ਪਹਿਲਗਾਮ ਵਿਖੇ ਮਾਰੇ ਗਏ ਨਿਰਦੋਸ਼ ਸੈਲਾਨੀਆਂ ਨੂੰ ਸ਼ਰਧਾਂਜਲੀ ਦਿੱਤੀ ਗਈ
ਤਰਕਸ਼ੀਲ ਮੈਗਜ਼ੀਨ ਦਾ ਮਈ-ਜੂਨ ਲੋਕ ਅਰਪਣ ਕੀਤਾ
ਸੰਗਰੂਰ 12 ਮਈ (ਮਾਸਟਰ ਪਰਮ ਵੇਦ/ਵਰਲਡ ਪੰਜਾਬੀ ਟਾਈਮਜ਼)
ਤਰਕਸ਼ੀਲ ਸੁਸਾਇਟੀ ਪੰਜਾਬ ਇਕਾਈ ਸੰਗਰੂਰ ਦੀ ਮੀਟਿੰਗ ਜਥੇਬੰਦਕ ਮੁਖੀ ਸੁਰਿੰਦਰਪਾਲ ਉਪਲੀ ਦੀ ਅਗਵਾਈ ਵਿੱਚ ਸੰਗਰੂਰ ਵਿਖੇ ਹੋਈ । ਮੀਟਿੰਗ ਦੀ ਕਾਰਵਾਈ ਪ੍ਰੈੱਸ ਨਾਲ ਸਾਂਝੀ ਕਰਦਿਆਂ ਮੀਡੀਆ ਮੁਖੀ ਪ੍ਰਗਟ ਸਿੰਘ ਬਾਲੀਆਂ, ਤਰਕਸ਼ੀਲ ਆਗੂ ਸੀਤਾ ਰਾਮ ਬਾਲਦ ਕਲਾਂ ਤੇ ਕ੍ਰਿਸ਼ਨ ਸਿੰਘ ਨੇ ਦੱਸਿਆ ਕਿ ਮੀਟਿੰਗ ਵਿੱਚ ਸਭ ਤੋਂ ਪਹਿਲਾਂ ਪਹਿਲਗਾਮ ਵਿੱਚ ਮਾਰੇ ਗਏ ਸੈਲਾਨੀਆਂ ਦੀ ਯਾਦ ਵਿੱਚ ਦੋ ਮਿੰਟ ਦਾ ਮੋਨ ਧਾਰਨ ਕਰਕੇ ਸ਼ਰਧਾਂਜਲੀ ਦਿੱਤੀ ਗਈ ਤੇ ਨਿਰਦੋਸ਼ ਲੋਕਾਂ ਨੂੰ ਮਾਰਨ ਦੀ ਘਟਨਾ ਦੀ ਘੋਰ ਨਿਖੇਧੀ ਕੀਤੀ ਗਈ। ਉਨ੍ਹਾਂ ਅੱਗੇ ਕਿਹਾ ਕਿ ਜੰਗ ਕਿਸੇ ਵੀ ਮਸਲੇ ਦਾ ਹਲ ਨਹੀਂ।ਇਕਾਈ ਸੰਗਰੂਰ ਦੇ ਸਾਬਕਾ ਮੈਂਬਰ ਹਰਦੇਵ ਸਿੰਘ ਰਾਠੀ ਦੇ ਦੇਹਾਂਤ ਤੇ ਡੂੰਘਾ ਦੁੱਖ ਪ੍ਰਗਟ ਕਰਦਿਆਂ ਪਰਿਵਾਰ ਦੇ ਦੁੱਖ ਵਿੱਚ ਸ਼ਰੀਕ ਹੋਇਆ ਗਿਆ ਤੇ ਪਰਿਵਾਰ ਨਾਲ ਡੂੰਘੀ ਹਮਦਰਦੀ ਦਾ ਪ੍ਰਗਟਾਵਾ ਕੀਤਾ ਗਿਆ। ਪਰਿਵਾਰ ਵੱਲੋਂ ਮੈਡੀਕਲ ਖੋਜ ਕਾਰਜਾਂ ਲਈ ਸਰੀਰ ਪ੍ਰਦਾਨ ਕਰਨ ਲਈ ਪਰਿਵਾਰ ਦੀ ਸ਼ਾਲਾਘਾ ਕੀਤੀ ਗਈ। ਮੀਟਿੰਗ ਵਿੱਚ ਤਰਕਸ਼ੀਲ ਮੈਗਜ਼ੀਨ ਦਾ ਮਈ -ਜੂਨ ਅੰਕ ਲੋਕ ਅਰਪਨ ਕੀਤਾ ਗਿਆ। ਤਰਕਸ਼ੀਲ ਮੈਗਜ਼ੀਨ ਦੇ ਨਵੇਂ ਪਾਠਕ ਬਣਾਉਣ ਲਈ ਵਿਚਾਰ ਵਟਾਂਦਰਾ ਕੀਤਾ ਗਿਆ ਤੇ 7ਵੀਂ ਵਿਦਿਆਰਥੀ ਚੇਤਨਾ ਪਰਖ਼ ਲਈ ਵੱਧ ਤੋਂ ਵੱਧ ਵਿਦਿਆਰਥੀਆਂ ਦੀ ਰਜਿਸਟ੍ਰੇਸ਼ਨ ਕਰਨ ਲਈ ਸਕੂਲਾਂ ਵਿੱਚ ਜਾਣ ਦਾ ਫ਼ੈਸਲਾ ਕੀਤਾ ਗਿਆ। ਮੀਟਿੰਗ ਵਿੱਚ ਲੋਕਾਂ ਨੂੰ ਅੰਧਵਿਸ਼ਵਾਸ, ਵਹਿਮ ਭਰਮ ਤੇ ਵੇਲਾ ਵਿਹਾਅ ਚੁੱਕੀਆਂ ਰਸਮਾਂ ਵਿੱਚੋਂ ਨਿਕਲ ਕੇ ਵਿਗਿਆਨਕ ਵਿਚਾਰਾਂ ਦੀ ਰੋਸ਼ਨੀ ਆਉਣ ਦਾ ਸੁਨੇਹਾ ਦਿੱਤਾ। ਮੀਟਿੰਗ ਵਿੱਚ ਉਪਰੋਕਤ ਤੋਂ ਇਲਾਵਾ ਗੁਰਦੀਪ ਸਿੰਘ ਲਹਿਰਾ,ਕ੍ਰਿਸ਼ਨ ਸਿੰਘ, ਸੀਤਾ ਰਾਮ,ਅਮਰ ਸਿੰਘ,ਹੇਮਰਾਜ, ਗੁਰਜੰਟ ਸਿੰਘ, ਕਰਤਾਰ ਸਿੰਘ, ਪ੍ਰਗਟ ਸਿੰਘ ਬਾਲੀਆਂ, ਮਨਧੀਰ ਸਿੰਘ, ਪਰਮਜੀਤ ਕੌਰ ਹਾਜ਼ਰ ਸਨ।