ਭਾਜਪਾ ਵਰਕਰਾਂ ਦਾ ਇੱਕੋ ਇੱਕ ਟੀਚਾ ਜਿੱਤ ਹੋਣਾ ਚਾਹੀਦਾ ਹੈ : ਅਮਿਤ ਸਰੀਨ
ਕਿਹਾ! ਲੋਕ ਸਭਾ ਚੋਣਾਂ ਵਿੱਚ ਭਾਜਪਾ 400 ਦਾ ਅੰਕੜਾ ਪਾਰ ਕਰਕੇ ਮੁੜ ਬਣਾਵੇਗੀ ਸਰਕਾਰ
ਕਮਜ਼ੋਰ ਬੂਥਾਂ ‘ਤੇ ਫੋਕਸ, ਮੰਡਲ ਅਤੇ ਬੂਥ ਪੱਧਰ ‘ਤੇ ਛੋਟੀਆਂ-ਛੋਟੀਆਂ ਮੀਟਿੰਗਾਂ ਕਰਨ ਲਈ ਬਣਾਈ ਰਣਨੀਤੀ
ਕੋਟਕਪੂਰਾ, 3 ਅਪ੍ਰੈਲ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਆਗਾਮੀ ਲੋਕ ਸਭਾ ਚੋਣਾਂ ਲਈ ਭਾਜਪਾ ਨੇ ਆਪਣੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ, ਹਰ ਬੂਥ ‘ਤੇ ਵੋਟਰਾਂ ਨਾਲ ਰਾਬਤਾ ਕਾਇਮ ਕਰਨ ਦੇ ਨਾਲ-ਨਾਲ ਕਮਜ਼ੋਰ ਬੂਥਾਂ ‘ਤੇ ਧਿਆਨ ਕੇਂਦਰਿਤ ਕਰਨ ਦੇ ਸੱਦੇ ‘ਤੇ ਭਾਜਪਾ ਵਿਧਾਨ ਸਭਾ ਕੋਟਕਪੂਰਾ ਇੱਕ ਦੀ ਵਿਸ਼ੇਸ਼ ਮੀਟਿੰਗ ਦਾ ਆਯੋਜਨ ਜ਼ਿਲ੍ਹਾ ਪ੍ਰਧਾਨ ਗੌਰਵ ਕੱਕੜ ਦੀ ਅਗਵਾਈ ਹੇਠ ਕੀਤਾ ਗਿਆ। ਇਸ ਮੌਕੇ ਪੰਜਾਬ ਭਾਜਪਾ ਦੇ ਜਨਰਲ ਸਕੱਤਰ ਸ਼੍ਰੀ ਅਮਿਤ ਸਰੀਨ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਏ। ਮੀਟਿੰਗ ਨੂੰ ਸੰਬੋਧਨ ਕਰਦਿਆਂ ਸ਼੍ਰੀ ਅਮਿਤ ਸਰੀਨ ਨੇ ਕਿਹਾ ਕਿ ਭਾਜਪਾ ਵਰਕਰਾਂ ਦਾ ਇੱਕੋ ਇੱਕ ਟੀਚਾ ਜਿੱਤ ਪ੍ਰਾਪਤ ਕਰਨਾ ਹੋਣਾ ਚਾਹੀਦਾ ਹੈ। ਲੋਕ ਸਭਾ ਹਲਕਾ ਫਰੀਦਕੋਟ ਤੋਂ ਪਾਰਟੀ ਦੇ ਉਮੀਦਵਾਰ ਹੰਸ ਰਾਜ ਹੰਸ ਨੂੰ ਭਾਰੀ ਵੋਟਾਂ ਦੇ ਫਰਕ ਨਾਲ ਜਿਤਾਉਣਾ ਹੈ। ਜਿਨ੍ਹਾਂ ਵਰਕਰਾਂ ਨੂੰ ਜਿੰਮੇਵਾਰ ਨਹੀਂ ਮਿਲੀ ਹੈ, ਉਹ ਆਪਣੇ ਆਪ ਨੂੰ ਜਿੰਮੇਵਾਰ ਬਣਾ ਲੈਣ, ਭਾਜਪਾ ਦਾ ਹਰ ਵਰਕਰ ਮਹੱਤਵਪੂਰਣ ਹੈ। ਉਨ੍ਹਾਂ ਕਿਹਾ ਕਿ ਲੋਕ ਸਭਾ ਚੋਣਾਂ ਵਿੱਚ ਫਰੀਦਕੋਟ ਤੋਂ ਵੱਡੀ ਜਿੱਤ ਹਾਸਲ ਕਰਨੀ ਹੈ। ਉਨ੍ਹਾਂ ਕਿਹਾ ਕਿ ਪੂਰੇ ਦੇਸ਼ ਵਿੱਚ ਮਾਹੌਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਹੱਕ ਵਿੱਚ ਹੈ।