦ ਵੈਲਫੇਅਰ ਸੁਸਾਇਟੀ (ਰਜਿ:) ਕੋਟਕਪੂਰਾ ਦੇ ਪ੍ਰਧਾਨ ਅਸ਼ੋਕ ਕੌਸ਼ਲ, ਮੀਤ ਪ੍ਰਧਾਨ ਪ੍ਰੇਮ ਚਾਵਲਾ, ਜਨਰਲ ਸਕੱਤਰ ਕੁਲਵੰਤ ਸਿੰਘ ਚਾਨੀ, ਵਿੱਤ ਸਕੱਤਰ ਸੋਮਨਾਥ ਅਰੋੜਾ, ਸਲਾਹਕਾਰ ਗੁਰਿੰਦਰ ਸਿੰਘ ਮਹਿੰਦੀਰੱਤਾ, ਸਹਾਇਕ ਵਿੱਤ ਸਕੱਤਰ ਤਰਸੇਮ ਨਰੂਲਾ, ਇਕਬਾਲ ਸਿੰਘ ਮੰਘੇੜਾ, ਕਾਰਜਕਾਰਨੀ ਕਮੇਟੀ ਦੇ ਮੈਂਬਰ ਗੁਰਚਰਨ ਸਿੰਘ ਬਰਾੜ ਅਤੇ ਮੁਖਤਿਆਰ ਸਿੰਘ ਮੱਤਾ ਨੇ ਦੱਸਿਆ ਕਿ ਜ਼ਿਲਾ ਫਰੀਦਕੋਟ ਦੇ ਸਰਕਾਰੀ ਸਕੂਲਾਂ ਦੇ ਅੱਠਵੀਂ, ਦਸਵੀਂ ਅਤੇ ਸੀਨੀਅਰ ਸੈਕੰਡਰੀ ਜਮਾਤਾਂ ਦੇ ਮੈਰਿਟ ਸੂਚੀ ਵਿੱਚ ਆਏ 9 ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਲਈ ਇੱਕ ਸਨਮਾਨ ਸਮਾਗਮ ਮਿਤੀ 12 ਜੁਲਾਈ 2024 ਦਿਨ ਸ਼ੁੱਕਰਵਾਰ ਨੂੰ ਸਵੇਰੇ ਠੀਕ 10:00 ਵਜੇ ਡਾ. ਚੰਦਾ ਸਿੰਘ ਮਰਵਾਹ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਕੋਟਕਪੂਰ ਵਿਖੇ ਕੀਤਾ ਜਾ ਰਿਹਾ ਹੈ। ਇਸ ਸਮਾਗਮ ਦੌਰਾਨ ਸੋਸਾਇਟੀ ਦੇ ਸਰਗਰਮ ਮੈਂਬਰ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਰੀਨੋਂ ਦੇ ਸੇਵਾ ਮੁਕਤ ਪ੍ਰਿੰਸੀਪਲ ਨਵਦੀਪ ਸ਼ਰਮਾ ਨੂੰ ਵੀ ਉਹਨਾਂ ਵੱਲੋਂ ਸੁਸਾਇਟੀ ਪ੍ਰਤੀ ਨਿਭਾਈਆਂ ਸ਼ਾਨਦਾਰ ਸੇਵਾਵਾਂ ਨੂੰ ਮੁੱਖ ਰੱਖਦੇ ਹੋਏ ਸਨਮਾਨਿਤ ਕੀਤਾ ਜਾ ਰਿਹਾ ਹੈ। ਉਹਨਾਂ ਅੱਗੇ ਦੱਸਿਆ ਕਿ ਇਸ ਸਨਮਾਨ ਸਮਾਗਮ ਦੇ ਮੁੱਖ ਮਹਿਮਾਨ ਬ੍ਰਿਜ ਮੋਹਨ ਸਿੰਘ ਬੇਦੀ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਫਰੀਦਕੋਟ ਅਤੇ ਸਮਾਗਮ ਦੀ ਪ੍ਰਧਾਨਗੀ ਡਾ. ਚੰਦਾ ਸਿੰਘ ਮਰਵਾਹ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਪ੍ਭਜੋਤ ਸਿੰਘ ਕਰ ਰਹੇ ਹਨ।