ਪ੍ਰਿੰਸੀਪਲ ਸ਼੍ਰੀਮਤੀ ਪ੍ਰਿਅੰਕਾ ਮਹਿਤਾ ਨੇ ਓਲੰਪੀਆਡ ਦੇ ਜੇਤੂ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ
10 ਵਿਦਿਆਰਥੀਆਂ ਨੇ ਸੋਨੇ ਦੇ ਤਗਮੇ, 6 ਨੇ ਚਾਂਦੀ ਦੇ ਤਗਮੇ ਅਤੇ 1 ਨੇ ਕਾਂਸੀ ਦੇ ਤਗਮੇ ਹਾਸਲ ਜਿੱਤੇ

ਜੈਤੋ/ਕੋਟਕਪੂਰਾ, 7 ਮਾਰਚ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਸਿਲਵਰ ਓਕਸ ਸਕੂਲ ਵੱਖ-ਵੱਖ ਤਰ੍ਹਾਂ ਦੀਆਂ ਪ੍ਰੀਖਿਆਵਾਂ ਦਾ ਆਯੋਜਨ ਕਰਦਾ ਰਹਿੰਦਾ ਹੈ, ਜਿਸ ਵਿੱਚ ਸਿਲਵਰ ਓਕਸ ਸਕੂਲ, ਸੇਵੇਵਾਲਾ ਦੇ ਵਿਦਿਆਰਥੀਆਂ ਨੇ ਅੰਗਰੇਜ਼ੀ ਓਲੰਪੀਆਡ ਫਾਊਂਡੇਸ਼ਨ ਦੀ ਅਗਵਾਈ ਹੇਠ ਆਯੋਜਿਤ ਅੰਤਰਰਾਸ਼ਟਰੀ ਅੰਗਰੇਜ਼ੀ ਓਲੰਪੀਆਡ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਇਹ ਇੱਕ ਅਜਿਹੀ ਪ੍ਰੀਖਿਆ ਹੁੰਦੀ ਹੈ ਜੋ ਵਿਦਿਆਰਥੀਆਂ ਦੇ ਅੰਗਰੇਜ਼ੀ ਭਾਸ਼ਾ ਦੇ ਗਿਆਨ ਨੂੰ ਉਜਾਗਰ ਕਰਦੀ ਹੈ। ਇਹ ਪ੍ਰੀਖਿਆ ਸਕੂਲੀ ਪਾਠਕ੍ਰਮ ‘ਤੇ ਆਧਾਰਿਤ ਸੀ। ਇਸ ਪ੍ਰੀਖਿਆ ਵਿੱਚ ਵਿਦਿਆਰਥੀਆਂ ਦੇ ਸ਼ਲਾਘਾਯੋਗ ਪ੍ਰਦਰਸ਼ਨ ‘ਤੇ ਸਕੂਲ ਦੇ ਮੁੱਖ ਅਧਿਆਪਕਾ ਨੇ ਓਲੰਪੀਆਡ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਅਤੇ ਉਨ੍ਹਾਂ ਨੇ ਬੱਚਿਆਂ ਨੂੰ ਭਵਿੱਖ ਦੀਆਂ ਪ੍ਰੀਖਿਆਵਾਂ ਲਈ ਸ਼ੁਭਕਾਮਨਾਵਾਂ ਦਿੱਤੀਆਂ। ਇਸ ਪ੍ਰੀਖਿਆ ਵਿੱਚ 10 ਵਿਦਿਆਰਥੀਆਂ ਨੇ ਸੋਨੇ ਦੇ ਤਗਮੇ, 6 ਨੇ ਚਾਂਦੀ ਦੇ ਤਗਮੇ ਅਤੇ 1 ਨੇ ਕਾਂਸੀ ਦੇ ਤਗਮੇ ਜਿੱਤੇ ਹਨ। ਪ੍ਰਿੰਸੀਪਲ ਸ਼੍ਰੀਮਤੀ ਪ੍ਰਿਅੰਕਾ ਮਹਿਤਾ ਨੇ ਜੇਤੂ ਬੱਚਿਆਂ ਨੂੰ ਸਨਮਾਨਿਤ ਕੀਤਾ ਅਤੇ ਉਨ੍ਹਾਂ ਦੇ ਉਜਵਲ ਭਵਿੱਖ ਦੀ ਕਾਮਨਾ ਕੀਤੀ ਅਤੇ ਕਿਹਾ ਕਿ ਵਿਦਿਆਰਥੀ ਭਵਿੱਖ ਵਿੱਚ ਆਉਣ ਵਾਲੀ ਕਿਸੇ ਵੀ ਮੁਕਾਬਲੇ ਦੀ ਚੁਣੌਤੀ ਦਾ ਸਾਹਮਣਾ ਕਰਨ ਲਈ ਤਿਆਰ ਹਨ।