ਆਖਿਆ! ਸੁੱਕੇ ਝੋਨਾ ਦੀ ਹੁੰਦੀ ਹੈ ਮੰਡੀ ਵਿੱਚ ਛੇਤੀ ਖਰੀਦ ਅਤੇ ਲਿਫਟਿੰਗ
ਕੋਟਕਪੂਰਾ, 28 ਅਗਸਤ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲ੍ਹਾ ਪ੍ਰਸ਼ਾਸ਼ਨ ਵੱਲੋਂ ਆਉਣ ਵਾਲੇ ਝੋਨੇ ਦੀ ਖਰੀਦ ਸੀਜ਼ਨ ਸਬੰਧੀ ਮੰਡੀਆਂ ਵਿੱਚ ਸਾਰੇ ਪ੍ਰਬੰਧ ਪੂਰੇ ਕਰ ਲਏ ਗਏ ਹਨ, ਤਾਂ ਜੋ ਕਿਸਾਨਾਂ ਨੂੰ ਆਪਣੀ ਜਿਣਸ ਵੇਚਣ ਸਬੰਧੀ ਕਿਸੇ ਕਿਸਮ ਦੀ ਕੋਈ ਸਮੱਸਿਆ ਪੇਸ਼ ਨਾ ਆਵੇ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਿਲ੍ਹੇ ਵਿੱਚ ਕੁੱਲ 68 ਖਰੀਦ ਕੇਂਦਰ ਸਥਾਪਤ ਕੀਤੇ ਗਏ ਹਨ ਅਤੇ ਮਾਰਕਿਟ ਕਮੇਟੀ ਜੈਤੋ ਵਿੱਚ 22 ਖਰੀਦ ਕੇਂਦਰ ਸਥਾਪਿਤ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਖਰੀਦ ਕੇਂਦਰਾਂ ਵਿੱਚ ਛਾਂ, ਪੀਣ ਵਾਲੇ ਪਾਣੀ, ਬੈਠਣ ਸਮੇਤ ਸਾਰੇ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਸਰਕਾਰ ਵੱਲੋਂ ਨਿਰਧਾਰਤ ਮਾਪਦੰਡ ਅਨੁਸਾਰ ਮੰਡੀਆਂ ਵਿੱਚ ਬਿਲਕੁਲ ਸੁੱਕਾ ਝੋਨਾ ਹੀ ਮੰਡੀਆਂ ਵਿੱਚ ਲਿਆਉਣ ਤਾਂ ਜੋ ਉਨ੍ਹਾਂ ਨੂੰ ਆਪਣੀ ਫਸਲ ਵੇਚਣ ਵਿੱਚ ਕਿਸੇ ਕਿਸਮ ਦੀ ਕੋਈ ਪ੍ਰੇਸ਼ਾਨੀ ਪੇਸ਼ ਨਾ ਆਵੇ। ਉਨ੍ਹਾਂ ਦੱਸਿਆ ਕਿ ਝੋਨੇ ਵਿੱਚ ਨਮੀ ਜ਼ਿਆਦਾ ਹੋਣ ਕਾਰਨ ਮੰਡੀਆਂ ਵਿੱਚ ਭਾਰੀ ਸਮੱਸਿਆ ਪੈਦਾ ਹੁੰਦੀ ਹੈ, ਕਿਉਂਕਿ ਵੱਧ ਨਮੀ ਵਾਲੇ ਝੋਨੇ ਨੂੰ ਸੁਕਾਉਣ ਲਈ ਮੰਡੀਆਂ ਵਿੱਚ ਜ਼ਿਆਦਾ ਜਗਾ ਦੀ ਲੋੜ ਪੈਂਦੀ ਹੈ, ਜਿਸ ਕਾਰਨ ਹੋਰ ਝੋਨਾ ਲਾਉਣ ਦੀ ਜਗਾ ਨਹੀਂ ਰਹਿੰਦੀ ਹੈ ਅਤੇ ਮੰਡੀ ਵਿੱਚ ਗਲੱਟ ਦੀ ਸਮੱਸਿਆ ਪੈਦਾ ਹੋ ਜਾਂਦੀ ਹੈ। ਇਸ ਤੋਂ ਇਲਾਵਾ ਟਰੱਕਾਂ ਅਤੇ ਟਰਾਲੀਆਂ ਦੇ ਆਉਣ ਜਾਣ ਲਈ ਵੀ ਜਗਾਂ ਦੀ ਦਿੱਕਤ ਆ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਜਿੱਥੇ ਸੁੱਕੇ ਸੁੱਕੇ ਝੋਨੇ ਦੀ ਖਰੀਦ ਜਲਦੀ ਹੁੰਦੀ ਹੈ, ਉੱਥੇ ਹੀ ਸੁੱਕਾ ਝੋਨਾ ਲਿਆਉਣ ਨਾਲ ਕਿਸਾਨਾਂ ਨੂੰ ਆਪਣੀ ਫਸਲ ਦੀ ਪੂਰੀ ਕੀਮਤ ਮਿਲਦੀ ਹੈ। ਜਿਸ ਨਾਲ ਮੰਡੀ ਵਿੱਚ ਜਗਾ ਦੀ ਘਾਟ ਵੀ ਨਹੀਂ ਰਹਿੰਦੀ। ਇਸ ਦੇ ਨਾਲ ਨਾਲ ਸੁੱਕੇ ਝੋਨੇ ਨੂੰ ਸਟੋਰ ਕਰਨਾ ਆਸਾਨ ਹੁੰਦਾ ਹੈ ਅਤੇ ਇਹ ਫੰਗਸ, ਕੀੜਿਆਂ ਜਾਂ ਸੜਨ ਤੋਂ ਬਚਿਆ ਰਹਿੰਦਾ ਹੈ, ਇਸ ਨਾਲ ਫਸਲ ਦੀ ਗੁਣਵੱਤਾ ਵੀ ਬਣੀ ਰਹਿੰਦੀ ਹੈ। ਉਨ੍ਹਾਂ ਕਿਸਾਨਾਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਝੋਨੇ ਦੀ ਕਟਾਈ ਲਈ ਰਾਤ ਨੂੰ ਹੈਰਵੈਸਟ ਕੰਬਾਈਨ ਦੀ ਵਰਤੋਂ ਨਾ ਕਰਨ ਤਾਂ ਜੋ ਖਰੀਦ ਵੇਲੇ ਵੱਧ ਨਮੀ ਕਾਰਨ ਕੋਈ ਪਰੇਸ਼ਾਨੀ ਨਾ ਆਵੇ। ਉਨ੍ਹਾਂ ਕਿਹਾ ਕਿ ਕਿਸਾਨ ਝੋਨੇ ਦੀ ਕਟਾਈ ਦਿਨ ਵੇਲੇ ਸਵੇਰੇ 10:00 ਵਜੇ ਤੋਂ ਸ਼ਾਮ 6:00 ਵਜੇ ਤੱਕ ਹੀ ਕਰਨ ਤਾਂ ਜੋ ਨਮੀ ਦੀ ਮਾਤਰਾ ਵੱਧ ਨਾ ਹੋਵੇ।