ਪੰਜਾਬ ’ਚੋਂ ਨਸ਼ਿਆਂ ਦੇ ਖਾਤਮੇ ਲਈ ਘਰ-ਘਰ ਤੱਕ ਪਹੁੰਚਾਉਣਗੇ ਸੰਦੇਸ਼ : ਅਟਵਾਲ
ਕੋਟਕਪੂਰਾ, 15 ਸਤੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਆਮ ਆਦਮੀ ਪਾਰਟੀ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਸ਼ੁਰੂ ਕੀਤੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਨਾਲ ‘ਨਸ਼ਾ ਮੁਕਤੀ ਮੋਰਚਾ’ ਦਾ ਗਠਨ ਕੀਤਾ ਗਿਆ ਸੀ। ਇਸ ਮੋਰਚੇ ਵੱਲੋਂ ਪੰਜਾਬ ਦੇ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਅੱਜ ਜਾਰੀ ਕੀਤੀ ਗਈ ਇਕ ਹੋਰ ਸੂਚੀ ਵਿੱਚ ਸ਼ਰਨਜੀਤ ਸਿੰਘ ਅਟਵਾਲ ਬਾਬਾ ਦੀਪ ਸਿੰਘ ਨਗਰ (ਕੋਠੇ ਥੇਹ ਵਾਲੇ) ਹਲਕਾ ਕੋਟਕਪੂਰਾ (ਫ਼ਰੀਦਕੋਟ) ਨੂੰ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰ ਨਿਯੁਕਤ ਕੀਤੇ ਜਾਣ ’ਤੇ ਪਾਰਟੀ ਵਰਕਰਾਂ ’ਚ ਖੁਸ਼ੀ ਪਾਈ ਜਾ ਰਹੀ ਹੈ। ਸ਼ਰਨਜੀਤ ਸਿੰਘ ਅਟਵਾਲ ਨੂੰ ਵਧਾਈ ਦੇਣ ਵਾਲਿਆਂ ਵਿੱਚ ਸਪੀਕਰ ਕੁਲਤਾਰ ਸਿੰਘ ਸੰਧਵਾਂ, ਗੁਰਦਿੱਤ ਸਿੰਘ ਸੇਖੋਂ ਵਿਧਾਇਕ ਫਰੀਦਕੋਟ, ਅਮੋਲਕ ਸਿੰਘ ਵਿਧਾਇਕ ਜੈਤੋ, ਐਡਵੋਕੇਟ ਬੀਰਇੰਦਰ ਸਿੰਘ ਸੰਧਵਾਂ, ਗੁਰਮੀਤ ਸਿੰਘ ਆਰੇਵਾਲਾ ਚੇਅਰਮੈਨ ਮਾਰਕਿਟ ਕਮੇਟੀ ਕੋਟਕਪੂਰਾ, ਅਮਨਦੀਪ ਸਿੰਘ ਬਾਬਾ ਚੇਅਰਮੈਨ ਮਾਰਕਿਟ ਕਮੇਟੀ ਫਰੀਦਕੋਟ, ਜਿਲਾ ਪ੍ਰਧਾਨ ਗੁਰਤੇਜ ਸਿੰਘ ਖੋਸਾ, ਗਗਨਦੀਪ ਸਿੰਘ ਧਾਲੀਵਾਲ ਚੇਅਰਮੈਨ ਇੰਪੂਰਵਮੈਂਟ ਟਰੱਸਟ, ਸੁਖਵੰਤ ਸਿੰਘ ਪੱਕਾ ਜਿਲਾ ਯੂਥ ਪ੍ਰਧਾਨ, ਸੁਖਜੀਤ ਸਿੰਘ ਢਿੱਲਵਾਂ ਸਾਬਕਾ ਚੇਅਰਮੈਨ ਜਿਲਾ ਯੋਜਨਾ ਬੋਰਡ ਫਰੀਦਕੋਟ, ਅਮਨਦੀਪ ਸਿੰਘ ਸੰਧੂ ਪੀ.ਏ.