
ਕੋਟਕਪਰਾ, 24 ਅਪ੍ਰੈਲ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਪੀ.ਐਮ.ਸ਼੍ਰੀ ਸਰਕਾਰੀ ਹਾਈ ਸਕੂਲ ਸੁਰਗਾਪੁਰੀ ਕੋਟਕਪੂਰਾ ਵਿਖੇ ਕਲਚਰਲ ਪ੍ਰੋਗਰਾਮ ਕਰਵਾਇਆ ਗਿਆ। ਇਸ ਸਮੇਂ ਸਕੂਲ ਵਿਦਿਆਰਥੀਆਂ ਦੁਆਰਾ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ। ਇਸ ਪ੍ਰੋਗਰਾਮ ਦੀ ਸ਼ੁਰੂਆਤ ਸ਼ਬਦ, ਸਰਸਵਤੀ ਵੰਦਨਾ ਨਾਲ ਕੀਤੀ ਗਈ। ਵਿਦਿਆਰਥੀਆਂ ਨੇ ਲੋਕ ਗੀਤ, ਲੁੱਡੀ, ਪੰਜਾਬ ਦੇ ਲੋਕ ਨਾਚ ਭੰਗੜਾ ਅਤੇ ਗਿੱਧਾ, ਹਰਿਆਣਵੀ ਡਾਂਸ, ਰਾਜਸਥਾਨੀ ਡਾਂਸ, ਮਹਾਰਾਸ਼ਟਰ ਦਾ ਲਾਵਨੀ ਡਾਂਸ ਵੀ ਪੇਸ਼ ਕੀਤਾ। ਇਸ ਮੌਕੇ ਐਸ ਐਮ ਸੀ ਚੇਅਰਮੈਨ ਸ੍ਰੀਮਤੀ ਵੀਰਪਾਲ ਕੌਰ ਸਮੇਤ ਸਮੂਹ ਐਸ.ਐਮ.ਸੀ ਕਮੇਟੀ ਮੈਂਬਰ, ਵਿਦਿਆਰਥੀਆਂ ਦੇ ਮਾਪੇ ਅਤੇ ਮੁਹੱਲੇ ਦੇ ਮੋਹਤਬਰਾਂ ਨੇ ਹਾਜ਼ਰੀ ਭਰੀ। ਸਕੂਲ ਹੈੱਡ ਮਾਸਟਰ ਸ਼੍ਰੀ ਮਨੀਸ਼ ਛਾਬੜਾ ਜੀ ਨੇ ਆਏ ਮਹਿਮਾਨਾਂ ਨੂੰ ਜੀ ਆਇਆਂ ਨੂੰ ਆਖਿਆ ਅਤੇ ਧੰਨਵਾਦ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਕੂਲ ਦਾ ਸਮੂਹ ਸਟਾਫ ਅਤੇ ਵਿਦਿਆਰਥੀ ਵੀ ਹਾਜ਼ਰ ਸਨ।