ਜੈਤੋ/ਕੋਟਕਪੂਰਾ, 30 ਸਤੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਸਿਲਵਰ ਓਕਸ ਸਕੂਲ ਸੇਵੇਵਾਲਾ ਵਿੱਚ ਵਿਗਿਆਨ ਪ੍ਰਦਰਸ਼ਨੀ ਅਤੇ ਮਾਪੇ-ਅਧਿਆਪਕ ਮੀਟਿੰਗ ਦਾ ਆਯੋਜਨ ਕੀਤਾ ਗਿਆ। ਮਾਤਾ-ਪਿਤਾ-ਅਧਿਆਪਕ ਮੀਟਿੰਗ ਦਾ ਮੁੱਖ ਉਦੇਸ਼ ਇੱਕ ਸਾਂਝਾ ਪਲੇਟਫਾਰਮ ਤਿਆਰ ਕਰਨਾ ਸੀ, ਜਿੱਥੇ ਅਧਿਆਪਕ ਅਤੇ ਮਾਪੇ ਵਿਦਿਆਰਥੀਆਂ ਦੇ ਵਿਦਿਅਕ ਤਜਰਬਿਆਂ ਨੂੰ ਭਰਪੂਰ ਕਰਨ ਲਈ ਇਕੱਠੇ ਹੁੰਦੇ ਹਨ ਅਤੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਸਬੰਧੀ ਵੱਖ-ਵੱਖ ਮੁੱਦਿਆਂ ’ਤੇ ਚਰਚਾ ਕਰਦੇ ਹਨ। ਮਾਪੇ-ਅਧਿਆਪਕ ਮਿਲਣੀ ਸੁਚਾਰੂ ਢੰਗ ਨਾਲ ਚੱਲੀ। ਅਧਿਆਪਕਾਂ ਨੇ ਮਾਪਿਆਂ ਨਾਲ ਉਹਨਾਂ ਤਰੀਕਿਆਂ ਬਾਰੇ ਵੀ ਚਰਚਾ ਕੀਤੀ, ਜਿਸ ਨਾਲ ਉਹ ਆਪਣੇ ਬੱਚਿਆਂ ਨੂੰ ਅਕਾਦਮਿਕ ਅਤੇ ਸਹਿ-ਪਾਠਕ੍ਰਮ ਦੀਆਂ ਗਤੀਵਿਧੀਆਂ ’ਚ ਉੱਤਮ ਬਣਾਉਣ ਵਿੱਚ ਮੱਦਦ ਕਰ ਸਕਦੇ ਹਨ। ਅਧਿਆਪਕਾਂ ਨੇ ਹਰੇਕ ਬੱਚੇ ਦੀ ਤਰੱਕੀ ਬਾਰੇ ਵਿਆਪਕ ਫੀਡਬੈਕ ਦਿੱਤਾ ਗਿਆ। ਵਿਦਿਆਰਥੀਆਂ ਦੀ ਸਖਸੀਅਤ ਅਤੇ ਅਕਾਦਮਿਕ ਕਾਰਗੁਜਾਰੀ ਨੂੰ ਨਿਖਾਰਨ ਲਈ ਮਿਲ ਕੇ ਕੰਮ ਕਰਨ ਦੇ ਉਦੇਸ ਨਾਲ ਵਿਚਾਰਾਂ ਅਤੇ ਸੁਝਾਵਾਂ ਦਾ ਆਪਸੀ ਅਦਾਨ-ਪ੍ਰਦਾਨ ਹੋਇਆ। ਇਸ ਤੋਂ ਇਲਾਵਾ ਬੱਚਿਆਂ ਵੱਲੋਂ ਲਾਈ ਗਈ ਪ੍ਰਦਰਸ਼ਨੀ ਦੀ ਵੀ ਮਾਪਿਆਂ ਨੇ ਸ਼ਲਾਘਾ ਕੀਤੀ। ਇਸ ਪ੍ਰੋਗਰਾਮ ’ਚ ਨਰਸਰੀ ਤੋਂ ਲੈ ਕੇ 11ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਉਤਸਾਹ ਨਾਲ ਭਾਗ ਲਿਆ ਅਤੇ ਆਪਣੀ ਪ੍ਰਤਿਭਾ ਅਤੇ ਵਿਗਿਆਨਕ ਸੋਚ ਦਾ ਪ੍ਰਦਰਸ਼ਨ ਕਰਕੇ ਸਾਰਿਆਂ ਦੀ ਤਾਰੀਫ ਦੇ ਕਾਬਲ ਬਣੇ। ਇਸ ਵਿਗਿਆਨ ਪ੍ਰਦਰਸ਼ਨੀ ਵਿਚ ਸਕੂਲ ਦੇ ਵਿਦਿਆਰਥੀਆਂ ਨੇ ਵੱਖ-ਵੱਖ ਵਿਸਅਿਾਂ ’ਤੇ ਆਪਣੇ ਮਾਡਲ ਬਣਾ ਕੇ ਪ੍ਰਦਰਸ਼ਨੀ ਵਿਚ ਪ੍ਰਦਰਸਤਿ ਕੀਤੇ। ਇਸ ਸਮਾਗਮ ’ਚ ਸਕੂਲੀ ਵਿਦਿਆਰਥੀਆਂ ਨੇ ਆਪਣੇ ਤਿਆਰ ਕੀਤੇ ਮਾਡਲ ਪ੍ਰਦਰਸਤਿ ਕੀਤੇ। ਜਿਸ ’ਚ ਸੜਕ ਸੁਰੱਖਿਆ, ਸੋਲਰ ਸਿਸਟਮ, ਵਾਤਾਵਰਨ ਸੁਰੱਖਿਆ, ਸਮਾਰਟ ਸਿਟੀ, ਪਾਣੀ ਦੀ ਸੰਭਾਲ, ਵੱਖ-ਵੱਖ ਰੁੱਤਾਂ, ਤਿਉਹਾਰਾਂ, ਪੰਜਾਬੀ ਸੱਭਿਆਚਾਰ, ਪੁਲਾੜ, ਮਸੀਨਾਂ, ਵਿਆਕਰਨ , ਸੂਰਜੀ ਊਰਜਾ ਅਤੇ ਗਣਿਤ ਦੇ ਵਿਸ਼ੇ ਸਮੇਤ ਵੱਖ-ਵੱਖ ਵਿਸ਼ਿਆਂ ਨੂੰ ਪ੍ਰਦਰਸ਼ਿਤ ਕੀਤਾ ਗਿਆ। ਹੱਥ ਅਤੇ ਸ਼ਿਲਪਕਾਰੀ ਦੀ ਵੱਖਰੀ ਪ੍ਰਦਰਸਨੀ ਲਾਈ ਗਈ। ਇਸ ਸਮਾਗਮ ’ਚ ਸਕੂਲ ਪ੍ਰਬੰਧਕਾਂ ਨੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਵੀ ਸੱਦਾ ਦਿੱਤਾ ਸੀ। ਉਨਾਂ ਸਾਰੀਆਂ ਜਮਾਤਾਂ ਦੇ ਵਿਦਿਆਰਥੀਆਂ ਦੇ ਬਣਾਏ ਮਾਡਲਾਂ ਦੀ ਸਲਾਘਾ ਕੀਤੀ। ਪਿ੍ਰੰਸੀਪਲ ਸ਼੍ਰੀਮਤੀ ਪਿ੍ਰਅੰਕਾ ਮਹਿਤਾ ਨੇ ਵੀ ਸਾਰਿਆਂ ਦੀਆਂ ਸਮੱਸਿਆਂਵਾਂ ਨੂੰ ਸੁਣਿਆ ਅਤੇ ਮਾਪਿਆਂ ਨੂੰ ਵਿਸਵਾਸ ਦਿਵਾਇਆ ਕਿ ਉਹ ਉਨਾਂ ਦੀਆਂ ਸਾਰੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਹਮੇਸਾ ਵਚਨਬੱਧ ਹਨ ਅਤੇ ਉਨਾਂ ਦੇ ਬੱਚੇ ਦੀ ਪੜਾਈ ’ਚ ਵਧੀਆ ਪ੍ਰਾਪਤੀਆਂ ਕਰਨ ਲਈ ਸਟਾਫ ਸਮੇਤ ਉਨਾਂ ਦਾ ਪੂਰਾ ਸਹਿਯੋਗ ਦੇਣਗੇ। ਪ੍ਰਦਰਸ਼ਨੀ ਨੂੰ ਦੇਖਦੇ ਹੋਏ ਸਕੂਲ ਦੇ ਪਿ੍ਰੰਸੀਪਲ ਨੇ ਵਿਦਿਆਰਥੀਆਂ ਵਲੋਂ ਬਣਾਏ ਮਾਡਲਾਂ ਅਤੇ ਉਨਾਂ ਦੀ ਪ੍ਰਤਿਭਾ ਦੀ ਸ਼ਲਾਘਾ ਕੀਤੀ ਅਤੇ ਵਿਦਿਆਰਥੀਆਂ ਨੂੰ ਹਮੇਸ਼ਾ ਰਚਨਾਤਮਕ ਸੋਚ ਰੱਖਣ ਦੀ ਸਲਾਹ ਦਿੱਤੀ ਅਤੇ ਵਿਦਿਆਰਥੀਆਂ ਨੂੰ ਹਮੇਸ਼ਾ ਕੁਝ ਨਵਾਂ ਕਰਨ ਬਾਰੇ ਸੋਚਣਾ ਚਾਹੀਦਾ ਹੈ ਅਤੇ ਆਪਣੀ ਊਰਜਾ ਨੂੰ ਇਸ ਵਿੱਚ ਲਾਉਣਾ ਚਾਹੀਦਾ ਹੈ। ਉਨਾਂ ਬੱਚਿਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਅੱਜ ਨਵੀਨਤਾ ਦਾ ਯੁੱਗ ਹੈ। ਹਰ ਖੇਤਰ ’ਚ ਇਨੋਵੇਸ਼ਨ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ ਅਤੇ ਇਸ ਦੇ ਚੰਗੇ ਨਤੀਜੇ ਵੀ ਸਾਹਮਣੇ ਆ ਰਹੇ ਹਨ। ਉਨਾਂ ਵਿਗਿਆਨ ਦੇ ਨਾਲ-ਨਾਲ ਹੋਰ ਖੇਤਰਾਂ ਵਿੱਚ ਨਵੀਨਤਾ ਨੂੰ ਉਤਸ਼ਾਹਿਤ ਕਰਨ ਦੀ ਲੋੜ ’ਤੇ ਜੋਰ ਦਿੱਤਾ।