ਕੋਟਕਪੂਰਾ, 17 ਅਕਤੂਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਬੀਤੇ ਦਿਨੀਂ ਮਲੇਰਕੋਟਲਾ ਵਿਖੇ ਹੋਈਆਂ 68ਵੀਆਂ ਪੰਜਾਬ ਰਾਜ ਪੱਧਰੀ ਸਕੂਲੀ ਖੇਡਾਂ ਵਿੱਚ ਸ਼ਤਰੰਜ ਦੇ ਮੁਕਾਬਲਿਆਂ ਵਿੱਚ ਸਥਾਨਕ ਡਰੀਮਲੈਂਡ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕੋਟਕਪੂਰਾ ਦੀ ਵਿਦਿਆਰਥਣ ਸਿਮਰਨਜੋਤ ਕੌਰ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਸਕੂਲ ਦੇ ਚੇਅਰਮੈਨ ਸ੍ਰੀ ਪ੍ਰਕਾਸ਼ ਚੰਦ ਸ਼ਰਮਾ ਜੀ ਨੇ ਦੱਸਿਆ ਕਿ ਪੰਜਾਬ ਰਾਜ ਪੱਧਰੀ ਸਕੂਲੀ ਖੇਡਾਂ ਵਿੱਚ ਸ਼ਤਰੰਜ ਦੇ ਮੁਕਾਬਲੇ ਵਿੱਚ ਬਾਰਵੀਂ ਜਮਾਤ ਦੀ ਵਿਦਿਆਰਥਣ ਸਿਮਰਨਜੋਤ ਕੌਰ ਸਪੁੱਤਰੀ ਲਖਵਿੰਦਰਜੀਤ ਸਿੰਘ ਬਰਾੜ, ਛਿੰਦਰਪਾਲ ਕੌਰ ਨੇ ਫਰੀਦਕੋਟ ਜ਼ਿਲ੍ਹੇ ਦੀ ਟੀਮ ਵੱਲੋਂ ਭਾਗ ਲਿਆ ਅਤੇ ਰਾਜ ਵਿੱਚੋਂ ਦੂਜਾ ਸਥਾਨ ਹਾਸਿਲ ਕਰਕੇ ਸਕੂਲ, ਮਾਪਿਆਂ ਅਤੇ ਜ਼ਿਲ੍ਹੇ ਦਾ ਨਾਮ ਰੌਸ਼ਨ ਕੀਤਾ। ਇਸ ਮੌਕੇ ਉਨ੍ਹਾਂ ਨੇ ਸਕੂਲ ਦੇ ਪ੍ਰਿੰਸੀਪਲ ਸ੍ਰੀ ਰਾਕੇਸ਼ ਸ਼ਰਮਾ, ਸਟਾਫ, ਕੋਚ ਸਾਹਿਬਾਨ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ। ਇਸੇ ਮੌਕੇ ਸਕੂਲ ਦੇ ਪ੍ਰਿੰਸੀਪਲ ਸ੍ਰੀ ਰਾਕੇਸ਼ ਸ਼ਰਮਾ ਜੀ ਨੇ ਇਸ ਸ਼ਾਨਦਾਰ ਜਿੱਤ ‘ਤੇ ਕਿਹਾ ਕਿ ਖਿਡਾਰਣ ਦੀ ਇਸ ਪ੍ਰਾਪਤੀ ਦਾ ਸਿਹਰਾ ਉਸਦੇ ਮਾਪਿਆਂ ਖਾਸ ਕਰਕੇ ਉਸਦੀ ਮਾਤਾ ਜੀ ਨੂੰ ਜਾਂਦਾ ਹੈ, ਜਿਨ੍ਹਾਂ ਦੀ ਮਿਹਨਤ ਸਦਕਾ ਉਸਨੇ ਇਹ ਮੁਕਾਮ ਹਾਸਿਲ ਕੀਤਾ। ਇਸ ਮੌਕੇ ਸਮੂਹ ਅਧਿਆਪਕ ਸਾਹਿਬਾਨ ਅਤੇ ਵਿਦਿਆਰਥੀ ਵੀ ਹਾਜ਼ਰ ਸਨ।