ਪਾਰਟੀ ਦੇ ਸੂਬਾ ਸਕੱਤਰ ਕਾਮਰੇਡ ਨਿਰਮਲ ਧਾਲੀਵਾਲ, ਕੌਮੀ ਕੌਂਸਲ ਮੈਂਬਰ ਅਤੇ ਸਾਬਕਾ ਵਿਧਾਇਕ ਕਾਮਰੇਡ ਹਰਦੇਵ ਅਰਸ਼ੀ ਕਰਨਗੇ ਸੰਬੋਧਨ
ਕੋਟਕਪੂਰਾ, 25 ਮਈ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਭਾਰਤੀ ਕਮਿਊਨਿਸਟ ਪਾਰਟੀ ਜ਼ਿਲ੍ਹਾ ਫਰੀਦਕੋਟ ਵੱਲੋਂ ਪੰਜਾਬ ਅਤੇ ਦੇਸ਼ ਦੇ ਭਖਦੇ ਮੁੱਦਿਆਂ ਨੂੰ ਲੈਕੇ ਜ਼ਿਲ੍ਹਾ ਪੱਧਰੀ ਕਨਵੈਨਸ਼ਨ ਮਿਤੀ 31 ਮਈ 2026 ਦਿਨ ਐਤਵਾਰ ਨੂੰ ਸਵੇਰੇ ਠੀਕ 10:30 ਵਜੇ ਸ਼ਹੀਦ ਕਾਮਰੇਡ ਅਮੋਲਕ ਸਿੰਘ ਔਲਖ ਭਵਨ ਫਰੀਦਕੋਟ ਵਿਖੇ ਕੀਤੀ ਜਾ ਰਹੀ ਹੈ। ਇਸ ਕਨਵੈਨਸ਼ਨ ਦੀਆਂ ਤਿਆਰੀਆਂ ਨੂੰ ਅੰਤਿਮ ਰੂਪ ਦੇਣ ਲਈ ਅੱਜ ਸਥਾਨਕ ਸ਼ਹੀਦ ਕਾਮਰੇਡ ਅਮੋਲਕ ਸਿੰਘ ਭਵਨ ਵਿਖੇ ਪਾਰਟੀ ਦੇ ਜ਼ਿਲ੍ਹਾ ਕਾਰਜਕਾਰੀ ਸਕੱਤਰ ਪ੍ਰੇਮ ਚਾਵਲਾ ਦੀ ਪ੍ਰਧਾਨਗੀ ਹੇਠ ਇੱਕ ਮੀਟਿੰਗ ਕੀਤੀ ਗਈ। ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਪ੍ਰੇਮ ਚਾਵਲਾ ਨੇ ਕਿਹਾ ਕਿ ਇਸ ਕਨਵੈਨਸ਼ਨ ਦੌਰਾਨ ਪੰਜਾਬ ਅਤੇ ਦੇਸ਼ ਦੇ ਵੱਖ ਵੱਖ ਮੁੱਦਿਆਂ ਜਿਵੇਂ ਕਿ ਪੰਜਾਬ ਦੇ ਪਾਣੀਆਂ ਦੀ ਰਾਖੀ ਕਰਨਾ, ਬੇਰੁਜ਼ਗਾਰੀ ਦਾ ਖਾਤਮਾ ਕਰਦੇ ਹੋਏ ਬੇਰੁਜ਼ਗਾਰ ਅਤੇ ਨੌਜਵਾਨ ਪੀੜ੍ਹੀ ਵਾਸਤੇ ਪੱਕੇ ਰੋਜ਼ਗਾਰ ਦਾ ਪ੍ਰਬੰਧ ਕਰਨ, ਨਸ਼ਿਆਂ ਦਾ ਖਾਤਮਾ ਕਰਨਾ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਵਾਉਣ, ਦੇਸ਼ ਦੇ ਸੰਘੀ ਢਾਂਚੇ ਨੂੰ ਮਜ਼ਬੂਤ ਕਰਨਾ ਆਦਿ ਮੁੱਦਿਆਂ ਸਬੰਧੀ ਭਾਰਤੀ ਕਮਿਊਨਿਸਟ ਪਾਰਟੀ ਦੇ ਸੂਬਾ ਸਕੱਤਰ ਕਾਮਰੇਡ ਨਿਰਮਲ ਸਿੰਘ ਧਾਲੀਵਾਲ, ਪਾਰਟੀ ਦੇ ਕੌਮੀ ਕੌਂਸਲ ਮੈਂਬਰ ਅਤੇ ਸਾਬਕਾ ਵਿਧਾਇਕ ਕਾਮਰੇਡ ਹਰਦੇਵ ਅਰਸ਼ੀ ਵਿਸ਼ੇਸ਼ ਤੌਰ ਤੇ ਆਪਣੇ ਵਿਚਾਰ ਪੇਸ਼ ਕਰਨ ਲਈ ਪਹੁੰਚ ਰਹੇ ਹਨ। ਮੀਟਿੰਗ ਦੌਰਾਨ ਵੱਖ ਵੱਖ ਆਗੂ ਗੁਰਚਰਨ ਸਿੰਘ ਮਾਨ, ਸੁਖਜਿੰਦਰ ਸਿੰਘ ਤੂੰਬੜਭੰਨ, ਵੀਰ ਸਿੰਘ ਕੰਮੇਆਣਾ, ਗੋਰਾ ਪਿਪਲੀ, ਹਰਪਾਲ ਸਿੰਘ ਮਚਾਕੀ, ਇੰਦਰਜੀਤ ਸਿੰਘ ਗਿੱਲ, ਬਲਕਾਰ ਸਿੰਘ ਸਹੋਤਾ, ਚਰਨਜੀਤ ਸਿੰਘ ਚਮੇਲੀ, ਗੁਰਨਾਮ ਸਿੰਘ ਮਾਨੀ ਸਿੰਘ ਵਾਲਾ, ਜਗਤਾਰ ਸਿੰਘ ਸਾਬਕਾ ਸਰਪੰਚ, ਸੁਖਮੰਦਰ ਸਿੰਘ ਢੁੱਡੀ, ਨੱਥਾ ਸਿੰਘ ਅਰਾਈਆਂਵਾਲਾ ਕਲਾਂ ਅਤੇ ਸੁੰਦਰ ਸਿੰਘ ਭਾਣਾ ਨੇ ਦਸਿਆ ਕਿ ਜ਼ਿਲ੍ਹਾ ਪੱਧਰੀ ਕਨਵੈਨਸ਼ਨ ਦੀਆਂ ਤਿਆਰੀਆਂ ਨੂੰ ਅੰਤਿਮ ਰੂਪ ਦੇ ਦਿੱਤਾ ਗਿਆ ਹੈ।ਇਸ ਕਨਵੈਨਸ਼ਨ ਨੂੰ ਕਾਮਯਾਬ ਬਣਾਉਣ ਲਈ ਲਈ ਵੱਖ ਵੱਖ ਸਾਥੀਆਂ, ਨਰੇਗਾ ਮਜ਼ਦੂਰਾਂ, ਖੇਤ ਮਜ਼ਦੂਰਾਂ, ਕਿਸਾਨਾਂ, ਪੈਨਸ਼ਨਰਾਂ, ਨੌਜਵਾਨਾਂ ਅਤੇ ਵਿਦਿਆਰਥੀਆਂ ਨੂੰ ਕੋਟੇ ਲਗਾਏ ਗਏ ਅਤੇ ਵੱਖ ਵੱਖ ਕਿਸਮ ਦੇ ਲੋੜੀਂਦੇ ਪ੍ਰਬੰਧ ਵੀ ਕਰ ਲਏ ਗਏ ਹਨ।
