ਸ਼ੋ੍ਮਣੀ ਗਾਇਕ ਪਾਲੀ ਦੇਤਵਾਲੀਆ ਨੂੰ ਉਸ ਵੇਲੇ ਗਹਿਰਾ ਸਦਮਾ

ਦੇਤਵਾਲ 29 ਅਪ੍ਰੈਲ (ਵਰਲਡ ਪੰਜਾਬੀ ਟਾਈਮਜ਼)

ਪਰਿਵਾਰਕ ਅਤੇ ਸੱਭਿਆਚਾਰਕ ਗੀਤਾਂ ਦੇ ਗੀਤਕਾਰ ’ਤੇ ਸ਼ੋ੍ਮਣੀ ਗਾਇਕ ਪਾਲੀ ਦੇਤਵਾਲੀਆ ਨੂੰ ਉਸ ਵੇਲੇ ਗਹਿਰਾ ਸਦਮਾ ਪਹੁੰਚਿਆ ਜਦੋਂ ਮੰਗਲਵਾਰ ਨੂੰ ਅਚਾਨਕ ਸਵੇਰੇ ਉਨ੍ਹਾਂ ਦੇ ਨੌਜਵਾਨ ਸਪੁੱਤਰ ਮਨਜੋਤ ਸਿੰਘ ਦਾ ਦੇਹਾਂਤ ਹੋ ਗਿਆ।ਪਾਲੀ ਦੇਤਵਾਲੀਆ ਦੇ ਭਤੀਜੇ ਪ੍ਰਭਜੋਤ ਸਿੰਘ ਨੇ ਦੱਸਿਆ ਕਿ ਮਨਜੋਤ ਸਿੰਘ ਦਾ ਬੁੱਧਵਾਰ ਸਵੇਰੇ 10.30 ਵਜੇ ਪਿੰਡ ਦੇਤਵਾਲ ਦੇ ਸ਼ਮਸ਼ਾਨਘਾਟ ਵਿਖੇ ਮਨਜੋਤ ਸਿੰਘ ਦਾ ਸਸਕਾਰ ਕੀਤਾ ਜਾਵੇਗਾ। ਇਸ ਦੁੱਖ ਦੀ ਘੜੀ ਵਿਚ ਕਲਾ ਅਤੇ ਸਾਹਿਤ ਦੇ ਖੇਤਰ ਨਾਲ ਜੁੜੀਆਂ ਅਨੇਕਾਂ ਸ਼ਖ਼ਸੀਅਤਾਂ ਨੇ ਗਾਇਕ ਪਾਲੀ ਦੇਤਵਾਲੀਆ ਨਾਲ ਡੁੰਘੇ ਦੁੱਖ ਦਾ ਇਜ਼ਹਾਰ ਕਰਦੇ ਹੋਏ ਕਿਹਾ ਕਿ ਪ੍ਰਮਾਤਮਾ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ।ਦੁੱਖ ਦਾ ਪ੍ਰਗਟਾਵਾ ਕਰਨ ਵਾਲਿਆਂ ਵਿੱਚ ਹੋਰਨਾਂ ਤੋਂ ਇਲਾਵਾ ਉਸਤਾਦ ਮੁਹੰਮਦ ਸਦੀਕ, ਪੰਜਾਬੀ ਲੋਕ ਵਿਰਾਸਤ ਅਕਾਦਮੀ ਲੁਧਿਆਣਾ ਦੇ ਚੇਅਰਮੈਨ ਪ੍ਰੋ.ਗੁਰਭਜਨ ਸਿੰਘ ਗਿੱਲ, ਰਾਜੀਵ ਕੁਮਾਰ ਲਵਲੀ ,ਕ੍ਰਿਸ਼ਨ ਕੁਮਾਰ ਬਾਵਾ , ਮਿਊਜ਼ਕ ਡਾਇਰੈਕਟਰ ਤੇਜਵੰਤ ਕਿੱਟੂ, ਗੀਤਕਾਰ ਗਾਇਕ ਜਸਵੰਤ ਸੰਦੀਲਾ, ਤੇ ਰੇਸ਼ਮ ਸ਼ਾਮਲ ਹਨ।


Comments

Leave a Reply

Your email address will not be published. Required fields are marked *

This site uses Akismet to reduce spam. Learn how your comment data is processed.