ਸਾਬਕਾ ਵਾਈਸ ਚਾਂਸਲਰ ਨੇ ਬਾਬਾ ਫਰੀਦ ਲਾਅ ਕਾਲਜ ਦਾ ਕੀਤਾ ਦੌਰਾ

ਫਰੀਦਕੋਟ, 4 ਨਵੰਬਰ (ਵਰਲਡ ਪੰਜਾਬੀ ਟਾਈਮਜ਼)

ਚੇਅਰਮੈਨ ਇੰਦਰਜੀਤ ਸਿੰਘ ਖਾਲਸਾ ਦੀ ਰਹਿਨੁਮਾਈ ਅਤੇ ਪਿ੍ਰੰਸੀਪਲ ਪੰਕਜ ਕੁਮਾਰ ਗਰਗ ਦੀ ਅਗਵਾਈ ਹੇਠ ਚਲਾਈ ਜਾ ਰਹੀ ਮਾਲਵਾ ਖੇਤਰ ਦੀ ਪ੍ਰਸਿੱਧ ਸੰਸਥਾ ਬਾਬਾ ਫਰੀਦ ਲਾਅ ਕਾਲਜ ’ਚ ਡਾ. ਵਿਨੇ ਕਪੂਰ (ਫਾਰਮਰ ਵਾਈਸ ਚਾਂਸਲਰ, ਡਾ. ਬੀ.ਆਰ. ਅੰਬੇਡਕਰ ਨੈਸ਼ਨਲ ਲਾਅ ਯੂਨੀਵਰਸਿਟੀ, ਸੋਨੀਪਤ (ਹਰਿਆਣਾ), ਫਾਰਮਰ ਕਮਿਸ਼ਨਰ, ਸਟੇਟ ਇਨਫਰਮੇਸ਼ਨ ਕਮਿਸ਼ਨ, ਪੰਜਾਬ ਸਰਕਾਰ) ਵਿਸ਼ੇਸ਼ ਤੌਰ ’ਤੇ ਪਹੁੰਚੇ। ਇਸ ਦੌਰਾਨ ਕਾਲਜ ਦੇ ਪਿ੍ਰੰਸੀਪਲ ਪ੍ਰੋ. ਪੰਕਜ ਕੁਮਾਰ ਗਰਗ ਨੇ ਉਹਨਾਂ ਨੂੰ ਫੁੱਲਾ ਦਾ ਗੁਲਦਸਤਾ ਦੇ ਕੇ ਸੁਆਗਤ ਕੀਤਾ। ਇਸ ਉਪਰੰਤ ਮੈਡਮ ਵਲੋਂ ਕਾਲਜ ਵਿਖੇ ਬੂਟਾ ਲਾਇਆ ਗਿਆ ਅਤੇ ਉਹ ਵਿਦਿਆਰਥੀਆਂ ਨਾਲ ਰੂ-ਬ-ਰੂ ਹੋਏ। ਉਹਨਾਂ ਵਿਦਿਆਰਥੀਆਂ ਨਾਲ ਕਾਨੂੰਨੀ ਪੜ੍ਹਾਈ ਸਬੰਧੀ ਵਿਚਾਰ ਸਾਂਝੇ ਕੀਤੇ। ਇਸ ਮੌਕੇ ਕਾਲਜ ਦੇ ਇੰਚਾਰਜ ਅਕੈਡਮਿਕ ਡਾ. ਨਵਜੋਤ ਕੌਰ ਨੇ ਵਾਈਸ ਚਾਂਸਲਰ ਨੂੰ ਆਪਣੇ ਕੀਮਤੀ ਸਮੇਂ ’ਚੋਂ ਸਮਾਂ ਕੱਢ ਕੇ ਕਾਲਜ ’ਚ ਪਹੁੰਚਣ ’ਤੇ ਧੰਨਵਾਦ ਕੀਤਾ। ਇਸ ਮੌਕੇ ਉਪਰੋਕਤ ਤੋਂ ਇਲਾਵਾ ਕਾਲਜ ਦੇ ਵਿਦਿਆਰਥੀ ਵੀ ਮੌਜੂਦ ਰਹੇ।

Comments

No comments yet. Why don’t you start the discussion?

Leave a Reply

Your email address will not be published. Required fields are marked *