ਕੋਟਕਪੂਰਾ/ਫਰੀਦਕੋਟ, 7 ਨਵੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਸਿਲਵਰ ਓਕਸ ਸਕੂਲ ਸੇਵੇਵਾਲਾ ਵਿਖੇ ਦੀਵਾਲੀ ਦਾ ਪਵਿੱਤਰ ਤਿਉਹਾਰ ਬਹੁਤ ਹੀ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਵਿੱਚ ਵਿਸ਼ੇਸ਼ ਦੀਵਾਲੀ ਪੂਜਾ ਦਾ ਆਯੋਜਨ ਕੀਤਾ ਗਿਆ। ਸਕੂਲ ਮੈਨੇਜਮੈਂਟ ਮੈਂਬਰ ਸ੍ਰੀ ਦੀਨਵ ਸਿੰਗਲਾ ਅਤੇ ਸਕੂਲ ਐਡਮਿਨਿਸਟਰੇਟਰ ਮਿਸਟਰ ਸੁਭਾਸ਼ ਬਾਂਸਲ ਦੀਵਾਲੀ ਪੂਜਾ ਲਈ ਵਿਸ਼ੇਸ਼ ਤੌਰ ’ਤੇ ਪਹੁੰਚੇ ਸਨ। ਸਾਰੇ ਸਕੂਲ ਮੈਂਬਰਾਂ ਨੇ ਸ੍ਰੀ ਗਣੇਸ਼ ਜੀ ਅਤੇ ਲਕਸ਼ਮੀ ਜੀ ਦੀ ਪੂਜਾ ਕੀਤੀ ਅਤੇ ਉਨ੍ਹਾਂ ਦਾ ਆਸ਼ੀਰਵਾਦ ਮੰਗਿਆ। ਤਿਉਹਾਰ ਦੀ ਸ਼ੁਰੂਆਤ ਐਲ.ਕੇ.ਜੀ. ਤੋਂ ਦੂਜੀ ਜਮਾਤ ਦੇ ਛੋਟੇ-ਛੋਟੇ ਬੱਚਿਆਂ ਦੁਆਰਾ ਪੇਸ਼ ਕੀਤੀ ਗਈ ਵਿਸ਼ੇਸ਼ ਸਭਾ ਨਾਲ ਹੋਈ। ਵਿਦਿਆਰਥੀਆਂ ਨੇ ਭਗਤੀ ਸੰਗੀਤ ਲਈ ਆਪਣੀ ਸ਼ਰਧਾ ਅਤੇ ਪਿਆਰ ਦਾ ਪ੍ਰਦਰਸ਼ਨ ਕੀਤਾ। ਵਿਦਿਆਰਥੀਆਂ ਨੇ ਮਨਮੋਹਕ ਭਗਤੀ ਦੇ ਗੀਤ ਪੇਸ਼ ਕੀਤੇ। ਛੋਟੇ ਬੱਚਿਆਂ ਨੇ ਆਪਣੀ ਮਾਸੂਮੀਅਤ ਅਤੇ ਉਤਸਾਹ ਨਾਲ ਭਾਗ ਲਿਆ। ਇਸ ਤੋਂ ਇਲਾਵਾ ਤੀਜੀ ਤੋਂ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਲਈ ‘ਤੋਰਨ-ਏ-ਤਿਓਹਾਰ’ ਗਤੀਵਿਧੀ ਕਰਵਾਈ ਗਈ, ਜਿਸ ਵਿੱਚ ਬੱਚਿਆਂ ਨੇ ਸੁੰਦਰ ਤੋਰਨ ਬਣਾ ਕੇ ਆਪਣੀ ਕਲਾ ਦਾ ਪ੍ਰਦਰਸ਼ਨ ਕੀਤਾ। ਗਿਆਰ੍ਹਵੀਂ ਅਤੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਲਈ ‘ਪੈਲੇਟ ਆਫ਼ ਟਰੈਡੀਸ਼ਨਜ਼’ ਤਹਿਤ ਰੰਗੋਲੀ ਬਣਾਉਣ ਦਾ ਮੁਕਾਬਲਾ ਕਰਵਾਇਆ ਗਿਆ, ਜਿਸ ਵਿੱਚ ਬੱਚਿਆਂ ਨੇ ਰੰਗ-ਬਿਰੰਗੀਆਂ ਰੰਗੋਲੀਆਂ ਬਣਾ ਕੇ ਸਭ ਦਾ ਮਨ ਮੋਹ ਲਿਆ। ਇਸ ਮੌਕੇ ਮੈਨੇਜਮੈਂਟ ਮੈਂਬਰ ਮਿਸਟਰ ਦੀਨਵ ਸਿੰਗਲਾ, ਐਡਮਿਨਿਸਟਰੇਟਰ ਮਿਸਟਰ ਸੁਭਾਸ਼ ਬਾਂਸਲ ਅਤੇ ਪਿ੍ਰੰਸੀਪਲ ਸ਼੍ਰੀਮਤੀ ਪ੍ਰਿਅੰਕਾ ਮਹਿਤਾ ਨੇ ਸਭ ਨੂੰ ਦੀਵਾਲੀ ਦੀਆਂ ਵਧਾਈਆਂ ਦਿੰਦਿਆਂ ਕਿਹਾ ਕਿ ਦੀਵਾਲੀ ਦਾ ਤਿਉਹਾਰ ਸਾਡੇ ਜੀਵਨ ਵਿੱਚ ਚਾਨਣ, ਖ਼ੁਸ਼ਹਾਲੀ ਅਤੇ ਆਪਸੀ ਭਾਈਚਾਰਕ ਸਾਂਝ ਦਾ ਪ੍ਰਤੀਕ ਹੈ।

