ਗ੍ਰੰਥੀ ਪੂਰਨ ਸਿੰਘ ਵੱਲੋਂ ਸਿਰੋਪਾ ਪਾ ਕੇ ਕੀਤਾ ਗਿਆ ਸਨਮਾਨਿਤ
ਕੋਟਕਪੂਰਾ, 26 ਸਤੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਮਹਾਨ ਸੂਫ਼ੀ ਸੰਤ ਬਾਬਾ ਸ਼ੇਖ ਫ਼ਰੀਦ ਜੀ ਦੇ ਆਗਮਨ ਪੁਰਬ ਮੌਕੇ ਸਰਬਜੀਤ ਸਿੰਘ ਖ਼ਾਲਸਾ ਐਮ.ਪੀ.ਫ਼ਰੀਦਕੋਟ ਟਿੱਲਾ ਬਾਬਾ ਫ਼ਰੀਦ ਵਿਖੇ ਬਾਬਾ ਫਰੀਦ ਜੀ ਦਾ ਅਸ਼ੀਰਵਾਦ ਲੈਣ ਪਹੁੰਚੇ। ਉਹਨਾਂ ਦੇ ਪਹੁੰਚਣ ‘ਤੇ ਪ੍ਰਧਾਨ ਸ. ਸਿਮਰਜੀਤ ਸਿੰਘ ਸੇਖੋਂ, ਬਾਬਾ ਫਰੀਦ ਧਾਰਮਿਕ ਅਤੇ ਵਿੱਦਿਅਕ ਸੰਸਥਾਵਾਂ ਫ਼ਰੀਦਕੋਟ ਜੀ ਨੇ ਉਹਨਾਂ ਦਾ ਸਵਾਗਤ ਕੀਤਾ ਅਤੇ ਗ੍ਰੰਥੀ ਪੂਰਨ ਸਿੰਘ ਵੱਲੋਂ ਸਿਰੋਪਾ ਦੇ ਕੇ ਅਤੇ ਟਿੱਲਾ ਬਾਬਾ ਫ਼ਰੀਦ ਸਾਹਿਬ ਜੀ ਦੇ ਮੈਨੇਜਰ ਨਿਸ਼ਾਨ ਸਿੰਘ ਵੱਲੋਂ ਬਾਬਾ ਫ਼ਰੀਦ ਸੰਸਥਾਵਾਂ ਦੇ ਸੰਸਥਾਪਕ ਸਵ: ਇੰਦਰਜੀਤ ਸਿੰਘ ਖ਼ਾਲਸਾ ਜੀ ਦੀਆਂ ਲਿਖਤ ਕਿਤਾਬਾਂ ਭੇਂਟ ਕਰਕੇ ਉਹਨਾਂ ਨੂੰ ਸਨਮਾਨਿਤ ਕੀਤਾ।