ਕੋਟਕਪੂਰਾ, 24 ਅਕਤੂਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਪੰਜਾਬ ਸਰਕਾਰ ਅਤੇ ਸਕੂਲ ਸਿੱਖਿਆ ਵਿਭਾਗ ਪੰਜਾਬ ਜੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਥਾਨਕ ਮੁਹੱਲਾ ਸੁਰਗਾਪੁਰੀ ਵਿਖੇ ਸਥਿੱਤ ਸਰਕਾਰੀ ਹਾਈ ਸਕੂਲ ਵਿਖੇ ‘ਮਾਪੇ-ਅਧਿਆਪਕ ਮਿਲਣੀ’ ਕਰਵਾਈ ਗਈ। ਜਿਸ ਵਿੱਚ ਮਾਪਿਆਂ ਵੱਲੋਂ ਬੜੇ ਹੀ ਉਤਸ਼ਾਹ ਨਾਲ ਸ਼ਿਰਕਤ ਕੀਤੀ ਗਈ। ਇਸ ਦੌਰਾਨ ਸਕੂਲ ਦੇ ਛੇਵੀਂ ਤੋਂ ਦਸਵੀਂ ਜਮਾਤਾਂ ਦੇ ਇੰਚਾਰਜ ਅਧਿਆਪਕਾਂ ਵਲੋਂ ਮਾਪਿਆਂ ਨਾਲ ਬੱਚਿਆਂ ਦੀ ਹੁਣ ਤੱਕ ਦੀ ਕਾਰਗੁਜਾਰੀ ਸਾਂਝੀ ਕੀਤੀ ਗਈ। ਇਸ ਮਿਲਣੀ ਦੌਰਾਨ ਸਕੂਲ ਦੇ ਹੈਡਮਾਸਟਰ ਮਨੀਸ਼ ਛਾਬੜਾ ਨੇ ਵਿਸ਼ੇਸ਼ ਤੌਰ ’ਤੇ ਮਾਪਿਆਂ ਨਾਲ ਗੱਲਬਾਤ ਕੀਤੀ ਅਤੇ ਪੀ.ਟੀ.ਐੱਮ. ਸਬੰਧੀ ਫੀਡਬੈਕ ਲਈ। ਇਸ ਮੌਕੇ ਜਿਲਾ ਫਰੀਦਕੋਟ ਦੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨਰਪਿੰਦਰ ਸਿੰਘ ਗਰੇਵਾਲ ਵਿਸ਼ੇਸ਼ ਤੌਰ ’ਤੇ ਪਹੁੰਚੇ ਅਤੇ ਪੀਟੀਐਮ ਦੀ ਚੱਲ ਰਹੀ ਪ੍ਰਕਿਰਿਆ ਦਾ ਜਾਇਜਾ ਲਿਆ। ਮਾਨਯੋਗ ਏ.ਡੀ.ਸੀ. ਫਰੀਦਕੋਟ ਨੇ ਵਿਦਿਆਰਥੀਆਂ ਅਤੇ ਮਾਪਿਆਂ ਨਾਲ ਵੀ ਮੁਲਾਕਾਤ ਕੀਤੀ ਅਤੇ ਮਾਪੇ ਅਧਿਆਪਕ ਮਿਲਣੀ ਲਈ ਕੀਤੇ ਗਏ ਪ੍ਰਬੰਧਾਂ ਪ੍ਰਤੀ ਸੰਤੁਸ਼ਟੀ ਪ੍ਰਗਟਾਈ।

