ਕੋਟਕਪੂਰਾ, 6 ਦਸੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਸਥਾਨਕ ਪੀ.ਐਮ.ਸ਼੍ਰੀ ਸਰਕਾਰੀ ਹਾਈ ਸਕੂਲ ਸੁਰਗਾਪੁਰੀ ਵਿਖੇ ਹੈਡਮਾਸਟਰ ਮਨੀਸ਼ ਛਾਬੜਾ ਦੀ ਅਗਵਾਈ ਹੇਠ ‘ਵਰਲਡ ਏਡਸ ਡੇ’ ਮਨਾਇਆ ਗਿਆ। ਇਸ ਵਿੱਚ ਬੱਚਿਆਂ ਨੂੰ ਇਸ ਭੈੜੀ ਬਿਮਾਰੀ ਦੇ ਪ੍ਰਤੀ ਜਾਗਰੂਕ ਕਰਨ ਲਈ ਦਸਵੀਂ ਦੇ ਵਿਦਿਆਰਥੀ ਗੁਰਵੀਰ ਸਿੰਘ ਵੱਲੋਂ ਭਾਸ਼ਣ ਦਿੱਤਾ ਗਿਆ। ਹੈਡਮਾਸਟਰ ਮਨੀਸ਼ ਛਾਬੜਾ ਨੇ ਦੱਸਿਆ ਕਿ ਬੱਚਿਆਂ ਦੇ ਇਸ ਮੌਕੇ ਪੇਂਟਿੰਗ ਮੁਕਾਬਲੇ ਕਰਵਾਏ ਗਏ, ਜਿਸ ਵਿੱਚ ਬੱਚਿਆਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ ਅਤੇ ਬਹੁਤ ਹੀ ਸੁੰਦਰ ਪੇਂਟਿੰਗ ਬਣਾਈਆਂ। ਇਸ ਮੌਕੇ ਸਾਇੰਸ ਅਧਿਆਪਕਾ ਸ਼੍ਰੀਮਤੀ ਪਵਨਦੀਪ ਕੌਰ ਵੱਲੋਂ ਵੀ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਲਈ ਵਿਸ਼ੇਸ਼ ਭਾਸ਼ਣ ਦਿੱਤਾ ਗਿਆ। ਪੇਂਟਿੰਗ ਮੁਕਾਬਲੇ ਲਈ ਸਾਇੰਸ ਅਧਿਆਪਕਾ ਸ਼੍ਰੀਮਤੀ ਸ਼ੀਲਮ ਜੈਨ ਦਾ ਯੋਗਦਾਨ ਰਿਹਾ। ਇਸ ਪ੍ਰੋਗਰਾਮ ਦਾ ਪ੍ਰਬੰਧ ਵਿੱਚ ਸ਼੍ਰੀਮਤੀ ਪੂਨਮ ਗੋਇਲ ਅਤੇ ਬਾਕੀ ਅਧਿਆਪਕਾਂ ਦੇ ਸਹਿਯੋਗ ਨਾਲ ਹੀ ਇਹ ਪ੍ਰੋਗਰਾਮ ਕੀਤਾ ਗਿਆ। ਇਸ ਮੌਕੇ ਉਪਰੋਕਤ ਤੋਂ ਇਲਾਵਾ ਸਕੂਲ ਦਾ ਸਮੁੱਚਾ ਸਟਾਫ ਅਤੇ ਵਿਦਿਆਰਥੀ ਵੀ ਹਾਜਰ ਸਨ।
