ਕੋਟਕਪੂਰਾ, 23 ਸਤੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਰਾਮ ਮੁਹੰਮਦ ਸਿੰਘ ਆਜ਼ਾਦ ਵੈਲਫੇਅਰ ਸੁਸਾਇਟੀ (ਰਜਿ:), ਗੁੱਡ ਮੋਰਨਿੰਗ ਵੈਲਫੇਅਰ ਸੁਸਾਇਟੀ, ਕੋਟਕਪੂਰਾ, ਪੰਜਾਬ ਪੈਨਸ਼ਨਰਜ਼ ਯੂਨੀਅਨ ਜ਼ਿਲ੍ਹਾ ਫਰੀਦਕੋਟ, ਸ਼ਹੀਦ ਭਗਤ ਸਿੰਘ ਪੈਨਸ਼ਨਰ ਵੈਲਫੇਅਰ ਟਰੱਸਟ ਜ਼ਿਲ੍ਹਾ ਫਰੀਦਕੋਟ ਅਤੇ ਕਈ ਹੋਰ ਸਮਾਜ ਸੇਵੀ ਸੰਸਥਾਵਾਂ ਵੱਲੋਂ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਜੀ ਦਾ 118 ਵਾਂ ਜਨਮਦਿਨ ਇਸ ਮਹਾਨ ਸ਼ਹੀਦ ਦੀ ਕੁਰਬਾਨੀ ਅਤੇ ਵਿਚਾਰਾਂ ਨੂੰ ਯਾਦ ਕਰਦਿਆਂ ਮਨਾਉਣ ਦਾ ਫੈਸਲਾ ਕੀਤਾ ਗਿਆ ਹੈ। ਸਮਾਗਮ ਦੌਰਾਨ ਮੌਜੂਦਾ ਸਮੇਂ ਵਿੱਚ ਸ਼ਹੀਦ ਭਗਤ ਸਿੰਘ ਦੇ ਵਿਚਾਰਾਂ ਦੀ ਮਹੱਤਤਾ ਅਤੇ ਦੇਸ਼ ਨੂੰ ਦਰਪੇਸ਼ ਵੱਖ ਵੱਖ ਕਿਸਮ ਦੀਆਂ ਚੁਣੌਤੀਆਂ ਵਿਸ਼ੇ ਸਬੰਧੀ ਵਿਚਾਰ ਚਰਚਾ ਮਿਤੀ 28 ਸਤੰਬਰ ਦਿਨ ਐਤਵਾਰ ਨੂੰ ਸਵੇਰੇ ਠੀਕ 9:00 ਵਜੇ ਸ਼ਹੀਦ ਭਗਤ ਸਿੰਘ ਪਾਰਕ ਸਾਹਮਣੇ ਪੁਰਾਣਾ ਕਿਲ੍ਹਾ ਸਕੂਲ, ਕੋਟਕਪੂਰਾ ਵਿਖੇ ਕੀਤੀ ਜਾ ਰਹੀ ਹੈ। ਇਹ ਜਾਣਕਾਰੀ ਦਿੰਦਆਂ ਵੱਖ-ਵੱਖ ਸਮਾਜਸੇਵੀ ਸੰਸਥਾਵਾਂ ਦੇ ਆਗ ਮਾਸਟਰ ਅਸ਼ੋਕ ਕੌਸ਼ਲ, ਕੁਲਵੰਤ ਸਿੰਘ ਚਾਨੀ, ਡਾ. ਮਨਜੀਤ ਸਿੰਘ ਢਿੱਲੋ, ਗੁਰਿੰਦਰ ਸਿੰਘ ਮਹਿੰਦੀਰੱਤਾ, ਪ੍ਰੇਮ ਚਾਵਲਾ, ਸੋਮਨਾਥ ਅਰੋੜਾ, ਉਦੇ ਰਣਦੇਵ, ਪ੍ਰੋ. ਹਰਬੰਸ ਸਿੰਘ ਪਦਮ, ਮੁਖਤਿਆਰ ਸਿੰਘ ਮੱਤਾ, ਗੁਰਚਰਨ ਸਿੰਘ ਮਾਨ, ਇਕਬਾਲ ਸਿੰਘ ਮੰਘੇੜਾ ਤੇ ਤਰਸੇਮ ਨਰੂਲਾ ਨੇ ਦੱਸਿਆ ਕਿ ਵਿਚਾਰ ਚਰਚਾ ਤੋਂ ਪਹਿਲਾਂ ਸ਼ਹੀਦ ਭਗਤ ਸਿੰਘ ਜੀ ਦੇ ਬੁੱਤ ’ਤੇ ਫੁੱਲ ਮਾਲਾ ਅਰਪਣ ਕੀਤੀ ਜਾਵੇਗੀ। ਉਹਨਾਂ ਇਸ ਮੌਕੇ ਇਲਾਕੇ ਭਰ ਦੇ ਸਮੂਹ ਸਮਾਜਸੇਵੀ ਸੰਸਥਾਵਾਂ ਦੇ ਮੈਂਬਰਾਂ ਨੂੰ ਵੱਧ ਤੋਂ ਵੱਧ ਗਿਣਤੀ ਵਿੱਚ ਦਰਸ਼ਨ ਦੇਣ ਦੀ ਅਪੀਲ ਕੀਤੀ ਹੈ।