ਕੋਟਕਪੂਰਾ, 22 ਅਕਤੂਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਡਿਊਟੀ ਦੌਰਾਨ ਸ਼ਹੀਦ ਹੋਏ ਪੁਲਿਸ ਜਵਾਨਾਂ ਨੂੰ ਸਰਧਾਜਲੀ ਦੇਣ ਲਈ ਫਰੀਦਕੋਟ ਪੁਲਿਸ ਵੱਲੋਂ 21 ਅਕਤੂਬਰ ਨੂੰ ਪੁਲਿਸ ਕਮੈਮੋਰੇਸ਼ਨ-ਡੇਅ-2025 ਦੇ ਸਬੰਧ ਵਿੱਚ ਪੁਲਿਸ ਲਾਈਨ ਫਰੀਦਕੋਟ ਵਿਖੇ ਇੱਕ ਸਦਭਾਵਨਾ ਸਮਾਗਮ ਦਾ ਆਯੋਜਨ ਕਰਵਾਇਆ ਗਿਆ। ਇਸ ਦੌਰਾਨ ਸ਼੍ਰੀਮਤੀ ਨਿਲਾਂਬਰੀ ਜਗਦਲੇ ਆਈ.ਪੀ.ਐਸ ਡਿਪਟੀ ਇੰਸਪੈਕਟਰ ਜਨਰਲ ਪੁਲਿਸ, ਫਰੀਦਕੋਟ ਰੇਂਜ ਸਮੇਤ ਡਾ. ਪ੍ਰਗਿਆ ਜੈਨ ਆਈ.ਪੀ.ਐਸ ਐਸ.ਐਸ.ਪੀ ਫਰੀਦਕੋਟ ਵਿਸ਼ੇਸ਼ ਤੌਰ ਤੇ ਮੌਜੂਦ ਸਨ। ਇਸ ਮੌਕੇ ਸ਼ਹੀਦਾ ਨੂੰ ਸਰਧਾਂਜਲੀ ਦੇਣ ਲਈ ਰਮਨਦੀਪ ਸਿੰਘ ਡੀ.ਐਸ.ਪੀ (ਐਨ.ਡੀ.ਪੀ.ਐਸ) ਫਰੀਦਕੋਟ ਜੀ ਦੀ ਅਗਵਾਈ ਵਿੱਚ ਸ਼ੋਕ ਪਰੇਡ ਹੋਈ। ਇਸ ਉਪਰੰਤ ਸਮੂਹ ਪੁਲਿਸ ਅਧਿਕਾਰੀਆ/ਕਰਮਚਾਰੀਆ ਅਤੇ ਪਰਿਵਾਰਿਕ ਮੈਬਰਾ ਨੇ ਖੜੇ ਹੋ ਕੇ ਸਿਰ ਨੀਵਾ ਕਰਕੇ 02 ਮਿੰਟ ਦਾ ਮੋਨ ਧਾਰਨ ਕੀਤਾ ਗਿਆ। ਇਸ ਉਪਰੰਤ ਮਨਵਿੰਦਰ ਬੀਰ ਸਿੰਘ, ਐਸ.ਪੀ. (ਸਥਾਨਿਕ), ਫਰੀਦਕੋਟ ਵੱਲੋਂ ਮਿਤੀ 01.09.2024 ਤੋਂ 31.08.2025 ਤੱਕ ਡਿਊਟੀ ਦੌਰਾਨ ਸ਼ਹੀਦ ਹੋਏ ਪੁਲਿਸ ਅਧਿਕਾਰੀਆਂ/ਕਰਮਚਾਰੀਆਂ ਦੇ ਨਾਮ ਪੜੇ ਗਏ। ਇਸ ਉਪਰੰਤ ਡਾ. ਪ੍ਰਗਿਆ ਜੈਨ ਐਸ.ਐਸ.