
ਕੋਟਕਪੂਰਾ, 5 ਅਗਸਤ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਸਥਾਨਕ ਮੁਕਤਸਰ ਰੋਡ ’ਤੇ ਮੁਹੱਲਾ ਸੁਰਗਾਪੁਰੀ ਵਿਖੇ ਸਥਿੱਤ ਪੀ.ਐਮ.ਸ਼੍ਰੀ ਸਰਕਾਰੀ ਹਾਈ ਸਕੂਲ ਵਿੱਚ ਐਸ.ਐਲ.ਏ. ਸ਼ਿਵਚਰਨ ਦਾਸ ਦੇ ਸੇਵਾਮੁਕਤ ਹੋਣ ’ਤੇ ਸਕੂਲ ਦੇ ਸਮੂਹ ਸਟਾਫ ਨੇ ਉਹਨਾਂ ਨੂੰ ਨਿੱਘੀ ਵਿਦਾਇਗੀ ਪਾਰਟੀ ਦਿੱਤੀ ਅਤੇ ਉਹਨਾਂ ਨੂੰ ਅਤੇ ਉਹਨਾਂ ਦੇ ਪਰਿਵਾਰਿਕ ਮੈਂਬਰਾਂ ਨੂੰ ਯਾਦਗਾਰੀ ਤੋਹਫੇ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਉਹਨਾਂ ਦੇ ਧਰਮਪਤਨੀ ਅਤੇ ਹੋਰ ਪਰਿਵਾਰਿਕ ਮੈਂਬਰ ਹਾਜ਼ਰ ਸਨ। ਰਵਿੰਦਰ ਸਿੰਘ ਦੁਆਰਾ ਸਟੇਜ ਸਕੱਤਰ ਦੀ ਭੂਮਿਕਾ ਨਿਭਾਈ ਗਈ। ਪੰਜਾਬੀ ਮਾਸਟਰ ਸੁਰਿੰਦਰ ਪਾਲ ਸਿੰਘ ਨੇ ਉਹਨਾਂ ਨਾਲ ਆਪਣੇ ਬਿਤਾਏ ਪਲ ਅਤੇ ਤਜਰਬੇ ਸਾਂਝੇ ਕੀਤੇ। ਇਸ ਸਮੇਂ ਸਮੂਹ ਸਟਾਫ਼ ਮੈਂਬਰ ਹਾਜਰ ਸਨ। ਸਕੂਲ ਮੁਖੀ ਮਨੀਸ਼ ਛਾਬੜਾ ਵੱਲੋਂ ਵੀ ਉਹਨਾਂ ਨਾਲ ਬਿਤਾਏ ਪਲਾਂ ਨੂੰ ਯਾਦ ਕੀਤਾ ਗਿਆ ਅਤੇ ਉਹਨਾਂ ਨੂੰ ਆਉਣ ਵਾਲੀ ਜ਼ਿੰਦਗੀ ਲਈ ਸ਼ੁੱਭਕਾਮਨਾਵਾਂ ਦਿੱਤੀਆਂ।