ਭਾਜਪਾ ਇਸ ਵਾਰ ਲੋਕ ਸਭਾ ਚੋਣਾਂ ਵਿੱਚ 400 ਦਾ ਅੰਕੜਾ ਪਾਰ ਕਰਨ ਦੇ ਨਾਅਰੇ ਨੂੰ ਸਾਕਾਰ ਕਰੇਗੀ। ਕੇਂਦਰ ਵਿੱਚ ਐਨ.ਡੀ.ਏ. ਸਰਕਾਰ ਦੇ 10 ਸਾਲਾਂ ਦੇ ਸ਼ਾਸਨ ਦੌਰਾਨ ਪਿੰਡਾਂ ਅਤੇ ਗਰੀਬਾਂ ਦੀ ਭਲਾਈ ਲਈ ਨੀਤੀਆਂ ਲਾਗੂ ਕੀਤੀਆਂ ਗਈਆਂ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵਿਧਾਨ ਸਭਾ ਚੋਣਾਂ ‘ਚ ਲੋਕਾਂ ਨੂੰ ਗੁੰਮਰਾਹ ਕਰਕੇ ਸੱਤਾ ‘ਤੇ ਕਾਬਜ਼ ਹੋਈ ਸੀ ਪਰ ਹੁਣ ਸੂਬੇ ਦੇ ਲੋਕ ਆਮ ਆਦਮੀ ਪਾਰਟੀ ਦੇ ਦੀਆਂ ਗੁੰਮਰਾਹਕੁਨ ਨੀਤੀਆਂ ਨੂੰ ਜਾਣ ਚੁੱਕੇ ਹਨ। ਉਹਨਾਂ ਕਿਹਾ ਕਿ ਵਿਧਾਨ ਸਭਾ ਚੋਣਾਂ ‘ਚ “ਆਪ” ਨੇ ਹਰ 18 ਸਾਲ ਤੋਂ ਉਪਰ ਦੀ ਮਹਿਲਾ ਨੂੰ 1000 ਰੁਪਏ ਦੇਣ ਦਾ ਵਾਅਦਾ ਕੀਤਾ ਤੇ ਫਾਰਮ ਭਰੇ ਸੀ ਪਰ ਕਿਸੇ ਵੀ ਮਹਿਲਾ ਨੂੰ 1000 ਰੁਪਏ ਨਹੀਂ ਮਿਲੇ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਸੂਬੇ ‘ਚ ਬੁਰੀ ਤਰ੍ਹਾਂ ਫੇਲ ਸਾਬਤ ਹੋਈ ਹੈ। ਉਨ੍ਹਾਂ ਕਿਹਾ ਕਿ 4 ਜੂਨ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ‘ਚ ਦੇਸ਼ ‘ਚ ਤੀਜੀ ਵਾਰ ਭਾਜਪਾ ਦੀ ਸਰਕਾਰ ਬਣਨ ਜਾ ਰਹੀ ਹੈ, ਜਦਕਿ 2027 ‘ਚ ਪੰਜਾਬ ਵਿਚ ਭਾਜਪਾ ਦੀ ਸਰਕਾਰ ਸੱਤਾ ‘ਚ ਆਵੇਗੀ ਅਤੇ ਆਮ ਆਦਮੀ ਪਾਰਟੀ ਦੀ ਕਮਜ਼ੋਰ ਸਰਕਾਰ ਨੂੰ ਸੱਤਾ ਤੋਂ ਬਾਹਰ ਦਾ ਰਸਤਾ ਦਿਖਾਏਗੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਜਿਲ੍ਹਾ ਮੀਤ ਪ੍ਰਧਾਨ ਵਿਜੈ ਨਾਰੰਗ, ਦੁਰਗੇਸ਼ ਸ਼ਰਮਾ, ਸ਼ਰਮਾ ਲੋਕ ਸਭਾ ਕਨਵੀਨਰ, ਮੁਕੇਸ਼ ਗਰਗ, ਪਵਨ ਸ਼ਰਮਾ ਅਤੇ ਵਿਨੋਦ ਸ਼ਰਮਾ ਆਦਿ ਵੀ ਹਾਜਰ ਸਨ।