ਕੋਟਕਪੂਰਾ/ਜੈਤੋ, 1 ਅਪੈ੍ਰਲ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਨੇੜਲੇ ਪਿੰਡ ਸੇਵੇਵਾਲਾ ਵਿਖੇ ਸਥਿੱਤ ਸਿਲਵਰ ਓਕਸ ਸਕੂਲ ਵਿਖੇ ਨਵੇਂ ਸੈਸ਼ਨ ਵਿੱਚ ਦਾਖ਼ਲ ਹੋਏ ਵਿਦਿਆਰਥੀਆਂ ਦੇ ਮਾਪਿਆਂ ਲਈ ‘ਮਾਤਾ-ਪਿਤਾ ਓਰੀਐਂਟੇਸ਼ਨ’ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਨਵੀਂ ਜਮਾਤ ’ਚ ਦਾਖ਼ਲ ਹੋਏ ਬੱਚਿਆਂ ਅਤੇ ਉਨ੍ਹਾਂ ਦੇ ਮਾਪਿਆਂ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਸਕੂਲ ਦੇ ਅਧਿਆਪਕਾਂ ਵਲੋਂ ਮਾਪਿਆਂ ਦੇ ਤਿਲਕ ਕਰਕੇ ਉਹਨਾਂ ਦਾ ਸਵਾਗਤ ਕਰਦਿਆਂ ਇਸ ਦਿਨ ਮਾਪਿਆਂ ਦੇ ਬਚਪਨ ਦੀਆਂ ਯਾਦਾਂ ਨੂੰ ਤਾਜਾ ਕਰਵਾਉਂਦਿਆਂ ਉਹਨਾਂ ਨੂੰ ਕੁਝ ਖੇਡਾਂ ’ਚ ਭਾਗ ਲੈਣ ਲਈ ਉਤਸ਼ਾਹਿਤ ਕੀਤਾ ਗਿਆ। ਪ੍ਰੋਗਰਾਮ ’ਚ ਨਵੇਂ ਦਾਖਲ ਹੋਏ ਵਿਦਿਆਰਥੀਆਂ ਦੇ ਮਾਪਿਆਂ ਨੂੰ ਸਕੂਲ ਦੇ ਨਿਯਮਾਂ ਅਤੇ ਨੀਤੀਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ ਅਤੇ ਨਵੇਂ ਸਾਲ ਦੌਰਾਨ ਹੋਣ ਵਾਲੀਆਂ ਗਤੀਵਿਧੀਆਂ ਬਾਰੇ ਵੀ ਚਾਨਣਾ ਪਾਇਆ ਗਿਆ। ਇਸ ਮੌਕੇ ਮਾਪਿਆਂ ਨੂੰ ਸੰਬੋਧਨ ਕਰਦਿਆਂ ਪਿ੍ਰੰਸੀਪਲ ਪਿ੍ਰਅੰਕਾ ਮਹਿਤਾ ਨੇ ਨਵੇਂ ਸੈਸ਼ਨ ’ਚ ਪ੍ਰਵੇਸ਼ ਹੋਏ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਉਹਨਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ। ਉਨਾਂ ਦੱਸਿਆ ਕਿ ਮਾਤਾ-ਪਿਤਾ ਓਰੀਅਨਟੇਸ਼ਨ ਪ੍ਰੋਗਰਾਮ ਦਾ ਮੁੱਖ ਮੰਤਵ ਇਹ ਹੈ ਕਿ ਮਾਪਿਆਂ ਨੂੰ ਇਹ ਜਾਣਕਾਰੀ ਪ੍ਰਦਾਨ ਕਰਵਾਉਣਾ ਕਿ ਉਹਨਾਂ ਦੇ ਬੱਚਿਆਂ ਦੇ ਭਵਿੱਖ ਨੂੰ ਕਿਵੇਂ ਕਾਬਲ ਬਣਾਇਆ ਜਾਵੇ ਅਤੇ ਉਹਨਾਂ ਦੇ ਅੰਦਰ ਛੁਪੀ ਪ੍ਰਤਿਭਾ ਨੂੰ ਕਿਵੇਂ ਬਾਹਰ ਲਿਆਂਦਾ ਜਾਵੇ, ਕਿਉਂਕਿ ਬੱਚਿਆਂ ਦਾ ਸਰਵਪੱਖੀ ਵਿਕਾਸ ਮਾਪਿਆਂ ਅਤੇ ਅਧਿਆਪਕਾਂ ਦੇ ਆਪਸੀ ਸਹਿਯੋਗ ਨਾਲ ਹੀ ਸੰਭਵ ਹੈ। ਇਸ ਸਬੰਧੀ ਵਿਸਥਾਰਪੂਰਵਕ ਵਿਚਾਰ ਵਟਾਂਦਰਾ ਕੀਤਾ ਗਿਆ।