ਭਾਜਪਾ ਇਕਲੌਤੀ ਪਾਰਟੀ ਜੋ ਲੋਕਾਂ ਦੇ ਦੁੱਖ ਦਰਦ ਸਮਝਦੀ ਹੈ : ਹਰਦੀਪ ਸ਼ਰਮਾ
ਕੋਟਕਪੂਰਾ, 29 ਅਗਸਤ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਭਾਰਤੀ ਜਨਤਾ ਪਾਰਟੀ ਦੇ ਕਿਸਾਨ ਮੋਰਚੇ ਦੀ ਸੂਬਾ ਇਕਾਈ ਦੇ ਕੁਆਰਡੀਨੇਟਰ ਸ੍ਰੀ ਹਰਦੀਪ ਸ਼ਰਮਾ ਨੇ ਹਰਿਆਣਾ ਸਰਕਾਰ ਦੇ 1984 ਦੇ ਸਿੱਖ ਦੰਗਾ ਪੀੜਤਾਂ ਦੇ 121 ਪਰਿਵਾਰਾਂ ਨੂੰ ਸਰਕਾਰੀ ਨੌਕਰੀ ਦੇਣ ਦੇ ਐਲਾਨ ਉੱਪਰ ਖੁਸ਼ੀ ਵਿਅਕਤ ਕਰਦੇ ਹੋਏ ਹਰਿਆਣਾ ਦੇ ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਜੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਚਾਰ ਦਹਾਕਿਆਂ ਬਾਅਦ ਅੱਜ ਪੀੜਤ ਸਿੱਖ ਪਰਿਵਾਰਾਂ ਦੀ ਕਿਸੇ ਨੇ ਬਾਂਹ ਫੜੀ ਹੈ, ਜੋ ਕਿ ਸਿੱਖ ਭਾਈਚਾਰੇ ਲਈ ਇੱਕ ਬਹੁਤ ਹੀ ਰਾਹਤ ਦੇਣ ਵਾਲੀ ਵੱਡੀ ਖਬਰ ਹੈ। ਸ੍ਰੀ ਸ਼ਰਮਾ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਅਜਿਹੀਆਂ ਸੁਵਿਧਾਵਾਂ ਪੰਜਾਬ ਵਿੱਚ ਵੀ ਪੰਜਾਬ ਸਰਕਾਰ ਵੱਲੋਂ ਦਿੱਤੀਆਂ ਜਾਣੀਆਂ ਚਾਹੀਦੀਆਂ ਹਨ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਚਾਹੀਦਾ ਹੈ ਕਿ ਉਹ ਵੀ ਇਸ ਵਿਸ਼ੇ ਵੱਲ ਵਿਸ਼ੇਸ਼ ਧਿਆਨ ਦੇਣ ਅਤੇ ਭਾਰਤੀ ਜਨਤਾ ਪਾਰਟੀ ਦੇ ਨਕਸ਼ੇ ਕਦਮਾਂ ‘ਤੇ ਚਲਦੇ ਹੋਏ ਸਮਾਜ ਦਾ ਭਲਾ ਕਰਨ।
ਇਸ ਮੌਕੇ ਬੋਲਦਿਆਂ ਸ੍ਰੀ ਸ਼ਰਮਾ ਨੇ ਕਿਹਾ ਕਿ ਸਿਰਫ ਭਾਰਤੀ ਜਨਤਾ ਪਾਰਟੀ ਹੀ ਹੈ, ਜਿਸ ਨੇ ਜਗਦੀਸ਼ ਟਾਈਟਲਰ ਅਤੇ ਸੱਜਣ ਕੁਮਾਰ ਵਰਗਿਆਂ ਨੂੰ ਲੰਬੇ ਸਮੇਂ ਬਾਅਦ ਸਜ਼ਾਵਾਂ ਦਿੱਤੀਆਂ ਹਨ, ਜੋ ਕਿ 1984 ਸਿੱਖ ਦੰਗਿਆਂ ਦੇ ਮੁੱਖ ਦੋਸ਼ੀ ਸਨ। ਇਸ ਮੌਕੇ ਉਹਨਾਂ ਨਾਲ ਰਾਜਨ ਨਾਰੰਗ ਜ਼ਿਲ੍ਹਾ ਮੀਤ ਪ੍ਰਧਾਨ, ਜਸਪਾਲ ਸਿੰਘ ਪੰਜਗਰਾਈ ਮੀਤ ਪ੍ਰਧਾਨ ਐੱਸ.ਸੀ. ਮੋਰਚਾ, ਨਸੀਬ ਸਿੰਘ ਔਲਖ ਮੰਡਲ ਪ੍ਰਧਾਨ, ਕੁਲਦੀਪ ਸਿੰਘ ਬਾਹਮਣਵਾਲਾ ਸਮੇਤ ਹੋਰ ਸਾਥੀ ਵੀ ਹਾਜ਼ਰ ਸਨ।