ਕੋਟਕਪੂਰਾ, 18 ਅਕਤੂਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਆਮ ਆਦਮੀ ਪਾਰਟੀ (ਆਪ) ਵੱਲੋਂ ਪੰਜਾਬ ਵਿੱਚ ਸੰਗਠਨਾਤਮਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਅਤੇ ਵਰਕਰਾਂ ਵਿੱਚ ਨਵਾਂ ਉਤਸ਼ਾਹ ਭਰਨ ਦੇ ਮਨੋਰਥ ਨਾਲ ਅਹਿਮ ਨਿਯੁਕਤੀਆਂ ਕੀਤੀਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਪਾਰਟੀ ਵੱਲੋਂ ਫਰੀਦਕੋਟ ਦੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਗੁਰਸ਼ਰਨ ਸਿੰਘ ਬਰਾੜ ਸਰਪੰਚ ਨੂੰ ਇੱਕ ਵੱਡੀ ਜੁੰਮੇਵਾਰੀ ਸੌਂਪਦਿਆਂ ਲੋਕ ਸਭਾ ਹਲਕਾ ਫਰੀਦਕੋਟ ਦਾ ਸੈਕਟਰੀ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ਦਾ ਐਲਾਨ ਹੁੰਦਿਆਂ ਹੀ ਇਲਾਕੇ ਦੇ ‘ਆਪ’ ਆਗੂਆਂ, ਸਮਰਥਕਾਂ ਅਤੇ ਵਰਕਰਾਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ। ਇਸ ਮੌਕੇ ਗੁਰਸ਼ਰਨ ਸਿੰਘ ਬਰਾੜ ਨੇ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਮਨੀਸ਼ ਸਿਸੋਦੀਆ, ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਕੈਬਨਿਟ ਮੰਤਰੀ ਅਮਨ ਅਰੋੜਾ, ਗੁਰਦਿੱਤ ਸਿੰਘ ਸੇਖੋਂ ਵਿਧਾਇਕ ਫਰੀਦਕੋਟ, ਅਮਨਦੀਪ ਸਿੰਘ ਬਾਬਾ ਚੇਅਰਮੈਨ ਮਾਰਕੀਟ ਕਮੇਟੀ ਫਰੀਦਕੋਟ, ਗੁਰਤੇਜ ਸਿੰਘ ਖੋਸਾ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਫਰੀਦਕੋਟ, ਗਗਨਦੀਪ ਸਿੰਘ ਧਾਲੀਵਾਲ ਚੇਅਰਮੈਨ ਇੰਪਰੂਵਮੈਂਟ ਟਰੱਸਟ ਫਰੀਦਕੋਟ, ਸੀਨੀਅਰ ‘ਆਪ’ ਆਗੂ ਨਵੀਨ ਅਰੋਡ਼ਾ ਸਮੇਤ ਸਮੁੱਚੀ ਪਾਰਟੀ ਹਾਈਕਮਾਂਡ ਦਾ ਤਹਿ ਦਿਲੋਂ ਧੰਨਵਾਦ ਕੀਤਾ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਗੁਰਸ਼ਰਨ ਸਿੰਘ ਬਰਾੜ ਨੇ ਕਿਹਾ ਕਿ ਪਾਰਟੀ ਹਾਈਕਮਾਂਡ ਵੱਲੋਂ ਉਨ੍ਹਾਂ ‘ਤੇ ਜੋ ਅਟੁੱਟ ਭਰੋਸਾ ਪ੍ਰਗਟਾਇਆ ਗਿਆ ਹੈ, ਉਹ ਉਸ ‘ਤੇ ਪੂਰਾ ਉਤਰਨ ਦੀ ਹਰ ਸੰਭਵ ਕੋਸ਼ਿਸ਼ ਕਰਨਗੇ। ਪਾਰਟੀ ਵੱਲੋਂ ਮਿਲੀ ਇਸ ਜੁੰਮੇਵਾਰੀ ਨੂੰ ਉਹ ਪੂਰੀ ਤਨਦੇਹੀ, ਲਗਨ, ਇਮਾਨਦਾਰੀ ਅਤੇ ਨਿਸ਼ਠਾ ਨਾਲ ਨਿਭਾਉਣਗੇ।” ਉਨ੍ਹਾਂ ਅੱਗੇ ਆਖਿਆ ਕਿ ਉਹ ਹਲਕੇ ਦੇ ਹਰ ਇੱਕ ਵਰਕਰ ਨੂੰ ਨਾਲ ਲੈ ਕੇ ਚੱਲਣਗੇ ਅਤੇ ਪੰਜਾਬ ਸਰਕਾਰ ਦੀਆਂ ਲੋਕ ਹਿਤੈਸ਼ੀ ਨੀਤੀਆਂ, ਵਿਕਾਸ ਕਾਰਜਾਂ ਅਤੇ ਇਤਿਹਾਸਕ ਫੈਸਲਿਆਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਦਿਨ-ਰਾਤ ਮਿਹਨਤ ਕਰਨਗੇ। ਉਨ੍ਹਾਂ ਦਾ ਮੁੱਖ ਮਕਸਦ ਪਾਰਟੀ ਦੀ ਮਜ਼ਬੂਤੀ ਅਤੇ ਆਮ ਲੋਕਾਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ ‘ਤੇ ਹੱਲ ਕਰਵਾਉਣਾ ਹੋਵੇਗਾ। ਇਸ ਮੌਕੇ ਵੱਖ-ਵੱਖ ਪਾਰਟੀ ਆਗੂਆਂ ਅਤੇ ਵਰਕਰਾਂ ਨੇ ਗੁਰਸ਼ਰਨ ਸਿੰਘ ਬਰਾੜ ਨੂੰ ਮੁਬਾਰਕਬਾਦ ਦਿੰਦਿਆਂ ਆਸ ਪ੍ਰਗਟਾਈ ਕਿ ਉਨ੍ਹਾਂ ਦੀ ਨਿਯੁਕਤੀ ਨਾਲ ਲੋਕ ਸਭਾ ਹਲਕਾ ਫਰੀਦਕੋਟ ਵਿੱਚ ਪਾਰਟੀ ਦਾ ਅਧਾਰ ਹੋਰ ਮਜ਼ਬੂਤ ਹੋਵੇਗਾ।

