ਕੋਟਕਪੂਰਾ, 23 ਅਗਸਤ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਇਲੈਕਟੋ੍ਰਨਿਕ ਮੀਡੀਆ ਐਸੋਸੀਏਸ਼ਨ ਫਰੀਦਕੋਟ ਦੇ ਪ੍ਰਧਾਨ ਅਮਨਦੀਪ ਸਿੰਘ ਲੱਕੀ ਨੂੰ ਉਸ ਵੇਲੇ ਡੂੰਘਾ ਸਦਮਾ ਲੱਗਾ, ਜਦ ਉਹਨਾਂ ਦੇ ਸਤਿਕਾਰਤ ਪਿਤਾ ਦਲੀਪ ਸਿੰਘ ਮਹਿਤਾ ਅਚਾਨਕ ਸਦੀਵੀ ਵਿਛੋੜਾ ਦੇ ਗਏ। ਉਹਨਾਂ ਦੇ ਅੰਤਿਮ ਸਸਕਾਰ ਮੌਕੇ ਭਾਰੀ ਗਿਣਤੀ ਵਿੱਚ ਰਾਜਨੀਤਿਕ ਅਤੇ ਗੈਰ ਸਿਆਸੀ ਸ਼ਖਸ਼ੀਅਤਾਂ ਸਮੇਤ ਪੱਤਰਕਾਰ ਭਾਈਚਾਰੇ ਨੇ ਵੀ ਸ਼ਮੂਲੀਅਤ ਕੀਤੀ। ਅਮਨਦੀਪ ਸਿੰਘ ਲੱਕੀ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਵਾਲਿਆਂ ਵਿੱਚ ਕੁਲਤਾਰ ਸਿੰਘ ਸੰਧਵਾਂ ਸਪੀਕਰ ਪੰਜਾਬ ਵਿਧਾਨ ਸਭਾ, ਗੁਰਦਿੱਤ ਸਿੰਘ ਸੇਖੋਂ ਵਿਧਾਇਕ ਫਰੀਦਕੋਟ, ਮਨਤਾਰ ਸਿੰਘ ਬਰਾੜ, ਅਜੈਪਾਲ ਸਿੰਘ ਸੰਧੂ, ਡਾ ਮਨਜੀਤ ਸਿੰਘ ਢਿੱਲੋਂ, ਅਮਨਦੀਪ ਸਿੰਘ ਬਾਬਾ, ਗੁਰਤੇਜ ਸਿੰਘ ਖੋਸਾ ਆਦਿ ਵੀ ਸ਼ਾਮਲ ਹਨ।