ਪੀ ਫਰੀਦਕੋਟ ਵੱਲੋਂ ਇਸ ਦਿਨ ਦੀ ਮਹੱਤਤਾ ਬਾਰੇ ਦੱਸਦੇ ਹੋਏ ਚੀਨ ਅਤੇ ਲਦਾਖ ਦੇ ਹਮਲੇ ਦੌਰਾਨ ਸ਼ਹੀਦ ਹੋਏ ਪੁਲਿਸ ਕਰਮਚਾਰੀਆਂ/ਅਫਸਰਾਂ ਦੇ ਸਬੰਧ ਵਿੱਚ ਜਾਣੂ ਕਰਵਾਇਆ ਗਿਆ। ਸਾਰੇ ਸੀਨੀਅਰ ਅਫਰਾਨ, ਪੰਤਵੰਤੇ ਸੱਜਣ ਅਤੇ ਹਰੇਕ ਰੈਂਕ ਦੇ ਨੁਮਾਇੰਦੇ ਸ਼ਹੀਦਾਂ ਦੇ ਸਤੰਬ ਤੇ ਫੁੱਲਾ ਦੇ ਹਾਰ ਪਾਏ ਗਏ। ਇਸ ਉਪਰੰਤ ਸ਼੍ਰੀਮਤੀ ਨਿਲਾਂਬਰੀ ਜਗਦਲੇ ਆਈ.ਪੀ.ਐਸ ਡਿਪਟੀ ਇੰਸਪੈਕਟਰ ਜਨਰਲ ਪੁਲਿਸ, ਫਰੀਦਕੋਟ ਰੇਂਜ ਸਮੇਤ ਡਾ. ਪ੍ਰਗਿਆ ਜੈਨ ਆਈ.ਪੀ.ਐਸ ਐਸ.ਐਸ.ਪੀ ਫਰੀਦਕੋਟ ਵੱਲੋਂ ਸ਼ਹੀਦ ਪਰਿਵਾਰਾਂ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਵੀ ਕੀਤਾ ਗਿਆ ਅਤੇ ਉਹਨਾਂ ਨਾਲ ਗੱਲਬਾਤ ਕਰਕੇ ਉਹਨਾਂ ਦੀਆਂ ਦੁੱਖ ਤਕਲੀਫਾ ਵੀ ਸੁਣੀਆਂ ਗਈਆ ਅਤੇ ਮੌਕੇ ਤੇ ਹੀ ਸਬੰਧਿਤ ਵਿਭਾਗ ਨੂੰ ਨਿਰਦੇਸ਼ ਦੇ ਕੇ ਉਹਨਾਂ ਨੂੰ ਹੱਲ ਕੀਤਾ ਗਿਆ। ਇਸ ਦੇ ਨਾਲ ਹੀ ਉਹਨਾਂ ਨੇ ਆਗਾਮੀ ਸਮੇਂ ਵਿੱਚ ਵੀ ਐਸੀਆਂ ਸਮੱਸਿਆਵਾਂ ਦੇ ਤੁਰੰਤ ਹੱਲ ਲਈ ਵਿਸ਼ੇਸ਼ ਯਤਨ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਸ਼੍ਰੀਮਤੀ ਨਿਲਾਂਬਰੀ ਜਗਦਲੇ ਆਈ.ਪੀ.ਐਸ ਡਿਪਟੀ ਇੰਸਪੈਕਟਰ ਜਨਰਲ ਪੁਲਿਸ, ਫਰੀਦਕੋਟ ਰੇਂਜ ਵੱਲੋ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 21 ਅਕਤੂਬਰ ਨੂੰ ਪੁਲਿਸ ਸ਼ਹੀਦੀ ਦਿਵਸ ਵਜੋ ਸਾਰੇ ਦੇਸ਼ ਵਿੱਚ ਮਨਾਇਆ ਜਾਦਾ ਹੈ ਅਤੇ ਡਿਊਟੀ ਦੌਰਾਨ ਸ਼ਹੀਦ ਹੋਏ ਪੁਲਿਸ ਅਧਿਕਾਰੀਆਂ/ਕਰਮਚਾਰੀਆਂ ਨੂੰ ਯਾਦ ਕੀਤਾ ਜਾਦਾ ਹੈ। ਫਰੀਦਕੋਟ ਜਿਲ੍ਹੇ ਨਾਲ ਸਬੰਧਿਤ ਸ਼ਹੀਦ ਪਰਿਵਾਰ ਅੱਜ ਇਸ ਪ੍ਰੋਗਰਾਮ ਵਿੱਚ ਸ਼ਾਮਿਲ ਹੋਏ ਹਨ ਅਤੇ ਉਹਨਾਂ ਨੂੰ ਸਨਮਾਨਿਤ ਵੀ ਕੀਤਾ ਗਿਆ ਹੈ। ਇਸਦੇ ਨਾਲ ਹੀ ਉਹਨਾਂ ਕਿਹਾ ਕਿ ਸ਼ਹੀਦ ਹੋਏ ਕਰਮਚਾਰੀਆਂ ਨੂੰ ਯਾਦ ਕਰਦੇ ਹੋਏ ਸਾਨੂੰ ਆਪਣੀ ਡਿਊਟੀ ਹੋਰ ਜਜਬੇ, ਮਿਹਨਤ ਅਤੇ ਸਮਾਜ ਲਈ ਪੂਰਨ ਯੋਗਦਾਨ ਨਿਭਾਉਣ ਦੀ ਪ੍ਰੇਰਣਾ ਮਿਲਦੀ ਹੈ। ਇਸ ਮੌਕੇ ਡਾ. ਪ੍ਰਗਿਆ ਜੈਨ ਐਸ.ਐਸ.ਪੀ ਫਰੀਦਕੋਟ ਵੱਲੋਂ ਇਸ ਦਿਨ ਦੀ ਮਹੱਤਤਾ ਉਜਾਗਰ ਕਰਦਿਆਂ ਕਿਹਾ ਕਿ ਇਹ ਦਿਨ ਸਾਨੂੰ ਉਹਨਾਂ ਬਹਾਦਰ ਪੁਲਿਸ ਜਵਾਨਾਂ ਦੀ ਯਾਦ ਦਵਾਉਂਦਾ ਹੈ ਜਿਨ੍ਹਾਂ ਨੇ ਦੇਸ਼ ਅਤੇ ਸਮਾਜ ਦੀ ਰੱਖਿਆ ਲਈ ਆਪਣਾ ਸਭ ਕੁਝ ਨਿਛਾਵਰ ਕਰ ਦਿੱਤਾ। ਚੀਨ ਅਤੇ ਲਦਾਖ ਖੇਤਰ ਵਿੱਚ ਹਮਲੇ ਦੌਰਾਨ ਸ਼ਹੀਦ ਹੋਏ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਬਹਾਦਰੀ ਸਾਡੇ ਲਈ ਸਦਾ ਪ੍ਰੇਰਣਾ ਦਾ ਸਰੋਤ ਰਹੇਗੀ। ਅਸੀਂ ਉਹਨਾਂ ਦੇ ਪਰਿਵਾਰਾਂ ਦੇ ਨਾਲ ਹਮੇਸ਼ਾ ਖੜ੍ਹੇ ਹਾਂ। ਇਸਦੇ ਨਾਲ ਹੀ ਉਹਨਾਂ ਵੱਲੋਂ ਨਵੀ ਪੀੜੀ ਨੂੰ ਦੇਸ਼ ਲਈ ਕੁਰਬਾਨ ਹੋਏ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਯਾਦ ਕਰਕੇ ਦੇਸ਼ ਵਾਸਤੇ ਚੰਗਾ ਕਰਨ ਲਈ ਅੱਗੇ ਆਉਂਣ ਲਈ ਅਪੀਲ ਵੀ ਕੀਤੀ ਗਈ। ਇਸ ਮੌਕੇ ਗੁਰਕਿਰਨਦੀਪ ਸਿੰਘ, ਪੀ.ਸੀ.ਐਸ, ਚੀਫ ਮਨਿਸ਼ਟਰ ਫੀਲਡ ਅਫਸਰ ਅਤੇ ਅਸਿਸਟੈਟ ਕਮਿਸ਼ਨਰ ਜਨਰਲ, ਫਰੀਦਕੋਟ, ਰਾਜੀਵ ਭੰਡਾਰੀ, ਐਸ.ਐਮ.ਓ ਪੁਲਿਸ ਲਾਈਨ, ਫਰੀਦਕੋਟ, ਡਾਕਟਰ ਹਰਜੋਤ ਸਿੰਘ ਸਮੇਤ ਫਰੀਦਕੋਟ ਜਿਲ੍ਹੇ ਦੇ ਸਮੂਹ ਸੀਨੀਅਰ ਪੁਲਿਸ ਅਧਿਕਾਰੀ ਅਤੇ ਕਰਮਚਾਰੀ ਮੌਜੂਦ ਸਨ।