ਕਲੀਨਿਕਲ ਲੈਬਾਰਟਰੀ ਰਾਹੀਂ ਘੱਟ ਰੇਟਾਂ ’ਤੇ ਕੀਤੇ ਜਾਂਦੇ ਹਨ ਟੈਸਟ : ਹੁੰਦਲ
ਕੋਟਕਪੂਰਾ, 20 ਜੂਨ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਵਿਸ਼ਵ ਪ੍ਰਸਿੱਧ ਦਾਨੀ ਤੇ ਸਮਾਜਸੇਵੀ ਐਸ.ਪੀ. ਸਿੰਘ ਉਬਰਾਏ ਵੱਲੋਂ ਚਲਾਇਆ ਜਾ ਰਿਹਾ ‘ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ’ ਪਿਛਲੇ ਕੁਝ ਸਾਲਾਂ ਤੋਂ ਬੇਸਹਾਰਾ, ਦੀਨ ਦੁਖੀਆਂ, ਗਰੀਬਾਂ ਅੰਗਹੀਣਾਂ, ਵਿਧਵਾਂ ਅਤੇ ਲੋੜਵੰਦਾਂ ਦੀ ਨਿਰਸਵਾਰਥ ਮਦੱਦ ਕਰ ਰਿਹਾ ਹੈ। ਪੰਜਾਬ ਪ੍ਰਧਾਨ ਜੱਸਾ ਸਿੰਘ ਸੰਧੂ ਦੀ ਅਗਵਾਈ ਹੇਠ ਫਰੀਦਕੋਟ ਇਕਾਈ ਵੱਲੋਂ ‘ਸੰਨੀ ਰੈਣ ਬਸੇਰਾ’ ਵਿਖੇ’ ਲੋੜਵੰਦਾਂ ਨੂੰ ਮਹੀਨਾਵਾਰੀ ਪੈਨਸ਼ਨਾਂ ਦੇ ਚੈੱਕ ਵੰਡੇ ਗਏ। ਜਾਣਕਾਰੀ ਦਿੰਦਿਆਂ ਇਕਾਈ ਪ੍ਰਧਾਨ ਭਰਪੂਰ ਸਿੰਘ ਹੁੰਦਲ ਅਤੇ ਪੈ੍ਰਸ ਸਕੱਤਰ ਪਰਦੀਪ ਸ਼ਰਮਾਂ ਨੇ ਦੱਸਿਆ ਕਿ ਸ੍ਰ: ਉਬਰਾਏ ਵੱਲੋਂ ਲੋੜਵੰਦਾਂ ਦੀ ਮੱਦਦ ਤਹਿਤ ਸਰਬੱਤ ਦਾ ਭਲਾ ਟਰੱਸਟ ਵੱਲੋਂ ਅੰਗਹੀਣਾਂ, ਵਿਧਵਾਂ ਅਤੇ ਲੋੜਵੰਦਾਂ ਨੂੰ ਸਹਾਇਤਾ ਰਾਸ਼ੀ ਦੇ ਚੈੱਕ ਦੇਕੇ ਉਹਨਾਂ ਦੀਆਂ ਜਰੂਰਤਾਂ ਲਈ ਆਰਥਿਕ ਮੱਦਦ ਹਰ ਮਹੀਨੇ ਕੀਤੀ ਜਾਂਦੀ ਹੈ। ਉਹਨਾਂ ਦੱਸਿਆ ਕਿ ਇਸ ਤੋਂ ਇਲਾਵਾ ਸਰਬੱਤ ਦਾ ਭਲਾ ਟਰੱਸਟ ਪਿਛਲੇ ਲੰਮੇ ਸਮੇਂ ਤੋ ਹਸਪਤਾਲਾਂ, ਸਕੂਲਾਂ ਵਿੱਚ ਆਰ.ਓ. ਸਿਸਟਮ ਲਾ ਕੇ ਪੀਣ ਵਾਲੇ ਪਾਣੀ ਦਾ ਪ੍ਰਬੰਧ ਕੀਤਾ ਗਿਆ ਹੈ। ਲੋੜਵੰਦਾਂ ਨੂੰ ਸਿਹਤ ਸੇਵਾਵਾਂ ਬੇਹਤਰ ਬਣਾਉਣ ਲਈ ਆਧੁਨਿਕ ਮਸ਼ੀਨਾਂ, ਬੇਸਹਾਰਾ ਲਈ ਕਿੱਤਾ ਮੁਖੀ ਸਿਖਲਾਈ ਦੇਣ ਲਈ ਸੈਂਟਰ ਖੋਲੇ ਗਏ ਹਨ। ਉਹਨਾਂ ਦੱਸਿਆ ਕਿ ਮਰੀਜਾਂ ਦੇ ਪ੍ਰਵਾਰਾਂ ਦੇ ਰਹਿਣ ਲਈ ਸੰਨੀ ਉਬਰਾਏ ਰੈਣ ਬਸੇਰਾ ਬਣਾਇਆ ਗਿਆ ਹੈ ਜਿੱਥੇ ਮਰੀਜਾਂ ਦੇ ਵਾਰਿਸਾ ਦੇ ਰਹਿਣ ਲਈ ਮੁਫਤ ਸੇਵਾਵਾਂ ਦਾ ਪ੍ਰਬੰਧ ਹੈ। ਉਹਨਾਂ ਦੱਸਿਆ ਕਿ ਇੱਥੇ ਹੀ ਕਲੀਨਿਕਲ ਲੈਬੋਰੇਟਰੀ ਰਾਹੀ ਬਹੁਤ ਹੀ ਘੱਟ ਰੇਟਾਂ ਤੇ ਟੈਸਟ ਕੀਤੇ ਜਾਂਦੇ ਹਨ, ਜਿਸ ਦਾ ਲੋੜਵੰਦ ਲੋਕ ਭਰਪੂਰ ਫਾਇਦਾ ਉਠਾ ਰਹੇ ਹਨ। ਇਸ ਮੌਕੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਇਕਾਈ ਦੇ ਮੈਂਬਰ ਜਗਪਾਲ ਸਿੰਘ ਬਰਾੜ, ਸੂਰਤ ਸਿੰਘ ਖਾਲਸਾ, ਕਰਮਜੀਤ ਸਿੰਘ ਸਰਾਂ, ਕਮਿੰਦਰ ਸਿੰਘ ਬਿੱਟੂ ਗਿੱਲ, ਦਵਿੰਦਰ ਸਿੰਘ ਸੰਧੂ, ਨਿਰਮਲ ਸਿੰਘ ਸੰਧੂ, ਜੰਗ ਸਿੰਘ, ਕੈਪਟਨ ਬਲਜੀਤ ਸਿੰਘ ਅਤੇ ਅਹੁਦੇਦਾਰ ਹਾਜਿਰ ਸਨ।