-ਸਪੀਕਰ ਸੰਧਵਾਂ, ਅਰਸ਼ ਸੱਚਰ ਸੀਨੀਅਰ ‘ਆਪ’ ਆਗੂ, ਸੰਦੀਪ ਸਿੰਘ ਕੰਮੇਆਣਾ ਬਲਾਕ ਪ੍ਰਧਾਨ, ਗੁਰਦੀਪ ਸ਼ਰਮਾ ਬਲਾਕ ਪ੍ਰਧਾਨ, ਬਲਾਕ ਪ੍ਰਧਾਨ ਹਰਵਿੰਦਰ ਸਿੰਘ ਨੱਥੇਵਾਲਾ, ਗੁਰਪ੍ਰੀਤ ਸਿੰਘ ਗੈਰੀ ਵੜਿੰਗ ਸੰਗਠਨ ਇੰਚਾਰਜ ‘ਆਪ’, ਡਾ. ਹਰਪਾਲ ਸਿੰਘ ਢਿੱਲਵਾਂ, ਮਨਜੀਤ ਸ਼ਰਮਾ, ਨਰੇਸ਼ ਸਿੰਗਲਾ, ਰਾਜਪਾਲ ਸਿੰਘ ਢੁੱਡੀ ਆਦਿ ਵੀ ਸ਼ਾਮਲ ਸਨ। ਇਸ ਮੌਕੇ ਸ਼ਰਨਜੀਤ ਸਿੰਘ ਅਟਵਾਲ ਨੇ ਪਾਰਟੀ ਦੇ ਕੌਮੀ ਕਨਵੀਨਰ ਸ਼੍ਰੀ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਮੇਤ ਸਮੁੱਚੀ ਪਾਰਟੀ ਲੀਡਰਸ਼ਿਪ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕਰਦਿਆਂ ਆਖਿਆ ਕਿ ਉਹਨਾਂ ਨੂੰ ਪਾਰਟੀ ਪ੍ਰਤੀ ਦਿੱਤੀ ਗਈ ਜਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣ ਲਈ ਪਾਰਟੀ ਨੂੰ ਹੋਰ ਮਜਬੂਤ ਕਰਨ ਲਈ ਦਿਨ ਰਾਤ ਮਿਹਨਤ ਕਰਨਗੇ। ਉਹਨਾ ਆਖਿਆ ਕਿ ਆਮ ਆਦਮੀ ਪਾਰਟੀ ਪੰਜਾਬ ਵਿੱਚੋਂ ਨਸ਼ੇ ਨੂੰ ਪੂਰੀ ਤਰ੍ਹਾਂ ਖ਼ਤਮ ਕਰਨ ਲਈ ਗੰਭੀਰਤਾ ਨਾਲ ਕੰਮ ਕਰ ਰਹੀ ਹੈ ਤੇ ਸੂਬੇ ਵਿੱਚੋਂ ਨਸ਼ਾ ਖ਼ਤਮ ਕਰਨ ਲਈ ਵਚਨਬੱਧ ਹੈ। ਉਹਨਾਂ ਆਖਿਆ ਕਿ ਇਹ ਲੜਾਈ ਉਦੋਂ ਤੱਕ ਜਾਰੀ ਰਹੇਗੀ ਜਦੋਂ ਤੱਕ ਪੰਜਾਬ ਵਿੱਚੋਂ ਨਸ਼ਾ ਪੂਰੀ ਤਰ੍ਹਾਂ ਖ਼ਤਮ ਨਹੀਂ ਹੋ ਜਾਂਦਾ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਵੱਲੋਂ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੁਣ ਤੱਕ ਬੇਮਿਸਾਲ ਸਫਲਤਾ ਮਿਲੀ ਹੈ। ਹਜ਼ਾਰਾਂ ਨਸ਼ਾ ਤਸਕਰ ਅਤੇ ਅਪਰਾਧੀ ਫੜੇ ਗਏ। ਹਜ਼ਾਰਾਂ ਲੋਕਾਂ ਵਿਰੁੱਧ ਐਫਆਈਆਰ ਦਰਜ ਕੀਤੀਆਂ ਗਈਆਂ ਅਤੇ ਨਾਜਾਇਜ਼ ਕਬਜ਼ੇ ਵਾਲੀਆਂ ਜ਼ਮੀਨਾਂ ਦੁਆਰਾ ਬਣਾਈਆਂ ਗਈਆਂ ਦਰਜਨਾਂ ਜਾਇਦਾਦਾਂ ਨੂੰ ਢਾਹ ਦਿੱਤਾ ਗਿਆ।