– ਪ੍ਰੀ-ਐਸ.ਆਈ.ਆਰ ਦੌਰਾਨ ਵੋਟਰਾਂ ਨੂੰ ਮੈਪਿੰਗ ਕਰਵਾਉਣ ਲਈ ਪ੍ਰੇਰਿਤ ਕੀਤਾ
ਪਟਿਆਲਾ, 7 ਜੂਨ:(ਵਰਲਡ ਪੰਜਾਬੀ ਟਾਈਮਜ਼)
ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਅਤੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸਵੀਪ ਗਤੀਵਿਧੀਆਂ ਤਹਿਤ ਨਰਸਿੰਗ ਸਕੂਲ ਮਾਤਾ ਕੁਸ਼ੀਆਲਾ ਸਰਕਾਰੀ ਹਸਪਤਾਲ ਪਟਿਆਲਾ ਵਿਖੇ ਜ਼ਿਲ੍ਹਾ ਸਵੀਪ ਨੋਡਲ ਅਫ਼ਸਰ ਡਾ. ਸਵਿੰਦਰ ਸਿੰਘ ਰੇਖੀ ਨੇ ਸਪੈਸ਼ਲ ਇੰਟੈਂਸਿਵ ਰੀਵਿਜ਼ਨ (ਐਸ ਆਈ ਆਰ) ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ।
ਇਸ ਮੌਕੇ ਡਾ. ਰੇਖੀ ਨੇ ਹਾਜ਼ਰ ਵਿਦਿਆਰਥੀਆਂ, ਸਟਾਫ ਨੂੰ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰੀਵਿਜ਼ਨ ਪ੍ਰਕਿਰਿਆ ਬਾਰੇ ਜਾਣਕਾਰੀ ਦਿੱਤੀ ਅਤੇ ਪ੍ਰੀ ਐਸ.ਆਈ.ਆਰ ਦੌਰਾਨ ਵੋਟਰਾਂ ਨੂੰ ਮੈਪਿੰਗ ਕਰਵਾਉਣ ਲਈ ਪ੍ਰੇਰਿਤ ਕੀਤਾ।ਉਹਨਾਂ ਨੇ ਦੱਸਿਆ ਕਿ ਵੋਟਰ ਮੈਪਿੰਗ ਅਤੇ ਵੈਰੀਫਿਕੇਸ਼ਨ ਦੀ ਸਹੂਲਤ ਲਈ ਪੰਜਾਬ ਭਰ ਵਿੱਚ 7 ਜੂਨ, 2026 ਨੂੰ ਸਾਰੇ ਪੋਲਿੰਗ ਸਟੇਸ਼ਨਾਂ ‘ਤੇ ਵਿਸ਼ੇਸ਼ ਇੰਟੈਂਸਿਵ ਰਿਵੀਜ਼ਨ (ਐਸਆਈਆਰ) ਕੈਂਪ ਲਗਾਇਆ ਜਾਵੇਗਾ। ਜਿਸ ਵਿੱਚ ਬੂਥ ਲੈਵਲ ਅਫ਼ਸਰ (ਬੀ.ਐਲ.ਓਜ਼) ਆਪਣੇ-ਆਪਣੇ ਪੋਲਿੰਗ ਸਟੇਸ਼ਨਾਂ ‘ਤੇ ਸਵੇਰੇ 10:00 ਵਜੇ ਤੋਂ ਸ਼ਾਮ 4:00 ਵਜੇ ਤੱਕ ਨਾਗਰਿਕਾਂ ਨੂੰ ਉਨ੍ਹਾਂ ਦੇ ਚੋਣਵੇਂ ਵੇਰਵਿਆਂ ਦੀ ਤਸਦੀਕ ਕਰਨ ਅਤੇ ਵੋਟਰ ਸੂਚੀ ਨਾਲ ਸਬੰਧਤ ਮੁੱਦਿਆਂ ਨੂੰ ਹੱਲ ਕਰਨ ਵਿੱਚ ਸਹਾਇਤਾ ਕਰਨ ਲਈ ਮੌਜੂਦ ਰਹਿਣਗੇ।
