ਕੋਟਕਪੂਰਾ, 30 ਜੂਨ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਅੱਜ ਗੁਰਦੁਆਰਾ ਸਾਹਿਬ ਸ਼੍ਰੋਮਣੀ ਭਗਤ ਬਾਬਾ ਨਾਮਦੇਵ ਜੀ ਮੋਗਾ ਰੋਡ ਕੋਟਕਪੂਰਾ ਵਿਖੇ ਭਗਤ ਨਾਮਦੇਵ ਸਭਾ ਸੁਸਾਇਟੀ (ਰਜਿ:) ਅਤੇ ਸਮੂਹ ਸੰਗਤਾਂ ਵੱਲੋਂ ਹਫ਼ਤਾਵਾਰੀ ਚੱਲ ਰਹੀ ਸੁਖਮਨੀ ਸਾਹਿਬ ਜੀ ਦੀ ਲੜੀ ਦੇ ਛੇ ਸਾਲ ਪੂਰੇ ਹੋਣ ’ਤੇ ਗੁਰਮਤਿ ਸਮਾਗਮ ਦੌਰਾਨ ਉਚੇਚੇ ਤੌਰ ’ਤੇ ਪਹੰੁਚੇ ਕੁਲਤਾਰ ਸਿੰਘ ਸੰਧਵਾਂ ਸਪੀਕਰ ਪੰਜਾਬ ਵਿਧਾਨ ਸਭਾ ਵੱਲੋਂ ਉਕਤ ਗੱਲ ਦਾ ਪ੍ਰਗਟਾਵਾ ਕੀਤਾ ਗਿਆ। ਸਭ ਤੋਂ ਪਹਿਲਾ ਇਸ ਮੌਕੇ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ, ਭਾਈ ਬਲਜੀਤ ਸਿੰਘ ਅਤੇ ਭਾਈ ਗੁਰਪ੍ਰੀਤ ਸਿੰਘ ਦੇ ਜਥੇ ਵੱਲੋਂ ਸੰਗਤਾਂ ਨੂੰ ਗੁਰ ਇਤਿਹਾਸ ਨਾਲ ਜੋੜਿਆ ਗਿਆ। ਅਰਦਾਸ ਉਪਰੰਤ ਸਭਾ ਦੇ ਪ੍ਰਧਾਨ ਸ਼ਰਨਜੀਤ ਸਿੰਘ ਮੂਕਰ ਨੇ ਸਮੂਹ ਸੰਗਤ ਅਤੇ ਸ੍ਰ. ਕੁਲਤਾਰ ਸਿੰਘ ਸੰਧਵਾਂ, ਸਪੀਕਰ ਪੰਜਾਬ ਵਿਧਾਨ ਸਭਾ ਦਾ ਉਚੇਚੇ ਤੌਰ ’ਤੇ ਇਸ ਸਮਾਗਮ ਵਿ~ਚ ਹਾਜ਼ਰੀ ਭਰਨ ਲਈ ਜਿਥੇ ਜੀ ਆਇਆ ਆਖਿਆ, ਉਥੇ ਹੀ ਧੰਨਵਾਦ ਵੀ ਕੀਤਾ। ਕੁਲਤਾਰ ਸਿੰਘ ਸੰਧਵਾਂ ਵੱਲੋਂ ਜਿਥੇ ਸਭਾ ਅਤੇ ਸੰਗਤਾਂ ਵੱਲੋਂ ਚੱਲ ਰਹੀ ਹਫ਼ਤਾਵਾਰੀ ਲੜੀ ਦੀ ਸੰਗਤਾਂ ਵਧਾਈ ਵੀ ਦਿੱਤੀ, ਤੇ ਗੁਰੂ ਸਾਹਿਬ ਤੇ ਪੂਰਨ ਭਰੋਸਾ ਰੱਖ ਕੇ ਗੁਰੂ ਸਾਹਿਬ ਵੱਲੋਂ ਦੱਸੇ ਜ਼ਿੰਦਗੀ ਜਿਉਣ ਦਾ ਢੰਗ ਦੇ ਆਦੇਸ਼ ਦੀ ਪਾਲਣਾ ਕਰਨ ਦੀ ਬੇਨਤੀ ਕੀਤੀ। ਇਸ ਮੋਕੇ ਸਭਾ ਵੱਲੋਂ ਕੀਤੀਆਂ ਗਈਆਂ ਬੇਨਤੀਆਂ ਦਾ ਆਉਣ ਵਾਲੇ ਸਮੇਂ ਵਿੱਚ ਜਲਦ ਤੋਂ ਜਲਦ ਪੂਰੀਆਂ ਹੋਣ ਦਾ ਭਰੋਸਾ ਦਿੱਤਾ। ਇਸ ਮੌਕੇ ਸਭਾ ਵੱਲੋਂ ਸੁਖਮਨੀ ਸਾਹਿਬ ਦੇ ਪਾਠਾ ਦੀ ਲੜੀ ਵਿੱਚ ਸੇਵਾ ਕਰਨ ਵਾਲੀਆਂ ਬੀਬੀਆਂ ਨੂੰ ਵੀ ਸਨਮਾਨਿਤ ਕੀਤਾ ਗਿਆ। ਅੰਤ ਵਿੱਚ ਸੰਗਤਾਂ ਲਈ ਗੁਰੂ ਦੇ ਲੰਗਰ ਅਤੁੱਟ ਵਰਤਾਏ ਗਏ। ਇਸ ਮੌਕੇ ਉਪਰੋਕਤ ਤੋਂ ਇਲਾਵਾ ਭਗਤ ਨਾਮਦੇਵ ਸਭਾ ਸੁਸਾਇਟੀ (ਰਜਿ:) ਦੇ ਅਹੁਦੇਦਾਰਾਂ ਅਤੇ ਮੈਂਬਰਾਨ ਤੋਂ ਇਲਾਵਾ ਸਿਮਰਨ ਸਿੰਘ ਐਮ.ਸੀ., ਅਰੁਣ ਚਾਵਲਾ ਐਮ.ਸੀ., ਕੁਲਦੀਪ ਸਿੰਘ ਜੱਸਲ, ਮਨਦੀਪ ਸਿੰਘ ਗੋਰਾ, ਜਸਮੇਲ ਸਿੰਘ ਜੱਸਾ, ਮੇਜਰ ਸਿੰਘ ਚੰਡੀਗੜ ਟੇਲਰਜ਼, ਗੁਰਚਰਨ ਸਿੰਘ ਪੰਜਾਬ ਪੁਲਿਸ, ਇਕਬਾਲ ਸਿੰਘ, ਅਜਾਇਬ ਸਿੰਘ ਅਤੇ ਨੱਥਾ ਸਿੰਘ ਆਦਿ ਹਾਜ਼ਰ ਸਨ।