ਅਮਨਜੀਤ ਕੌਰ ਬਰਾੜ, ਡਾ. ਗੁਰਮੇਹਰ ਸ਼ੇਰਗਿੱਲ ਅਤੇ ਬੀਬੀ ਮਨਜੀਤ ਕੌਰ ਨੰਗਲ ਦੀ ਅਗਵਾਈ ਹੇਠ ਹੋਇਆ ਸਮਾਗਮ
ਕੋਟਕਪੂਰਾ, 22 ਨਵੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਸ਼੍ਰੋਮਣੀ ਅਕਾਲੀ ਦਲ ਨੂੰ ਕੋਟਕਪੂਰਾ ਹਲਕੇ ਵਿੱਚ ਉਸ ਸਮੇਂ ਹੋਰ ਮਜ਼ਬੂਤੀ ਮਿਲੀ, ਜਦੋਂ ਪਾਰਟੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਵੱਖ-ਵੱਖ ਬੀਬੀਆਂ ਨੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਮੂਲੀਅਤ ਕੀਤੀ।ਇਸ ਮੌਕੇ ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ ਜੀ ਦੀ ਧਰਮਪਤਨੀ ਸ੍ਰੀਮਤੀ ਅਮਨਜੀਤ ਕੌਰ ਬਰਾੜ, ਉਨ੍ਹਾਂ ਦੀ ਬੇਟੀ (ਨੂੰਹ ਰਾਣੀ) ਡਾ. ਗੁਰਮੇਹਰ ਸ਼ੇਰਗਿੱਲ ਅਤੇ ਇਸਤਰੀ ਅਕਾਲੀ ਦਲ ਦੀ ਜ਼ਿਲ੍ਹਾ ਪ੍ਰਧਾਨ ਬੀਬੀ ਮਨਜੀਤ ਕੌਰ ਨੰਗਲ ਵੱਲੋਂ ਨਵੀਆਂ ਸ਼ਾਮਲ ਹੋਈਆਂ ਬੀਬੀਆਂ ਦਾ ਸਵਾਗਤ ਕੀਤਾ ਗਿਆ।
ਇਸ ਮੌਕੇ ਐਮ.ਸੀ. ਜੰਗੀਰ ਸਿੰਘ, ਜਗਰੂਪ ਸਿੰਘ (ਸਾਬਕਾ ਏ.ਐਸ.ਆਈ.) ਅਤੇ ਬੀਬੀ ਕਮਲੇਸ਼ ਕੌਰ ਅਤੇ ਹੈਪੀ ਖਾਰਾ, ਰਾਜਾ ਖਾਰਾ ਵੀ ਮੌਜੂਦ ਸਨ। ਪਾਰਟੀ ਵਿੱਚ ਸ਼ਾਮਲ ਹੋਣ ਵਾਲੀਆਂ ਬੀਬੀਆਂ ਨੂੰ ਸਿਰੋਪਾਓ ਅਤੇ ਪਾਰਟੀ ਵਿੱਚ ਬਣਦਾ ਮਾਣ-ਸਤਿਕਾਰ ਦੇਣ ਦਾ ਭਰੋਸਾ ਦਿੰਦਿਆਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਆਗੂਆਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪਰਿਵਾਰ ਵਿੱਚ ਲਗਾਤਾਰ ਹੋ ਰਿਹਾ ਵਾਧਾ ਪਾਰਟੀ ਲਈ ਉਤਸ਼ਾਹਜਨਕ ਹੈ। ਉਨ੍ਹਾਂ ਉਮੀਦ ਪ੍ਰਗਟਾਈ ਕਿ ਨਵੀਆਂ ਸ਼ਾਮਲ ਹੋਈਆਂ ਬੀਬੀਆਂ ਦੇ ਸਹਿਯੋਗ ਨਾਲ ਪਾਰਟੀ ਨੂੰ ਹਲਕੇ ਵਿੱਚ ਹੋਰ ਮਜ਼ਬੂਤੀ ਮਿਲੇਗੀ ਅਤੇ ਪਾਰਟੀ ਦੀਆਂ ਗਤੀਵਿਧੀਆਂ ਨੂੰ ਹੋਰ ਤੇਜ਼ ਕੀਤਾ ਜਾਵੇਗਾ।