ਡਾ. ਰੇਖੀ ਨੇ ਸਾਰੇ ਯੋਗ ਵੋਟਰਾਂ ਨੂੰ ਆਪਣੇ ਪੋਲਿੰਗ ਸਟੇਸ਼ਨਾਂ ‘ਤੇ ਪਹੁੰਚ ਕੇ ਕੈਂਪ ਦਾ ਲਾਭ ਲੈਣ ਦੀ ਅਪੀਲ ਕੀਤੀ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸਹੀ ਵੋਟਰ ਸੂਚੀਆਂ ਇੱਕ ਮਜ਼ਬੂਤ ਅਤੇ ਜੀਵੰਤ ਲੋਕਤੰਤਰ ਦੀ ਨੀਂਹ ਹਨ ਅਤੇ ਚੋਣ ਪ੍ਰਕਿਰਿਆ ਦੀ ਅਖੰਡਤਾ ਨੂੰ ਬਣਾਈ ਰੱਖਣ ਲਈ ਸਰਗਰਮ ਜਨਤਕ ਭਾਗੀਦਾਰੀ ਜ਼ਰੂਰੀ ਹੈ।
ਸਵੀਪ ਜ਼ਿਲ੍ਹਾ ਸਵੀਪ ਨੋਡਲ ਅਫ਼ਸਰ ਨੇ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਚੋਣ ਅਧਿਕਾਰੀਆਂ ਦਾ ਸਹਿਯੋਗ ਕਰਨ ਅਤੇ ਇਹ ਯਕੀਨੀ ਬਣਾਉਣ ਵਿੱਚ ਮਦਦ ਕਰਨ ਕਿ ਹਰੇਕ ਯੋਗ ਵੋਟਰ ਵੋਟਰ ਸੂਚੀ ਵਿੱਚ ਸਹੀ ਰੂਪ ਵਿੱਚ ਦਰਸਾਇਆ ਗਿਆ ਹੈ।ਉਨ੍ਹਾਂ ਦੱਸਿਆ ਕਿ ਯੋਗ ਨਾਗਰਿਕਾਂ ਦਾ ਨਾਮ ਵੋਟਰ ਸੂਚੀ ਵਿੱਚ ਦਰਜ ਹੋਣਾ ਲੋਕਤੰਤਰ ਦੀ ਮਜ਼ਬੂਤੀ ਲਈ ਬਹੁਤ ਜ਼ਰੂਰੀ ਹੈ। ਉਨ੍ਹਾਂ ਲੋਕਾਂ ਨੂੰ ਆਪਣੇ ਵੋਟਰ ਵੇਰਵਿਆਂ ਦੀ ਜਾਂਚ ਕਰਨ ਅਤੇ ਲੋੜ ਪੈਣ ’ਤੇ ਨਿਰਧਾਰਿਤ ਫਾਰਮਾਂ ਰਾਹੀਂ ਸੋਧ, ਨਾਮ ਦਰਜ ਕਰਵਾਉਣ ਜਾਂ ਹੋਰ ਜ਼ਰੂਰੀ ਤਬਦੀਲੀਆਂ ਕਰਵਾਉਣ ਲਈ ਪ੍ਰੇਰਿਤ ਕੀਤਾ।
ਇਸ ਦੌਰਾਨ ਸਹਾਇਕ ਜ਼ਿਲ੍ਹਾ ਸਵੀਪ ਨੋਡਲ ਅਫ਼ਸਰ ਮੋਹਿਤ ਕੌਸ਼ਲ ਨੇ ਵੱਖ ਵੱਖ ਐਪਸ ਈਸੀਆਈ ਨੈਟ, ਵੋਟਰ ਹੈਲਪਲਾਈਨ ਬਾਰੇ ਜਾਣਕਾਰੀ ਦਿੱਤੀ। ਇਸ ਦੌਰਾਨ ਪ੍ਰਿਸੀਪਲ ਸੁਰਿੰਦਰਪਾਲ ਕੌਰ, ਮੈਡਮ ਹੋਮੀ, ਮੈਡਮ ਸੁਰਯਾ ਸਮਾਜ ਜੇਵੀ ਪਵਨ ਗੋਇਲ, ਕਾਕਾ ਰਾਮ ਵਰਮਾ, ਰਾਜਕੁਮਾਰ ਗਰਗ, ਰਾਕੇਸ਼ ਠਾਕੁਰ ਨੇ ਇਸ ਪ੍ਰੋਗਰਾਮ ਵਿੱਚ ਵਿਸ਼ੇਸ਼ ਸਹਿਯੋਗ ਦਿੱਤਾ।

