*17 ਸਤੰਬਰ ਤੋਂ 17 ਅਕਤੂਬਰ ਤੱਕ ਚੱਲਣਗੇ ਲੋਕ ਸੇਵਾ ਦੇ ਪ੍ਰੋਗਰਾਮ*
ਕੋਟਕਪੂਰਾ, 17 ਸਤੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਕੋਟਕਪੂਰਾ ਤੋਂ ਸਰਗਰਮ ਆਗੂ ਰਾਜਨ ਕੁਮਾਰ ਨਾਰੰਗ ਜੀ ਨੂੰ ਜ਼ਿਲ੍ਹਾ ਉਪ ਪ੍ਰਧਾਨ ਦਾ ਅਹੁਦਾ ਮਿਲਣ ਤੋਂ ਬਾਅਦ ਹੁਣ ‘ਸੇਵਾ ਸੰਕਲਪ ਅਭਿਆਨ’ ਤਹਿਤ ਇਕ ਹੋਰ ਵੱਡੀ ਜ਼ਿੰਮੇਵਾਰੀ ਸੌਂਪੀ ਗਈ ਹੈ। ਇਸ ਅਭਿਆਨ ਤਹਿਤ ਜ਼ਿਲ੍ਹੇ ਦੇ ਸਾਰੇ ਭਾਜਪਾ ਸਾਥੀ ਮਿਲ ਕੇ ਦੇਸ਼ ਦੇ ਹਰਮਨਪਿਆਰੇ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਜੀ ਦੇ ਜਨਮ ਦਿਨ ਦੇ ਸਬੰਧ ਵਿੱਚ ਵੱਖ-ਵੱਖ ਪ੍ਰੋਗਰਾਮ ਉਲੀਕਣਗੇ। “ਜਿਸਨੇ ਜੀਵਨ ਸਵਾਰਾ, ਉਸੇ ਆਸ਼ੀਰਵਾਦ ਹਮਾਰਾ” ਦੇ ਸੁਨੇਹੇ ਨਾਲ 17 ਸਤੰਬਰ ਤੋਂ 17 ਅਕਤੂਬਰ ਤੱਕ ਚੱਲਣ ਵਾਲੇ ਇਸ ਇੱਕ ਮਹੀਨੇ ਦੇ ਪ੍ਰੋਗਰਾਮ ਵਿੱਚ ਲੋਕ ਸੇਵਾ ਅਤੇ ਲੋਕ ਹਿੱਤ ਨਾਲ ਜੁੜੇ ਕੰਮ ਕੀਤੇ ਜਾਣਗੇ, ਜਿਨ੍ਹਾਂ ਦੀ ਅਗਵਾਈ ਵੱਖ-ਵੱਖ ਸਰਕਲ ਪ੍ਰਧਾਨ ਅਤੇ ਮੋਰਚਿਆਂ ਦੇ ਪ੍ਰਧਾਨ ਸਾਹਿਬਾਨ ਕਰਨਗੇ। ਇਸ ਨਿਯੁਕਤੀ ਲਈ ਰਾਜਨ ਕੁਮਾਰ ਨਾਰੰਗ ਨੇ ਪੰਜਾਬ ਭਾਜਪਾ ਪ੍ਰਧਾਨ ਸ਼੍ਰੀ ਕੇਵਲ ਸਿੰਘ ਢਿੱਲੋਂ ਅਤੇ ਜ਼ਿਲ੍ਹਾ ਪ੍ਰਧਾਨ ਸ਼੍ਰੀ ਸੰਦੀਪ ਸਿੰਘ ਸੰਨੀ ਬਰਾੜ ਜੀ ਦਾ ਤਹਿ ਦਿਲੋਂ ਧੰਨਵਾਦ। ਰਾਜਨ ਨਾਰੰਗ ਨੇ ਦੱਸਿਆ ਕਿ ਇਸ ਅਭਿਆਨ ਦੀ ਤਿਆਰੀ ਵਜੋਂ ਪੂਰੇ ਜ਼ਿਲ੍ਹੇ ਵਿੱਚ ਮੀਟਿੰਗਾਂ ਦਾ ਦੌਰ ਜਾਰੀ ਹੈ। ਇਸੇ ਲੜੀ ਤਹਿਤ ਸਰਕਲ ਕੋਟਕਪੂਰਾ ਵਿਖੇ ਇੱਕ ਅਹਿਮ ਬੈਠਕ ਕੀਤੀ ਗਈ। ਇਹ ਬੈਠਕ ਸਰਕਲ ਦਿਹਾਤੀ ਪ੍ਰਧਾਨ ਅੰਮ੍ਰਿਤ ਲਾਲ ਸ਼ਰਮਾ (ਸਾਬਕਾ ਸਰਪੰਚ, ਕੋਠੇ ਬਾਹਮਣ ਵਾਲਾ), ਸਰਕਲ 1 ਦੇ ਪ੍ਰਧਾਨ ਸ਼੍ਰੀ ਮਨਜੀਤ ਸਿੰਘ ਨੇਗੀ ਅਤੇ ਸਰਕਲ 2 ਦੇ ਪ੍ਰਧਾਨ ਸ਼੍ਰੀ ਵਨੀਤ ਮਿੱਤਲ ਨਾਲ ਹੋਈ। ਇਸ ਮੌਕੇ ਜ਼ਿਲ੍ਹਾ ਉਪ ਪ੍ਰਧਾਨ ਸ਼੍ਰੀ ਹਰਦੀਪ ਸ਼ਰਮਾ, ਯੁਵਾ ਮੋਰਚਾ ਜ਼ਿਲ੍ਹਾ ਪ੍ਰਧਾਨ ਧਰਮਵੀਰ ਸ਼ਰਮਾ ਤੋਂ ਇਲਾਵਾ ਜ਼ਿਲ੍ਹੇ ਅਤੇ ਸਰਕਲ ਦੇ ਹੋਰ ਸੀਨੀਅਰ ਆਗੂ ਤੇ ਵਰਕਰ ਵੱਡੀ ਗਿਣਤੀ ਵਿੱਚ ਹਾਜ਼ਰ ਸਨ।

