ਸਾਈਕੋਮੈਟਰਿਕ ਟੈੱਸਟ ਕਰਨ ਦੀ ਚਾਹਵਾਨ ਏਜੰਸੀਆਂ 3 ਨਵੰਬਰ ਤੱਕ ਆਪਣੀਆਂ ਅਰਜ਼ੀਆਂ ਜਮ੍ਹਾ ਕਰਾਉਣ: ਨੀਲਮ ਰਾਣੀ
ਫ਼ਰੀਦਕੋਟ, 28 ਅਕਤੂਬਰ ( ਧਰਮ ਪ੍ਰਵਾਨਾਂ/ਵਰਲਡ ਪੰਜਾਬੀ ਟਾਈਮਜ਼ )
ਜ਼ਿਲਾ ਸਿੱਖਿਆ ਦਫ਼ਤਰ ਸੈਕੰਡਰੀ ਫ਼ਰੀਦਕੋਟ ਵੱਲੋਂ ਸ਼ੈਸ਼ਨ 2025-26 ’ਚ ਜ਼ਿਲਾ ਫ਼ਰੀਦਕੋਟ ਦੇ ਸਰਕਾਰੀ ਸਕੂਲਾਂ ’ਚ ਪੜ੍ਹਦੀਆਂ ਵਿਦਿਆਰਥਣਾਂ ਦਾ ਸਾਈਕੋਮੈਟਰਿਕ ਟੈੱਸਟ ਕਰਵਾਉਣ ਸਬੰਧੀ ਰਸਿਟਰਡ ਏਜੰਸੀਆਂ ਨੂੰ ਸੱਦਾ ਦਿੱਤਾ ਜਾਂਦਾ ਹੈ। ਜ਼ਿਲਾ ਸਿੱਖਿਆ ਅਫ਼ਸਰ ਸੈਕੰਡਰੀ ਫ਼ਰੀਦਕੋਟ ਸ਼੍ਰੀਮਤੀ ਨੀਲਮ ਰਾਣੀ ਨੇ ਦੱਸਿਆ ਸਾਲ 2025-26 ਦੌਰਾਨ ਜ਼ਿਲਾ ਫ਼ਰੀਦਕੋਟ ਦੇ ਸਰਕਾਰੀ ਸਕੂਲਾਂ ’ਚ ਦਸਵੀਂ ਜਮਾਤ ’ਚ ਪੜ੍ਹਦੀਆਂ ਵਿਦਿਆਰਥਣਾਂ ਦਾ ਸਾਈਕੋਮੈਟਿਰਕ ਟੈੱਸਟ ਕਰਵਾਇਆ ਜਾਣਾ ਹੈ। ਇਸ ਸਬੰਧੀ ਜ਼ਿਲਾ ਪੱਧਰੀ ਕਮੇਟੀਆਂ ਦੀ ਨਿਗਰਾਨੀ ਹੇਠ ਵਿਭਾਗ ਦੀਆਂ ਸ਼ਰਤਾਂ ਪੂਰੀਆਂ ਕਰਨ ਵਾਲੀਆਂ ਰਜਿਸਟਰਡ ਏਜੰਸੀਆਂ ਵੱਲੋਂ ਕੀਤਾ ਜਾਣਾ ਹੈ। ਉਨ੍ਹਾਂ ਦੱਸਿਆ ਕਿ ਇਸ ਟੈੱਸਟ ਨਾਲ ਮਾਹਿਰਾਂ ਵੱਲੋਂ ਵਿਦਿਆਰਥਣਾਂ ਦੀ ਸ਼ਖ਼ਸ਼ੀਅਤ ਦੇ ਵੱਖ-ਵੱਖ ਪਹਿਲੂਆਂ ਦੀ ਜਾਂਚ ਕੀਤੀ ਜਾਵੇਗੀ। ਇਹ ਟੈੱਸਟ ਜਿੱਥੇ ਵਿਦਿਆਰਥਣਾਂ ਨੂੰ ਭਵਿੱਖ ’ਚ ਆਪਣੇ ਜੀਵਨ ਵਿਚ ਵੱਖ-ਵੱਖ ਵਿਸ਼ਿਆਂ ਨੂੰ ਚੁਣਨ ’ਚ ਸਹਾਇਤਾ ਕਰੇਗਾ। ਉਨ੍ਹਾਂ ਦੱਸਿਆ ਕਿ ਇਸ ਖੇਤਰ ’ਚ ਰਜਿਸਟਰਡ ਏਜੰਸੀਆਂ ਜੋ ਵਿਭਾਗ ਦੇ ਪੱਤਰ ’ਚ ਦਰਜ ਸ਼ਰਤਾਂ ਨੂੰ ਪੂਰੀਆਂ ਕਰਦੀਆਂ ਹਨ, ਉਹ ਆਪਣੀ ਪ੍ਰਪੋਜ਼ਲ ਦਫ਼ਤਰੀ ਈ.ਮੇਲ.ਆਈ.ਡੀ.ਤੇ 03 ਨਵੰਬਰ 2025 ਤੱਕ ਭੇਜ ਸਕਦੀਆਂ ਹਨ। ਉਨ੍ਹਾਂ ਕਿਹਾ ਮਿੱਥੀ ਤਾਰੀਕ ਤੋਂ ਬਾਅਦ ਕਿਸੇ ਵੀ ਪ੍ਰਪੋਜ਼ਲ ਤੇ ਵਿਚਾਰ ਨਹੀਂ ਕੀਤਾ ਜਾਵੇਗਾ। ਇਸ ਮੌਕੇ ਜ਼ਿਲਾ ਗਾਈਡੈਂਸ ਕਾਊਂਸਲਰ ਜਸਬੀਰ ਸਿੰਘ ਜੱਸੀ ਵੀ ਹਾਜ਼ਰ ਸਨ।

