ਕੋਟਕਪੂਰਾ, 18 ਜੁਲਾਈ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਇੰਜੀ. ਸੁਖਜੀਤ ਸਿੰਘ ਢਿੱਲਵਾਂ ਨੂੰ ਪੰਜਾਬ ਸਰਕਾਰ ਵੱਲੋਂ ਪੰਜਾਬ ਅਨਰਜੀ ਡਿਵੈਲਪਮੈਂਟ ਏਜੰਸੀ (ਸ਼ਥਣਂ) ਦਾ ਵਾਇਸ ਚੇਅਰਮੈਨ ਨਿਯੁਕਤ ਕੀਤੇ ਜਾਣ ’ਤੇ ਇਲਾਕੇ ਦੇ ਪਾਰਟੀ ਆਗੂਆਂ ਅਤੇ ਵਰਕਰਾਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ।ਇਸ ਖ਼ੁਸ਼ੀ ਦੇ ਮੌਕੇ ’ਤੇ ਅੱਜ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਡਾ. ਹਰਪਾਲ ਸਿੰਘ ਢਿੱਲਵਾਂ ਵੱਲੋਂ ਸੁਖਜੀਤ ਸਿੰਘ ਢਿੱਲਵਾਂ ਦਾ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ ਗਿਆ ਅਤੇ ਮੂੰਹ ਮਿੱਠਾ ਕਰਵਾ ਕੇ ਵਧਾਈ ਦਿੱਤੀ ਗਈ।ਇਸ ਮੌਕੇ ਵਿਸ਼ੇਸ਼ ਤੌਰ ’ਤੇ ਪਹੁੰਚੇ ਡਾ. ਹਰਪਾਲ ਸਿੰਘ ਢਿੱਲਵਾਂ (ਨੈਸ਼ਨਲ ਐਵਾਰਡੀ, ਡਬਲ ਐਮ.ਏ., ਬੀ.ਐਡ., ਐਮ.ਐਡ., ਐਮ.ਫਿਲ., ਪੀ.ਐਚ.ਡੀ.), ਸਾਬਕਾ ਜ਼ਿਲ੍ਹਾ ਸਿੱਖਿਆ ਅਫ਼ਸਰ ਅਤੇ ਜ਼ਿਲ੍ਹਾ ਸਕੱਤਰ ਆਮ ਆਦਮੀ ਪਾਰਟੀ ਫ਼ਰੀਦਕੋਟ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਆਖਿਆ ਕਿ ਭਗਵੰਤ ਸਿੰਘ ਮਾਨ ਸਰਕਾਰ ਨੇ ਚੋਣਾਂ ਦੌਰਾਨ ਲੋਕਾਂ ਨਾਲ ਜੋ ਵੀ ਗਾਰੰਟੀਆਂ ਅਤੇ ਵਾਅਦੇ ਕੀਤੇ ਸਨ, ਉਹ ਸਾਰੇ ਇੱਕ-ਇੱਕ ਕਰਕੇ ਪੂਰੇ ਕਰ ਦਿੱਤੇ ਹਨ।ਉਹਨਾਂ ਉਮੀਦ ਜਤਾਈ ਕਿ ਇੰਜੀ. ਸੁਖਜੀਤ ਸਿੰਘ ਢਿੱਲਵਾਂ ਨੂੰ ਸਰਕਾਰ ਨੇ ਜੋ ਨਵੀਂ ਅਤੇ ਅਹਿਮ ਜ਼ਿੰਮੇਵਾਰੀ ਸੌਂਪੀ ਹੈ, ਉਹ ਉਸ ਨੂੰ ਤਨਦੇਹੀ, ਇਮਾਨਦਾਰੀ ਅਤੇ ਤਨੋ-ਮਨੋ ਨਿਭਾਉਂਦੇ ਹੋਏ ਲੋਕਾਂ ਦੀ ਸੇਵਾ ਕਰਨਗੇ।ਇਸ ਸਨਮਾਨ ਸਮਾਰੋਹ ਦੌਰਾਨ ਹੋਰਨਾਂ ਤੋਂ ਇਲਾਵਾ ਜਸਮੇਲ ਸਿੰਘ ਬਰਾੜ, ਗੋਰਾ ਸਿੰਘ, ਹਰਜਿੰਦਰ ਸਿੰਘ ਢਿੱਲਵਾਂ ਅਤੇ ਤੇਜਵਿੰਦਰ ਸਿੰਘ ਵੀ ਮੁੱਖ ਰੂਪ ਵਿੱਚ ਹਾਜ਼ਰ ਸਨ, ਜਿੰਨਾਂ ਨੇ ਇੰਜੀ. ਸੁਖਜੀਤ ਸਿੰਘ ਢਿੱਲਵਾਂ ਨੂੰ ਸਨਮਾਨਿਤ ਕਰਦਿਆਂ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ।ਇਸ ਸਮੇਂ ਮਨਜੀਤ ਸ਼ਰਮਾ (ਜ਼ਿਲ੍ਹਾ ਜਨਰਲ ਸਕੱਤਰ ਸੋਸ਼ਲ ਮੀਡੀਆ) ਅਤੇ ਜਸਵਿੰਦਰ ਸਿੰਘ ਬੱਬੂ (ਹਲਕਾ ਕੋਆਰਡੀਨੇਟਰ) ਨੇ ਵੀ ਨਵ-ਨਿਯੁਕਤ ਵਾਇਸ ਚੇਅਰਮੈਨ ਇੰਜੀ. ਸੁਖਜੀਤ ਸਿੰਘ ਢਿੱਲਵਾਂ ਨੂੰ ਵਧਾਈ ਦਿੱਤੀ ਅਤੇ ਪਾਰਟੀ ਹਾਈਕਮਾਂਡ ਦਾ ਧੰਨਵਾਦ ਕੀਤਾ।

