ਕੋਟਕਪੂਰਾ, 20 ਦਸੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਜਿਵੇਂ ਕਿ ਅਸੀਂ ਸਾਰੇ ਜਾਣਦੇ ਹਾਂ ਕਿ ਸਥਾਨਕ ਦਸਮੇਸ਼ ਪਬਲਿਕ ਸਕੂਲ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਹਮੇਸ਼ਾਂ ਕੋਸ਼ਿਸਾਂ ਕਰਦਾ ਰਹਿੰਦਾ ਹੈ। ਇਸੇ ਤਰ੍ਹਾਂ ਹੀ ਬੱਚਿਆਂ ਦੇ ਨੈਤਿਕ ਵਿਕਾਸ ਨੂੰ ਧਿਆਨ ਵਿੱਚ ਰੱਖਦੇ ਹੋਏ ਸਾਹਿਬਜ਼ਾਦਿਆਂ ਦੀ ਯਾਦ ਨੂੰ ਸਮਰਪਿਤ ਪ੍ਰੋਗਰਾਮ “ਸਾਡਾ ਵਿਰਸਾ ਸਾਡਾ ਮਾਣ” ਆਯੋਜਿਤ ਕੀਤਾ ਗਿਆ। ਜਿਸਦੀ ਸ਼ੁਰੂਆਤ ਪਰੈੱਪ-1 ਜਮਾਤ ਦੇ ਵਿਦਿਆਰਥੀਆਂ ਨੇ ਆਪਣੀ ਮਿੱਠੀ ਆਵਾਜ਼ ਵਿੱਚ ਮੂਲ ਮੰਤਰ ਦੇ ਉਚਾਰਨ ਨਾਲ ਕੀਤੀ। ਪਰੈੱਪ-2 ਦੇ ਵਿਦਿਆਰਥੀ ਨੇ ਭਾਸ਼ਨ ਰਾਹੀਂ ਗੁਰੂ ਗੋਬਿੰਦ ਸਿੰਘ ਜੀ ਦੇ ਸੰਪੂਰਨ ਜੀਵਨ ਤੇ ਚਾਨਣਾ ਪਾਇਆ। ਸਾਹਿਬਜ਼ਾਦਿਆਂ ਦੀ ਬਹਾਦੁਰੀ ਦੀਆਂ ਕਵਿਤਾਵਾਂ ਅਤੇ ਸ਼ਬਦ ਗਾਏ। ਨਰਸਰੀ, ਪਰੈੱਪ-1, ਪਰੈੱਪ-2 ਦੇ ਬੱਚਿਆਂ ਨੇ ਸ਼ਬਦ ਗਾ ਕੇ ਸਾਡੇ ਅਮੀਰ ਵਿਰਸੇ ਅਤੇ ਸਿੱਖ ਧਰਮ ’ਤੇ ਚਾਨਣਾ ਪਾਇਆ। ਸਿੱਖ ਧਰਮ ਦੀ ਇਤਿਹਾਸਿਕ ਜਾਣਕਾਰੀ ਦੀ ਪਰਖ ਕਰਨ ਲਈ ਪ੍ਰਸ਼ਨੋਤਰੀ ਮੁਕਾਬਲਾ ‘ਸਾਡਾ ਸੁਨਹਿਰੀ ਸਿੱਖ ਇਤਿਹਾਸ” ਕਰਵਾਇਆ ਗਿਆ। ਪ੍ਰੋਗਰਾਮ ਦੇ ਅੰਤ ਵਿੱਚ ਪਿ੍ਰੰਸੀਪਲ ਸੁਰਿੰਦਰ ਸਿੰਘ ਨੇ ਕਿਹਾ ਕਿ ਸਾਨੂੰ ਗੁਰੂ ਗੋਬਿੰਦ ਸਿੰਘ ਜੀ ਦੀਆਂ ਕੁਰਬਾਨੀਆਂ ਨੂੰ ਹਮੇਸ਼ਾਂ ਯਾਦ ਰੱਖਣਾ ਤੇ ਉਹਨਾਂ ਦੀਆਂ ਸਿੱਖਿਆਵਾਂ ’ਤੇ ਅਮਲ ਕਰਨਾ ਚਾਹੀਦਾ ਹੈ। ਸਕੂਲ ਦੇ ਪ੍ਰਬੰਧਕੀ ਡਾਇਰੈਕਟਰ ਜਸਬੀਰ ਸਿੰਘ ਸੰਧੂ ਨੇ ਵਿਦਿਆਰਥੀਆਂ ਨੂੰ ਗੁਰੂ ਗੋਬਿੰਦ ਸਿੰਘ ਜੀ ਦੀਆਂ ਕੁਰਬਾਨੀਆਂ ਨੂੰ ਯਾਦ ਰੱਖਦਿਆਂ ਸੱਚਾ ਤੇ ਸੁੱਚਾ ਜੀਵਨ ਬਤੀਤ ਕਰਨ ਲਈ ਪ੍ਰੇਰਿਤ ਕੀਤਾ।
